Home » ਨਵੀਂ ਦਿੱਲੀ » ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ

ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ

SHARE ARTICLE

9 Views

ਨਵੀਂ ਦਿੱਲੀ 13 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਵੱਲੋਂ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਪਰਮਜੀਤ ਸਿੰਘ ਵੀਰਜੀ ਨੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ, ਪਾਰਟੀ ਹਾਈਕਮਾਂਡ ਅਤੇ ਸਮੂਹ ਸੰਗਠਨ ਦਾ ਦਿਲੋਂ ਧੰਨਵਾਦ ਅਤੇ ਆਭਾਰ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਉੱਤੇ ਜਤਾਏ ਗਏ ਵਿਸ਼ਵਾਸ ‘ਤੇ ਖਰਾ ਉਤਰਣ ਲਈ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਥਕ ਮੁੱਦਿਆਂ, ਧਰਮ ਪ੍ਰਚਾਰ ਲਹਿਰ, ਸਿੱਖ ਹਿੱਤਾਂ, ਕੌਮੀ ਏਕਤਾ ਅਤੇ ਜਨ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਜਿਕਰਯੋਗ ਹੈ ਕਿ ਪਰਮਜੀਤ ਸਿੰਘ ਵੀਰਜੀ ਲੰਬੇ ਸਮੇਂ ਤੋਂ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੁੜੇ ਹੋਏ ਹਨ। ਉਹ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਧਰਮ ਪ੍ਰਚਾਰ ਦੀ ਲਹਿਰ ਨੂੰ ਸਰਗਰਮੀ ਨਾਲ ਅੱਗੇ ਵਧਾ ਰਹੇ ਹਨ ਅਤੇ ਗੁਰੂਬਾਣੀ ਦੇ ਪ੍ਰਚਾਰ, ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ, ਬੱਚਿਆਂ ਦੀਆਂ ਸਕੂਲ ਫੀਸਾਂ, ਕਾਪੀਆਂ-ਕਿਤਾਬਾਂ, ਬਿਮਾਰਾਂ ਲਈ ਇਲਾਜ ਵਿਚ ਮਦਦ ਅਤੇ ਹੋਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਥੇ ਦਸਣਯੋਗ ਹੈ ਕਿ ਉਹ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਕੋ-ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਸ ਸਮੇਂ ਵੀ ਕਮੇਟੀ ਦੀ ਅਗਵਾਈ ਸਰਦਾਰ ਪਰਮਜੀਤ ਸਿੰਘ ਸਰਨਾ ਕਰ ਰਹੇ ਸਨ। ਪਾਰਟੀ ਵਰਕਰਾਂ ਅਤੇ ਆਗੂਆਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਹੈ ਕਿ ਪਰਮਜੀਤ ਸਿੰਘ ਵੀਰਜੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਉਂਦੇ ਹੋਏ ਪਾਰਟੀ ਅਤੇ ਪੰਥ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣਗੇ। ਇਸ ਮੌਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਮੈਂਬਰ ਮੰਜੀਤ ਸਿੰਘ ਜੀਕੇ, ਸਤਨਾਮ ਸਿੰਘ ਖੀਵਾ, ਯੂਥ ਵਿੰਗ ਪ੍ਰਧਾਨ ਰਮਨਦੀਪ ਸਿੰਘ ਸੋਨੂੰ ਵੀ ਹਾਜਿਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News