Home » ਨਵੀਂ ਦਿੱਲੀ » ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਠ ਰੋਜ਼ਾ ਦਸਤਾਰ , ਦੁਮਾਲਾ ਸਿਖਲਾਈ ਕੈਂਪ ਜੈਕਾਰਿਆਂ ਦੀ ਗੂੰਜ ਵਿੱਚ ਸੰਪਨ : ਦਸਤੂਰ ਇ ਦਸਤਾਰ ਲਹਿਰ

ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਠ ਰੋਜ਼ਾ ਦਸਤਾਰ , ਦੁਮਾਲਾ ਸਿਖਲਾਈ ਕੈਂਪ ਜੈਕਾਰਿਆਂ ਦੀ ਗੂੰਜ ਵਿੱਚ ਸੰਪਨ : ਦਸਤੂਰ ਇ ਦਸਤਾਰ ਲਹਿਰ

SHARE ARTICLE

19 Views

ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਕੀਤਾ ਗਿਆ ਧੰਨਵਾਦ ।

ਮੱਖੂ 15 ਜੂਨ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ ਪੰਜਾਬ ਦੇ ਵੱਲੋਂ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ, ਹੈਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਜੀ ਅਤੇ ਪ੍ਰਸਿੱਧ ਲੇਖਕ ਭਾਈ ਲਖਵੀਰ ਸਿੰਘ ਰਸੂਲਪੁਰੀ ਦੇ ਯਤਨਾ ਸਦਕਾ 8 ਰੋਜਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੇ ਸਮਾਪਤੀ ਸਮਾਗਮ ਦੌਰਾਨ ਬੱਚਿਆਂ ਦੇ ਦਸਤਾਰ ਦੁਮਾਲਾ ਅਤੇ ਸ਼ੁੱਧ ਪੰਜਾਬੀ ਲਿਖਾਈ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੇ ਦੌਰਾਨ ਬੱਚਿਆਂ ਦੇ ਪੰਜ ਗਰੁੱਪ ਬਣਾਏ ਗਏ। ਹਰੇਕ ਗਰੁੱਪ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ ਬਾਕੀ ਸਾਰੇ ਬੱਚੇ ਤੇ ਸੰਗਤ ਨੂੰ ਧਾਰਮਿਕ ਸਾਹਿਤ ਅਤੇ ਮੈਡਲ ਦੇ ਕੇ ਹੌਂਸਲਾ ਅਫਜਾਈ ਕੀਤੀ ਗਈ। ਸੁਸਾਇਟੀ ਵੱਲੋਂ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਮਾਲਵਾ ਜੋਨ ਦੇ ਇੰਚਾਰਜ ਨਿੰਦਰਪਾਲ ਸਿੰਘ ਦਸਤਾਰ ਕੋਚ, ਗਗਨਦੀਪ ਸਿੰਘ ਦਸਤਾਰ ਕੋਚ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਸ਼ਮੂਲੀਅਤ ਕੀਤੀ। ਉਹਨਾਂ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਗੁਰੂ ਪਾਤਸ਼ਾਹ ਜੀ ਦੀ ਸ਼ਹਾਦਤ ਜਹਾਂਗੀਰ ਬਾਦਸ਼ਾਹ ਦੀ ਕੱਟੜਤਾ ਨੂੰ ਠੱਲ ਪਾਉਣ ਲਈ ਦਿੱਤੀ ਗਈ। ਉਹਨਾਂ ਕਿਹਾ ਕਿ ਗੁਰੂ ਅਰਜਨ ਸਾਹਿਬ ਜੀ ਦੀ ਸਭ ਤੋਂ ਵੱਡੀ ਦੇਣ ਪੋਥੀ ਪਰਮੇਸ਼ਰ ਕਾ ਥਾਨ ਅਤੇ ਦਰਬਾਰ ਸਾਹਿਬ ਦੀ ਸੰਪਾਦਨਾ ਸੀ। ਜਿਸ ਤੋਂ ਮਨੁੱਖਤਾ ਵਿੱਚ ਬਰਾਬਰਤਾ ਅਤੇ ਭਾਈਚਾਰਕ ਸਾਂਝ ਮਜਬੂਤ ਹੁੰਦੀ ਸੀ। ਇਹੋ ਜਿਹਾ ਵਰਤਾਰਾ ਕੱਟੜਪੰਥੀ ਲੋਕਾਂ ਨੂੰ ਰਾਸ ਨਾ ਆਇਆ ਜਿਸ ਕਰਕੇ ਉਹਨਾਂ ਨੇ ਸਮਾਜਿਕ ਏਕਤਾ ਦੀ ਹਾਮੀ ਭਰਨ ਵਾਲੀ ਵਿਚਾਰਧਾਰਾ ਨੂੰ ਸਖਤ ਤਸੀਹੇ ਦੇ ਕੇ ਰਾਵੀ ਦਰਿਆ ਦੇ ਕੰਢੇ ਉੱਤੇ ਸ਼ਹੀਦ ਕਰ ਦਿੱਤਾ। ਇਸ ਸ਼ਹਾਦਤ ਵਿੱਚੋਂ ਹੀ ਮੀਰੀ ਪੀਰੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਜਨਮ ਹੋਇਆ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ,ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ ,ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ, ਪ੍ਰੈੱਸ ਸਕੱਤਰ ਅਜੀਤ ਸਿੰਘ ਘਰਿਆਲਾ, ਭਾਈ ਗੁਰਪ੍ਰੀਤ ਸਿੰਘ ਸੈਡੀ, ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ ਪੱਟੀ, ਵਜੀਰ ਸਿੰਘ ਆਸਲ, ਹਰਮਨਦੀਪ ਸਿੰਘ ਸੁਖਮਨਦੀਪ ਸਿੰਘ ਹੁਸਨਦੀਪ ਸਿੰਘ ਭਿੱਖੀਵਿੰਡ, ਰਣਵੀਰ ਸਿੰਘ ਵੀਰਮ, ਭਾਈ ਦਿਲਬਾਗ ਸਿੰਘ ਡੱਲ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਅਤੇ ਪ੍ਰਸਿੱਧ ਲਿਖਾਰੀ ਲਖਬੀਰ ਸਿੰਘ ਰਸੂਲਪੁਰੀ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ ਧੰਨਵਾਦ ਕੀਤਾ। ਬੱਚਿਆਂ ਦੇ ਇਨਾਮ ਬਣਾਉਣ ਦੀ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ। ਅਖੀਰ ਤੇ ਭਾਈ ਹਰਦਿਆਲ ਸਿੰਘ ਦੇ ਕਵੀਸ਼ਰੀ ਜਥੇ ਵੱਲੋਂ ਜੋਸ਼ ਭਰਪੂਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ, ਹੈਡ ਗ੍ਰੰਥੀ ਭਾਈ ਸੁਰਿੰਦਰ ਸਿੰਘ, ਭਾਈ ਲਖਬੀਰ ਸਿੰਘ ਰਸੂਲਪੁਰੀ, ਮੈਡਮ ਅਮਰਜੀਤ ਕੌਰ ਛਾਬੜਾ, ਭਾਈ ਦਵਿੰਦਰ ਸਿੰਘ ਛਾਬੜਾ ਅਤੇ ਭਾਈ ਸੁਖਵੰਤ ਸਿੰਘ ਸਿੱਖ ਪ੍ਰਚਾਰਕ ਵੱਲੋਂ ਸੁਸਾਇਟੀ ਰਾਹੀਂ ਕੀਤੇ ਜਾ ਰਹੇ ਕਾਰਜਾਂ ਦੀ ਪੁਰਜੋਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਹਰੇਕ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News