Home » ਸੰਸਾਰ » ਅਜ਼ਰਬਾਈਜਾਨ ਵਿੱਚ 1984 ਸਿੱਖ ਨਸਲਕੁਸ਼ੀ ਅਤੇ ਖ਼ਾਲਿਸਤਾਨ ਮਸਲੇ ‘ਤੇ ਹੋਈ ਅਹਿਮ ਚਰਚਾ

ਅਜ਼ਰਬਾਈਜਾਨ ਵਿੱਚ 1984 ਸਿੱਖ ਨਸਲਕੁਸ਼ੀ ਅਤੇ ਖ਼ਾਲਿਸਤਾਨ ਮਸਲੇ ‘ਤੇ ਹੋਈ ਅਹਿਮ ਚਰਚਾ

SHARE ARTICLE

22 Views

ਨਵੀਂ ਦਿੱਲੀ, 3 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਵਿਸ਼ਵ ਪੱਧਰੀ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੀ ਸੰਸਦ ਦੇ ਸੀਨੀਅਰ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ 1984 ਦੀ ਸਿੱਖ ਨਸਲਕੁਸ਼ੀ, ਸਿੱਖਾਂ ਦੇ ਸਵੈ-ਨਿਰਣੇ ਦੇ ਅਧਿਕਾਰ ਅਤੇ ਖ਼ਾਲਿਸਤਾਨ ਦੇ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਹੋਈ। ਅਜ਼ਰਬਾਈਜਾਨੀ ਸੰਸਦ ਮੈਂਬਰ ਤੁਰਾਲ ਗੰਜਾਲੀਏਵ ਨੇ ਗੱਲਬਾਤ ਦੀ ਸ਼ੁਰੂਆਤ ਕਰਦਿਆਂ 1984 ਦੀਆਂ ਘਟਨਾਵਾਂ ਅਤੇ ਵਿਦੇਸ਼ਾਂ ਵਿੱਚ ਸਿੱਖ ਕਾਰਕੁਨਾਂ ਖ਼ਿਲਾਫ਼ ਹੋ ਰਹੇ ਦਬਾਅ ਦਾ ਜ਼ਿਕਰ ਕੀਤਾ। ਅਮਰੀਕਾ, ਬਰਤਾਨੀਆ ਅਤੇ ਕੈਨੇਡਾ ਤੋਂ ਸ਼ਾਮਲ ਸਿੱਖ ਨੁਮਾਇੰਦਿਆਂ ਨੇ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਅਤੇ ਜਗਤਾਰ ਸਿੰਘ ਜੌਹਲ ਦੇ ਮਾਮਲੇ ਨੂੰ ਵੀ ਉਠਾਇਆ ਗਿਆ । ਇਸ ਦੌਰਾਨ ਸਿੱਖਾਂ ਅਤੇ ਅਜ਼ਰਬਾਈਜਾਨ ਦੇ ਇਤਿਹਾਸਕ ਸੰਬੰਧਾਂ, ਜੋ ਗੁਰੂ ਨਾਨਕ ਦੇਵ ਜੀ ਦੇ ਸਮੇਂ ਨਾਲ ਜੋੜੇ ਜਾਂਦੇ ਹਨ, ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਬਾਕੂ ਯੂਨੀਵਰਸਿਟੀ ਵਿੱਚ 1984 ਦੀ ਸਿੱਖ ਨਸਲਕੁਸ਼ੀ ਅਤੇ ਸਿੱਖ ਕਾਰਕੁਨਾਂ ਖ਼ਿਲਾਫ਼ ਕਥਿਤ ਅੰਤਰਰਾਸ਼ਟਰੀ ਦਬਾਅ ਦੇ ਵਿਸ਼ੇ ‘ਤੇ ਇੱਕ ਵਿਸ਼ੇਸ਼ ਕਾਨਫਰੰਸ ਹੋਵੇਗੀ। ਇਸ ਦੌਰਾਨ ਇੱਕ ਮਹੱਤਵਪੂਰਨ ਐਲਾਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜੋ ਅੰਤਰਰਾਸ਼ਟਰੀ ਪੱਧਰ ‘ਤੇ ਨਵੀਂ ਚਰਚਾ ਨੂੰ ਜਨਮ ਦੇ ਸਕਦਾ ਹੈ।
ਪਿਛਲੇ ਪੰਜ ਮਹੀਨਿਆਂ ਵਿੱਚ ਬਾਕੂ ਇਨੀਸ਼ੀਏਟਿਵ ਗਰੁੱਪ ਅਤੇ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਵੱਲੋਂ ਕਰਵਾਈਆਂ ਗਈਆਂ ਕਾਨਫਰੰਸਾਂ ਨੇ ਇਸ ਮੁੱਦੇ ਨੂੰ ਵਿਸ਼ਵ ਪੱਧਰ ‘ਤੇ ਹੋਰ ਉਭਾਰਿਆ ਹੈ। ਬਾਕੂ ਵਿੱਚ ਉਭਰ ਰਹੇ ਇਹ ਘਟਨਾਕ੍ਰਮ ਦਰਸਾਉਂਦੇ ਹਨ ਕਿ ਅਜ਼ਰਬਾਈਜਾਨ ਵਿੱਚ ਹੋ ਰਹੀਆਂ ਇਹ ਗਤੀਵਿਧੀਆਂ ਸਿੱਖ ਮਸਲਿਆਂ ਨੂੰ ਅੰਤਰਰਾਸ਼ਟਰੀ ਮੰਚਾਂ ‘ਤੇ ਨਵੀਂ ਪਹਿਚਾਣ ਦੇ ਸਕਦੀਆਂ ਹਨ। ਜੇਕਰ 1984 ਦੀਆਂ ਘਟਨਾਵਾਂ ਸਬੰਧੀ ਕਾਨੂੰਨੀ ਕਾਰਵਾਈ ਲਈ ਕੋਈ ਅੰਤਰਰਾਸ਼ਟਰੀ ਪਹਲ ਅੱਗੇ ਵਧਦੀ ਹੈ, ਤਾਂ ਇਹ ਨਾ ਸਿਰਫ਼ ਭਾਰਤ ਲਈ ਕੂਟਨੀਤਿਕ ਚੁਣੌਤੀ ਬਣ ਸਕਦੀ ਹੈ, ਸਗੋਂ ਸਿੱਖਾਂ ਦੇ ਨਿਆਂ ਅਤੇ ਸਵੈ-ਨਿਰਣੇ ਦੇ ਅਧਿਕਾਰ ਬਾਰੇ ਵਿਸ਼ਵ ਪੱਧਰ ‘ਤੇ ਚੱਲ ਰਹੀ ਬਹਿਸ ਨੂੰ ਵੀ ਨਵਾਂ ਮੋੜ ਦੇ ਸਕਦੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਹੈਨਰੀ ਨੋਵਾਕ ਕਤਲ ਮਾਮਲੇ ਯੂਕੇ ਗ੍ਰਹਿ ਮੰਤਰੀ ਨੂੰ ਭੇਜੇ ਗਏ ਪੱਤਰ ਵਿੱਚ ਸੀਪੀਐਸ ਅਤੇ ਪੁਲਿਸ ਦੀਆਂ ਗੰਭੀਰ ਗਲਤੀਆਂ ਬੇਨਕਾਬ ਕਰਣ ਦੀ ਮੰਗ 👉 ਪੁਲਿਸ ਦੀ ਨਾਕਾਮੀ ਦਿਗਵਾ ਵੱਲੋਂ ਵਰਤਿਆ ਗਿਆ ਕਤਲ ਦਾ ਹਥਿਆਰ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਪਵਿੱਤਰ ਕਿਰਪਾਨ ਨਹੀਂ