Home » ਮਾਝਾ » ਤਰਨਤਾਰਨ ਦੇ ਭਿੱਖੀਵਿੰਡ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ

ਤਰਨਤਾਰਨ ਦੇ ਭਿੱਖੀਵਿੰਡ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ

SHARE ARTICLE

67 Views

ਤਰਨਤਾਰਨ ਦੇ ਭਿੱਖੀਵਿੰਡ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ, ਜਿੱਥੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ। ਨਗਰ ਪੰਚਾਇਤ ਦੇ ਵੱਖ-ਵੱਖ 13 ਵਾਰਡਾਂ ਵਿੱਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਜ਼ਾਦ ਉਮੀਦਵਾਰਾਂ ਵਿਚਾਲੇ ਤਕੜਾ ਮੁਕਾਬਲਾ ਵੇਖਣ ਨੂੰ ਮਿਲਿਆ।

ਇਹਨਾਂ ਚੋਣਾਂ ਵਿਚ ਆਮ ਆਦਮੀ ਪਾਰਟੀ 7 ਸੀਟਾਂ

ਅਕਾਲੀ ਦਲ 3 ਸੀਟਾਂ

ਕਾਂਗਰਸ 2 ਸੀਟਾ

ਅਤੇ ਅਜਾਦ ਉਮੀਦਵਾਰ 1 ਸੀਟ ਤੇ ਜੇਤੂ ਰਿਹਾ। ਜਿਹਨਾਂ ਦੇ ਨਾਮ ਇਸ ਪ੍ਰਕਾਰ ਹਨ

 

ਵਾਰਡ ਨੰਬਰ 1 ਤੋਂ ਮਨਜੀਤ ਸਿੰਘ ਬੋਰਾ ਵਾਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਜੇਤੂ ਰਹੇ।

 

ਵਾਰਡ ਨੰਬਰ 2 ਤੋਂ ਸੁਖਦੇਵ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਜਿੱਤ ਦਰਜ ਕੀਤੀ।

 

ਵਾਰਡ ਨੰਬਰ 3 ਤੋਂ ਜਸਬੀਰ ਕੌਰ ਪਤਨੀ ਹਰਚੰਦ ਸਿੰਘ ਆਮ ਆਦਮੀ ਪਾਰਟੀ ਵੱਲੋਂ ਜੇਤੂ ਰਹੀ।

ਵਾਰਡ ਨੰਬਰ 4 ਤੋਂ ਆਜ਼ਾਦ ਉਮੀਦਵਾਰ ਬਖ਼ਸ਼ੀਸ਼ ਸਿੰਘ ਨੇ ਬਾਜ਼ੀ ਮਾਰੀ।

ਵਾਰਡ ਨੰਬਰ 5 ਤੋਂ ਸਵਿੰਦਰ ਕੌਰ ਆਮ ਆਦਮੀ ਪਾਰਟੀ ਦੀ ਉਮੀਦਵਾਰ ਵਜੋਂ ਜੇਤੂ ਰਹੀ।

ਵਾਰਡ ਨੰਬਰ 6 ਤੋਂ ਸਰਬਜੀਤ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ।

ਵਾਰਡ ਨੰਬਰ 7 ਤੋਂ ਕਿਰਨਦੀਪ ਕੌਰ ਪਤਨੀ ਕੁਲਰਾਜ ਸਿੰਘ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਤ ਪ੍ਰਾਪਤ ਕਰਨ ਵਿੱਚ ਕਾਮਯਾਬ ਰਹੀ।

ਵਾਰਡ ਨੰਬਰ 8 ਤੋਂ ਹਰਪਾਲ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ।

ਵਾਰਡ ਨੰਬਰ 9 ਤੋਂ ਸਰਬਜੀਤ ਕੌਰ ਪਤਨੀ ਅਮਰਜੀਤ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਜੋਂ ਜੇਤੂ ਰਹੀ।

ਵਾਰਡ ਨੰਬਰ 10 ਤੋਂ ਵਿਨੈ ਮਲਹੋਤਰਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਜਿੱਤ ਦਰਜ ਕੀਤੀ।

ਵਾਰਡ ਨੰਬਰ 11 ਤੋਂ ਸਿਕਾ ਕੱਕੜ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਜੇਤੂ ਰਹੇ।

ਵਾਰਡ ਨੰਬਰ 12 ਤੋਂ ਕੋਮਲਪ੍ਰੀਤ ਕੌਰ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੇਤੂ ਰਹੀ।

 

ਭਿੱਖੀਵਿੰਡ ਨਗਰ ਪੰਚਾਇਤ ਦੇ ਇਨ੍ਹਾਂ ਨਤੀਜਿਆਂ ਨਾਲ ਇਲਾਕੇ ਦੀ ਸਿਆਸਤ ਵਿੱਚ ਨਵਾਂ ਮਾਹੌਲ ਬਣ ਗਿਆ ਹੈ ਅਤੇ ਜੇਤੂ ਉਮੀਦਵਾਰਾਂ ਦੇ ਸਮਰਥਕਾਂ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੋਸਾਇਟੀ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ ਨੌਜਵਾਨ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਕੁਰੀਤੀਆਂ ਦਾ ਤਿਆਗ ਕਰਕੇ ਰੱਬੀ ਗੁਣਾਂ ਨੂੰ ਬਣਾਉਣ ਆਪਣੇ ਜੀਵਨ ਦਾ ਹਿੱਸਾ : ਦਸਤੂਰ ਇ ਦਸਤਾਰ ਲਹਿਰ

ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ) ਵੱਲੋਂ 51ਵੀਂ ਸਾਲਾਨਾ ਕਨਵੋਕੇਸ਼ਨ ਦਾ ਆਯੋਜਨ ਗੁਰਦੁਆਰਾ ਹਾਪਰਜ਼ ਕਰਾਸਿੰਗ (ਆਸਟ੍ਰੇਲੀਆ) ਦੇ ਗ੍ਰੰਥੀ ਸਿੰਘ ਗੋਲਡ ਮੈਡਲ ਨਾਲ ਸਨਮਾਨਿਤ।, 55 ਸਾਲ ਦੀ ਉਮਰ ਵਿੱਚ ਸੰਸਕ੍ਰਿਤ ਵਿਦਿਆ ਪ੍ਰਾਪਤ ਕਰਕੇ ਕੀਤਾ ਸਨਮਾਨ ਪ੍ਰਾਪਤ।

ਸਤਲੁਜ’ ਫ਼ਿਲਮ ਵਿੱਚ ਦਰਸਾਏ ਗਏ 25,000 ਲਾਪਤਾ ਜਾਂ ਗੈਰ-ਕਾਨੂੰਨੀ ਤਰੀਕੇ ਨਾਲ ਸਸਕਾਰ ਕੀਤੇ ਗਏ ਲੋਕਾਂ ਦੇ ਅੰਕੜੇ ਦੇ ਸਮਰਥਨ ਵਿੱਚ ਨਿਰਮਾਤਾ ਅਤੇ ਨਿਰਦੇਸ਼ਕ ਦਸਤਾਵੇਜ਼ੀ ਸਬੂਤ, ਸਰਕਾਰੀ ਰਿਕਾਰਡ, ਨਿਆਂਇਕ ਨਤੀਜੇ ਅਤੇ ਪ੍ਰਮਾਣਿਤ ਅੰਕੜੇ ਪੰਜਾਬ ਦੀ ਜਨਤਾ ਸਾਹਮਣੇ ਪੇਸ਼ ਕਰਨ, ਨਹੀਂ ਤਾਂ ਅਸੀਂ ਅਗਲਾ ਕਦਮ ਚੁੱਕਣ ਲਈ ਮਜਬੂਰ ਹੋਵਾਂਗੇ। ਜੇਕਰ ਉਹ ਇਸ ਅੰਕੜੇ ਨੂੰ ਪ੍ਰਮਾਣਿਤ ਕਰ ਦਿੰਦੇ ਹਨ ਤਾਂ ਮੈਂ ਜਨਤਕ ਤੌਰ ’ਤੇ ਮਾਫ਼ੀ ਮੰਗਾਂਗਾ। — ਰਵਨੀਤ ਸਿੰਘ ਬਿੱਟੂ ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ, ਭਾਰਤ ਸਰਕਾਰ