Home » ਪੰਜਾਬ » ਸ਼੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤ ਪ੍ਰਚਾਰ ਕੇਂਦਰ ਵੱਲੋਂ 15 ਸਕੂਲਾਂ ਵਿੱਚ ਗੁਰਮਤ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਗੁਰਮਤ ਨਾਲ ਜੋੜਿਆ

ਸ਼੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤ ਪ੍ਰਚਾਰ ਕੇਂਦਰ ਵੱਲੋਂ 15 ਸਕੂਲਾਂ ਵਿੱਚ ਗੁਰਮਤ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਗੁਰਮਤ ਨਾਲ ਜੋੜਿਆ

SHARE ARTICLE

11 Views

ਨਵਾਂ ਸ਼ਹਿਰ, 2 ਜੂਨ – ਸ਼੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤ ਪ੍ਰਚਾਰ ਕੇਂਦਰ, ਗੁਜਰਪੁਰ ਕਲਾਂ (ਨਵਾਂ ਸ਼ਹਿਰ) ਵੱਲੋਂ ਮਈ ਮਹੀਨੇ ਦੌਰਾਨ ਨਵਾਂ ਸ਼ਹਿਰ, ਬੰਗਾ ਅਤੇ ਰਾਹੋਂ ਖੇਤਰ ਦੇ ਲਗਭਗ 15 ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਗੁਰਮਤ ਕੈਂਪ ਸਫਲਤਾਪੂਰਵਕ ਲਗਾਏ ਗਏ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਤ-ਮਰਿਆਦਾ ਅਤੇ ਉੱਚੇ ਜੀਵਨ ਮੁੱਲਾਂ ਨਾਲ ਜੋੜਨਾ ਸੀ ਤਾਂ ਜੋ ਵਿਦਿਆਰਥੀ ਆਪਣੇ ਵਿਰਸੇ ਅਤੇ ਸਭਿਆਚਾਰ ਨਾਲ ਜੁੜ ਸਕਣ।
ਇਨ੍ਹਾਂ ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਗੁਰਬਾਣੀ ਪਾਠ, ਸਿੱਖ ਇਤਿਹਾਸ, ਸਿੱਖੀ ਦੇ ਬੁਨਿਆਦੀ ਸਿਧਾਂਤ, ਨਸ਼ਿਆਂ ਤੋਂ ਬਚਾਅ, ਚੰਗੇ ਚਰਿੱਤਰ ਦੀ ਉਸਾਰੀ, ਮਾਪਿਆਂ ਅਤੇ ਅਧਿਆਪਕਾਂ ਦੇ ਸਤਿਕਾਰ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਇਨ੍ਹਾਂ ਕੈਂਪਾਂ ਵਿੱਚ ਭਾਗ ਲਿਆ ਅਤੇ ਗੁਰਮਤ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਇਨ੍ਹਾਂ ਕੈਂਪਾਂ ਵਿੱਚ ਪ੍ਰਚਾਰ ਦੀ ਸੇਵਾ ਗੁਰਮਤ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਦੀ ਪ੍ਰਚਾਰਕ ਟੀਮ ਵੱਲੋਂ ਨਿਭਾਈ ਗਈ। ਪ੍ਰਚਾਰਕ ਟੀਮ ਦੀ ਅਗਵਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤ ਪ੍ਰਚਾਰ ਕੇਂਦਰ, ਗੁਜਰਪੁਰ ਕਲਾਂ ਦੇ ਮੁੱਖ ਪ੍ਰਚਾਰਕ ਭਾਈ ਸਿਮਰਪ੍ਰੀਤ ਸਿੰਘ ਜੈਤੋ ਨੇ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨਾਂ ਦੌਰਾਨ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ, ਸਮੇਂ ਦੀ ਕਦਰ ਕਰਨ ਅਤੇ ਸਮਾਜ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।
ਇਸ ਵਿਸ਼ਾਲ ਉਪਰਾਲੇ ਨੂੰ ਸਫਲ ਬਣਾਉਣ ਲਈ ਕੇਂਦਰ ਦੇ ਸਮੂਹ ਮੈਂਬਰ ਸਾਹਿਬਾਨ ਨੇ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ। ਭਾਈ ਜਰਨੈਲ ਸਿੰਘ ਨਵਾਂ ਸ਼ਹਿਰ, ਭਾਈ ਗੁਰਮੀਤ ਸਿੰਘ ਗੁਜਰਪੁਰ, ਭਾਈ ਗੁਰਨੇਕ ਸਿੰਘ, ਭਾਈ ਹਰਮੀਤ ਸਿੰਘ ਗੁਜਰਪੁਰ, ਭਾਈ ਜੋਗਾ ਸਿੰਘ ਐਸ.ਡੀ.ਓ., ਭਾਈ ਬਹਾਦਰ ਸਿੰਘ ਅਤੇ ਭਾਈ ਮਹਿੰਦਰ ਸਿੰਘ ਨੇ ਵੱਖ-ਵੱਖ ਸਕੂਲਾਂ ਨਾਲ ਸੰਪਰਕ ਕਰਨ, ਕੈਂਪਾਂ ਦੀ ਯੋਜਨਾ ਬਣਾਉਣ ਅਤੇ ਪ੍ਰਬੰਧਕੀ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਂਦਿਆਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਅਦਾ ਕੀਤੀ।
ਕੈਂਪਾਂ ਦੇ ਅੰਤ ਵਿੱਚ ਕਈ ਸਕੂਲਾਂ ਵਿੱਚ ਗੁਰਮਤ ਪ੍ਰੀਖਿਆਵਾਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਬੱਚਿਆਂ ਦੇ ਨੈਤਿਕ, ਧਾਰਮਿਕ ਅਤੇ ਸਮਾਜਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।
ਕੇਂਦਰ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤ ਪ੍ਰਚਾਰ ਕੇਂਦਰ, ਗੁਜਰਪੁਰ ਕਲਾਂ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਅਤੇ ਗੁਰਮਤ ਨਾਲ ਜੋੜਨਾ ਹੈ। ਇਸੇ ਉਦੇਸ਼ ਨੂੰ ਲੈ ਕੇ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਗੁਰਮਤ ਕੈਂਪ, ਸੈਮੀਨਾਰ ਅਤੇ ਧਾਰਮਿਕ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਹੈਨਰੀ ਨੋਵਾਕ ਕਤਲ ਮਾਮਲੇ ਯੂਕੇ ਗ੍ਰਹਿ ਮੰਤਰੀ ਨੂੰ ਭੇਜੇ ਗਏ ਪੱਤਰ ਵਿੱਚ ਸੀਪੀਐਸ ਅਤੇ ਪੁਲਿਸ ਦੀਆਂ ਗੰਭੀਰ ਗਲਤੀਆਂ ਬੇਨਕਾਬ ਕਰਣ ਦੀ ਮੰਗ 👉 ਪੁਲਿਸ ਦੀ ਨਾਕਾਮੀ ਦਿਗਵਾ ਵੱਲੋਂ ਵਰਤਿਆ ਗਿਆ ਕਤਲ ਦਾ ਹਥਿਆਰ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਪਵਿੱਤਰ ਕਿਰਪਾਨ ਨਹੀਂ

ਸ਼ਹੀਦਾਂ ਦਾ ਡੁਲਿਆ ਲਹੂ ਕੌਮ ਨੂੰ ਹਰ ਵੇਲੇ ਇਹ ਸੰਦੇਸ਼ ਦਿੰਦਾ ਰਹੇਗਾ ਕਿ ਜ਼ੁਲਮ ਅੱਗੇ ਝੁਕਣਾ ਸਿੱਖੀ ਦਾ ਮਾਰਗ ਨਹੀਂ: ਭਾਈ ਗੁਰਦੇਵ ਸਿੰਘ ਕੋਹਾੜਕਾ 👉 ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਇਤਿਹਾਸ ਵੀ ਉਨ੍ਹਾਂ ਨੂੰ ਸਤਿਕਾਰ ਨਾਲ ਰੱਖਦਾ ਹੈ ਯਾਦ

ਭਾਰਤੀ ਹਕੂਮਤ ਵੱਲੋਂ ਸ਼੍ਰੀ ਦਰਬਾਰ ਸਾਹਿਬ ਤੇ ਫੌਜਾਂ ਚਾੜਕੇ ਜੂਨ 84 ਵਿੱਚ ਵਰਤਾਏ ਖੂਨੀ ਘੱਲੂਘਾਰੇ ਦੀ 42ਵੀਂ ਵਰ੍ਹੇ ਗੰਢ ਤੇ ਦੇਸ਼ ਵਿਦੇਸ਼ ਵਿੱਚ ਹੋ ਰਹੇ ਰੋਹ ਮੁਜ਼ਾਹਰਿਆਂ ਵਿੱਚ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ :- ਗੁਰਚਰਨ ਸਿੰਘ ਗੁਰਾਇਆ