Home » ਮਾਲਵਾ » ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਲਗਾਇਆ ਗਿਆ ਦਸਤਾਰ , ਦੁਮਾਲਾ ਸਿਖਲਾਈ ਕੈਂਪ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਸੰਪੰਨ ।

ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਲਗਾਇਆ ਗਿਆ ਦਸਤਾਰ , ਦੁਮਾਲਾ ਸਿਖਲਾਈ ਕੈਂਪ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਸੰਪੰਨ ।

SHARE ARTICLE

11 Views

ਬੱਚਿਆਂ ਨੂੰ ਲੈ ਕੇ ਮੁਕਾਬਲੇ ਵਿੱਚ ਪਹੁੰਚੇ ਮਾਪਿਆਂ ਦਾ ਕੀਤਾ ਧੰਨਵਾਦ : ਪ੍ਰਧਾਨ ਗੁਰਚਰਨ ਸਿੰਘ

ਮੱਖੂ 8 ਜੂਨ (ਜਗਜੀਤ ਸਿੰਘ) ਗੁਰੂ ਸਾਹਿਬਾਂ ਜੀ ਦੀ ਸੱਚੀ ਸੁੱਚੀ ਵਿਚਾਰਧਾਰਾ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਵਚਨਬੱਧ ਸੰਸਥਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਜੂਨ 1984 ਵਿੱਚ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਮੂਹ ਸਿੰਘਾਂ ਸਿੰਘਣੀਆਂ, ਭੁਝੰਗੀਆਂ ਦੀ ਸ਼ਹਾਦਤ ਨੂੰ ਮਨਾਉਂਦਿਆਂ 7ਰੋਜ਼ਾ ਦਸਤਾਰ , ਦੁਮਾਲਾ ਸਿਖਲਾਈ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੀਰ ਮੁਹੰਮਦ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਦੀ ਸਮਾਪਤੀ ਦੌਰਾਨ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸ਼ੁੱਧ ਪੰਜਾਬੀ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਦਸਤਾਰ ਦੁਮਾਲਾ ਮੁਕਾਬਲੇ ਦੇ ਦੋ ਗਰੁੱਪ ਅਤੇ ਸ਼ੁੱਧ ਪੰਜਾਬੀ ਲਿਖਾਈ ਮੁਕਾਬਲੇ ਦੇ ਦੋ ਗਰੁੱਪ ਬਣਾਏ ਗਏ। ਹਰੇਕ ਗਰੁੱਪ ਵਿੱਚੋਂ ਪਹਿਲੇ , ਦੂਸਰੇ, ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਅਤੇ ਭਾਗ ਲੈਣ ਵਾਲੇ ਲੜਕੇ / ਲੜਕੀਆਂ ਨੂੰ ਸ਼ੀਲਡਾਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸੋਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਅਤੇ ਮਾਲਵਾ ਜ਼ੋਨ ਦੇ ਇੰਚਾਰਜ ਵੀਰ ਨਿੰਦਰਪਾਲ ਸਿੰਘ ਵੱਲੋਂ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੁਨੀਆਂ ਵਿੱਚ ਜਿਹੜੀਆਂ ਕੌਮਾਂ ਸਦੈਵੀ ਕਾਲ ਦੇ ਲਈ ਸਥਾਪਿਤ ਰਹਿੰਦੀਆਂ ਹਨ ਉਹਨਾਂ ਦੀਆਂ ਨਿਸ਼ਾਨੀਆਂ ਇਹ ਹੁੰਦੀਆਂ ਹਨ ਕਿ ਉਹਨਾਂ ਦੇ ਬੱਚੇ ਆਪਣੀ ਮਾਂ ਬੋਲੀ ,ਆਪਣੇ ਇਤਿਹਾਸ ਅਤੇ ਆਪਣੇ ਗੌਰਵਮਈ ਵਿਰਸੇ ਨਾਲ ਜੁੜੇ ਹੁੰਦੇ ਹਨ। ਪਰ ਸਮੇਂ ਦੀ ਸਰਕਾਰ ਜਿਹੜਾ ਕੰਮ ਸਾਨੂੰ ਸਰੀਰਕ ਤੌਰ ਤੇ ਖਤਮ ਕਰਕੇ ਨਹੀਂ ਕਰ ਸਕੀ ਅੱਜ ਉਹ ਕੰਮ ਅਦਰੂਨੀ ਤੌਰ ਉੱਤੇ ਕਰਕੇ ਸਾਡੀਆਂ ਜੜਾਂ ਨੂੰ ਖੋਖਲਾ ਕਰਨ ਵਿੱਚ ਕਾਮਯਾਬ ਹੋ ਰਹੀ ਹੈ। ਇਸ ਸਭ ਵਰਤਾਰੇ ਤੋਂ ਬਚਣ ਦਾ ਸਭ ਤੋਂ ਸੁਖੈਨ ਤਰੀਕਾ ਕਿ ਅਸੀਂ ਆਪਣੀ ਪੀੜੀ ਨੂੰ ਸਾਂਭ ਲਈਏ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਕੈਂਪ ਨੂੰ ਸਫਲ ਬਣਾਉਣ ਵਾਲੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਅਤੇ ਹੋਰਨਾਂ ਨੂੰ ਇਹੋ ਜਿਹੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੋਂ ਪ੍ਰੇਰਨਾ ਲੈਣ ਦੀ ਹਦਾਇਤ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ, ਕਿਸਾਨ ਸੰਘਰਸ਼ ਕਮੇਟੀ ਰਾਜੇਵਾਲ ਦੇ ਪ੍ਰਧਾਨ ਲਖਵਿੰਦਰ ਸਿੰਘ, ਲਿਖਾਰੀ ਸਭਾ ਦੇ ਪ੍ਰਧਾਨ ਹਰਪਿੰਦਰ ਸਿੰਘ, ਗੁਰਦੁਆਰਾ ਸਾਹਿਬ ਦੀ ਹੈਡ ਗ੍ਰੰਥੀ ਭਾਈ ਬਲਰਾਜ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਮੈਂਬਰ ਸਰਮੇਲ ਸਿੰਘ ਨੇ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਨਿਸ਼ਕਾਮ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਇਹਨਾਂ ਕਾਰਜਾਂ ਵਿੱਚ ਹਰੇਕ ਪੱਖ ਤੋਂ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਰਹੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਜੀ ਨੇ ਸੁਸਾਇਟੀ ਦੇ ਸਮੂਹ ਵੀਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਇਲਾਕਾ ਨਿਵਾਸੀ ਸੰਗਤਾਂ ਨੂੰ ਇਹੋ ਜਿਹੇ ਗੁਰਮਤਿ ਕੈਂਪਾਂ ਤੋਂ ਲਾਹਾ ਲੈਣ ਦੇ ਲਈ ਬੇਨਤੀ ਕੀਤੀ ਅਤੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਪੰਜ ਕਕਾਰੀ ਵਰਦੀ ਦੇ ਰੂਪ ਵਿੱਚ ਸਾਨੂੰ ਜੋ ਪਹਿਚਾਣ ਦਿੱਤੀ ਹੈ ਉਸ ਨੂੰ ਕਾਇਮ ਰੱਖਣਾ ਸਾਡਾ ਸਭਨਾ ਦਾ ਮੁੱਢਲਾ ਫਰਜ਼ ਬਣਦਾ ਹੈ। ਇਸ ਮੌਕੇ ਸੋਸਾਇਟੀ ਦੇ ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ ਪੱਟੀ, ਵਜ਼ੀਰ ਸਿੰਘ ਹਾਸਲ ਹਰਮਨਦੀਪ ਸਿੰਘ ਸੁਖਮਨਦੀਪ ਸਿੰਘ ਹੁਸਨਦੀਪ ਸਿੰਘ ਗਗਨਦੀਪ ਸਿੰਘ ਭਿੱਖੀਵਿੰਡ ਸਾਜਨਪਰੀਤ ਸਿੰਘ ਮਰਗਿੰਦਪੁਰਾ, ਰਣਬੀਰ ਸਿੰਘ ਬੀਰਮ, ਉੱਘੇ ਕਵੀਸ਼ਰ ਅਤੇ ਲਿਖਾਰੀ ਭਾਈ ਲਖਬੀਰ ਸਿੰਘ ਰਸੂਲਪੁਰੀ ਤੇ ਗੁਰਦੁਆਰਾ ਨਾਨਕ ਦਰਬਾਰ ਰਸੂਲਪੁਰ ਫਾਟਕ ਦੇ ਹੈਡ ਗ੍ਰੰਥੀ ਹਾਜ਼ਰ ਸਨ। ਸਭਨਾ ਅਹੁਦੇਦਾਰਾਂ ਨੂੰ ਸੁਸਾਇਟੀ ਦੇ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਭਨਾਂ ਬੱਚਿਆਂ ਦੇ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਫਲ ਫਰੂਟ ਦਾ ਲੰਗਰ ਲਗਾਇਆ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News