ਭਿੱਖੀਵਿੰਡ 15 ਜੂਨ (ਖਿੜਿਆ ਪੰਜਾਬ) ਪਿਛਲੇ ਦਿਨੀਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਅਸਥਾਨ ਸ੍ਰੀ ਪਹੂਵਿੰਡ ਸਾਹਿਬ ਵਿੱਚ ਚਲ ਰਹੇ ਸ਼੍ਰੀ ਅਖੰਡ ਪਾਠ ਦੌਰਾਨ ਕਮਰੇ ਦਾ ਏ ਸੀ ਫੱਟਣ ਦੀ ਮੰਦਭਾਗੀ ਘਟਨਾ ਵਾਪਰੀ, ਜਿਸ ਕਾਰਨ ਮੌਕੇ ਤੇ ਮੌਜੂਦ ਸੇਵਾਦਾਰਾਂ ਨੇ ਸੂਝ ਬੂਝ ਵਰਤਦੇ ਹੋਏ ਗੁਰੂ ਗ੍ਰੰਥ ਸਹਿਬ ਦੇ ਸਰੂਪ ਸੁਰੱਖਿਅਤ ਕਮਰੇ ਤੋਂ ਬਾਹਰ ਕੱਢ ਲਏ। ਏ ਸੀ ਫੱਟਣ ਕਾਰਨ ਕਮਰੇ ਵਿੱਚ ਅੱਗ ਲੱਗ ਗਈ ਪਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਬਿਨਾਂ ਕਿਸੇ ਨੁਕਸਾਨ ਤੋਂ ਬਾਹਰ ਲਿਆਂਦੇ ਗਏ। ਇਹ ਇਕ ਹਾਦਸਾ ਸੀ ਜੋ ਕਿਸੇ ਵੀ ਬਿਜਲੀ ਉਪਕਰਨ ਵਿੱਚ ਨੁਕਸ ਪੈਣ ਤੇ ਵਾਪਰ ਸਕਦਾ ਹੈ। ਇਸ ਘਟਨਾਕ੍ਰਮ ਨਾਲ ਚਲ ਰਹੇ ਸ਼੍ਰੀ ਅਖੰਡ ਪਾਠ ਖੰਡਿਤ ਹੋ ਗਏ ਜਿਸ ਲਈ ਮਰਿਯਾਦਾ ਅਨੁਸਾਰ ਪਸਚਾਤਾਪ ਦੇ ਅਖੰਡ ਪਾਠ ਕਰਵਾਏ ਜਾਂਦੇ ਹਨ। ਇਸ ਹਾਦਸੇ ਨੂੰ ਬੇਅਦਬੀ ਕਹਿਣਾ ਗਲਤ ਹੈ ਕਿਉਕਿ ਗੁਰੂਦੁਆਰਾ ਸੁਧਾਰ ਲਹਿਰ ਦੌਰਾਨ ਵੱਖ ਵੱਖ ਸਮੇਂ ਤੇ ਸ਼੍ਰੀ ਅਖੰਡ ਪਾਠ ਸਾਹਿਬ ਅੰਗਰੇਜ ਸਰਕਾਰ ਦੀ ਸ਼ਹਿ ਤੇ ਖੰਡਿਤ ਕੀਤੇ ਗਏ ਜਿਵੇਂ ਜੈਤੋ ਦੇ ਮੋਰਚੇ ਦੌਰਾਨ ਵੀ ਵਾਪਰਿਆ। ਸ਼੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ, ਗੁਰੂਦੁਆਰਾ ਸੁਧਾਰ ਲਹਿਰ ਦੇ ਮੋਢੀ, ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਸ਼ਹੀਦ ਦੇ ਜਨਮ ਅਸਥਾਨ ਸ਼੍ਰੀ ਪਹੂਵਿੰਡ ਨਾਲ ਲੱਖਾਂ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਪਰ ਇਸ ਇਤਿਹਾਸਕ ਅਸਥਾਨ ਤੇ ਐਤਵਾਰ ਨੂੰ ਪ੍ਰਬੰਧਕਾਂ ਅਤੇ ਕੁਝ ਸਿੱਖ ਜਥੇਬੰਦੀਆਂ ਵਿਚ ਹੋਈ ਇਸ ਹਾਦਸੇ ਦੇ ਸੰਬੰਧ ਵਿੱਚ ਝੜਪ ਨਾਲ ਸੰਗਤਾਂ ਦੇ ਮਨ ਨੂੰ ਠੇਸ ਪਹੁੰਚਾਈ ਹੈ। ਗੁਰੂਦੁਆਰਾ ਪ੍ਰਬੰਧਕਾਂ ਅਤੇ ਇਸ ਹਾਦਸੇ ਨੂੰ ਬੇਅਦਬੀ ਕਹਿਣ ਵਾਲੇ ਸਿੱਖ ਆਗੂਆਂ ਨੂੰ ਮਿਲ ਬੈਠ ਕੇ ਆਪਣੇ ਸ਼ੰਕੇ ਦੂਰ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂਕਿ ਇਹ ਵਿਵਾਦ ਜਿਆਦਾ ਨਾ ਵਧੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








