Home » ਸੰਸਾਰ » ਜਰਮਨੀ » ਜੂਨ 84 ਦੇ ਤੀਸਰੇ ਘੱਲੂਘਾਰੇ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿਖੇ 7 ਜੂਨ 2026 ਦਿਨ ਐਤਵਾਰ ਨੂੰ ਸ਼ਹੀਦੀ ਸਮਾਗਮ ਕਰਵਾਏ ਗਏ ।

ਜੂਨ 84 ਦੇ ਤੀਸਰੇ ਘੱਲੂਘਾਰੇ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿਖੇ 7 ਜੂਨ 2026 ਦਿਨ ਐਤਵਾਰ ਨੂੰ ਸ਼ਹੀਦੀ ਸਮਾਗਮ ਕਰਵਾਏ ਗਏ ।

SHARE ARTICLE

94 Views

ਫਰੈਂਕਫਰਟ 8 ਜੂਨ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਵਿਖੇ 1984 ਦੇ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਧਾਰਮਿਕ ਅਤੇ ਇਤਿਹਾਸਕ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ।

ਸਮਾਗਮ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਆਰੰਭ ਨਾਲ ਹੋਈ, ਜਦਕਿ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੁਖਦੇਵ ਸਿੰਘ ਜੀ ਵੱਲੋਂ ਗੁਰੂ ਕੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਬੱਚਿਆਂ ਵੱਲੋਂ ਗੁਰਬਾਣੀ ਦੇ ਸ਼ਬਦਾਂ ਦੀ ਪੇਸ਼ਕਾਰੀ ਅਤੇ ਗੁਰਬਾਣੀ ਗਾਇਨ ਕੀਤਾ ਗਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਸਟੇਜ ਸਕੱਤਰ ਭਾਈ ਹੀਰਾ ਸਿੰਘ ਜੀ ਨੇ ਸੰਗਤਾਂ ਨਾਲ 1984 ਦੇ ਦੁਖਦਾਈ ਦੌਰ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

ਪੰਜਾਬ ਦੀ ਧਰਤੀ ਤੋਂ ਪਹੁੰਚੇ ਢਾਡੀ ਜੱਥੇ ਦੇ ਮੁਖੀ ਭਾਈ ਮੇਜਰ ਸਿੰਘ ਜੀ ਨੇ ਸ਼ਹੀਦਾਂ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਹਰਮੀਤ ਸਿੰਘ, ਨੌਜਵਾਨ ਜਸਕਰਨ ਸਿੰਘ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਅਵਤਾਰ ਸਿੰਘ ਬੱਬਰ, ਭਾਈ ਜਗਤਾਰ ਸਿੰਘ ਮਾਹਲ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਬਲਕਾਰ ਸਿੰਘ, ਭਾਈ ਨਰਿੰਦਰ ਸਿੰਘ ਘੋਤੜਾ, ਭਾਈ ਨਿਰਮਲ ਸਿੰਘ ਹੰਸਪਾਲ ਅਤੇ ਭਾਈ ਅਨੂਪ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕੀਤੇ।

ਸਮਾਗਮ ਦੇ ਅੰਤ ਵਿੱਚ ਸਮੂਹ ਸੰਗਤ ਨੇ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣ ਦਾ ਸੰਕਲਪ ਲਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ