Home » ਨਵੀਂ ਦਿੱਲੀ » ਜੂਨ ’84 ਤੀਜਾ ਘੱਲੂਘਾਰਾ: 5 ਜੂਨ ਦੇ ਯਾਦਗਾਰੀ ਮਾਰਚ ’ਚ ਸ਼ਾਮਲ ਹੋਵੇਗੀ ਮਾਲਵੇ ਦੀ ਸੰਗਤ – ਬਾਬਾ ਮਹਿਰਾਜ 👉 6 ਜੂਨ ਨੂੰ ਅਰਦਾਸ ਅਤੇ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ ’ਚ ਅੰਮ੍ਰਿਤਸਰ ਬੰਦ ਰੱਖਣ ਦਾ ਸੱਦਾ

ਜੂਨ ’84 ਤੀਜਾ ਘੱਲੂਘਾਰਾ: 5 ਜੂਨ ਦੇ ਯਾਦਗਾਰੀ ਮਾਰਚ ’ਚ ਸ਼ਾਮਲ ਹੋਵੇਗੀ ਮਾਲਵੇ ਦੀ ਸੰਗਤ – ਬਾਬਾ ਮਹਿਰਾਜ 👉 6 ਜੂਨ ਨੂੰ ਅਰਦਾਸ ਅਤੇ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ ’ਚ ਅੰਮ੍ਰਿਤਸਰ ਬੰਦ ਰੱਖਣ ਦਾ ਸੱਦਾ

SHARE ARTICLE

27 Views

ਨਵੀਂ ਦਿੱਲੀ, 3 ਜੂਨ (ਮਨਪ੍ਰੀਤ ਸਿੰਘ ਖਾਲਸਾ): ਜੂਨ 1984 ਦੇ ਤੀਜੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ 5 ਜੂਨ ਨੂੰ ਅੰਮ੍ਰਿਤਸਰ ਵਿਖੇ ਕੱਢੇ ਜਾਣ ਵਾਲੇ ਘੱਲੂਘਾਰਾ ਯਾਦਗਾਰੀ ਮਾਰਚ ਵਿੱਚ ਬਠਿੰਡਾ, ਮਾਨਸਾ ਅਤੇ ਮਾਲਵਾ ਖੇਤਰ ਦੀ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਹੋਵੇਗੀ। ਇਹ ਜਾਣਕਾਰੀ ਦੇਂਦਿਆ ਦਲ ਖਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਜੂਨ 1984 ਦੀਆਂ ਘਟਨਾਵਾਂ ਵਿੱਚ ਸ਼ਹੀਦ ਹੋਏ ਸਿੰਘਾਂ ਅਤੇ ਸਿੰਘਣੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਬਾਬਾ ਮਹਿਰਾਜ ਨੇ ਕਿਹਾ ਕਿ ਦਲ ਖਾਲਸਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਜੂਨ ਨੂੰ ਰੋਸ ਵਜੋਂ ਅੰਮ੍ਰਿਤਸਰ ਸ਼ਹਿਰ ਮੁਕੰਮਲ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਲ ਖਾਲਸਾ ਦੇ ਜਥੇ ਸ਼ਹਿਰ ਬੰਦ ਨੂੰ ਯਕੀਨੀ ਬਣਾਉਣ ਲਈ ਨਿਗਰਾਨੀ ਵੀ ਕਰਨਗੇ। ਇਸ ਮੌਕੇ ਦਲ ਖਾਲਸਾ ਦੀ ਵਰਕਿੰਗ ਕਮੇਟੀ ਦੇ ਮੈਂਬਰ ਭਾਈ ਗੁਰਵਿੰਦਰ ਸਿੰਘ ਬਠਿੰਡਾ, ਜੀਵਨ ਸਿੰਘ ਗਿੱਲ ਕਲਾਂ, ਭਗਵਾਨ ਸਿੰਘ ਸੰਧੂ ਅਤੇ ਰਾਮ ਸਿੰਘ ਢਪਾਲੀ ਨੇ ਦੱਸਿਆ ਕਿ ਘੱਲੂਘਾਰਾ ਯਾਦਗਾਰੀ ਮਾਰਚ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਸ਼ੁਰੂ ਹੋ ਕੇ ਬਾਜ਼ਾਰਾਂ ਵਿੱਚੋਂ ਲੰਘਦਾ ਹੋਇਆ ਸ੍ਰੀ ਦਰਬਾਰ ਸਾਹਿਬ ਤੱਕ ਪਹੁੰਚੇਗਾ। ਆਗੂਆਂ ਨੇ ਕਿਹਾ ਕਿ ਜੂਨ 1984 ਦੀਆਂ ਘਟਨਾਵਾਂ ਨੂੰ ਸਿੱਖ ਇਤਿਹਾਸ ਦਾ ਦੁਖਦਾਈ ਅਧਿਆਇ ਮੰਨਿਆ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਸ ਸਮੇਂ ਭਾਰਤੀ ਰਾਜ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਿਆਂ ’ਤੇ ਫੌਜੀ ਕਾਰਵਾਈ ਕਰਕੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News