Home » ਨਵੀਂ ਦਿੱਲੀ » ਗੁਰੂ ਦੋਖੀ ਅਤੇ ਪੰਥ ਵਿਰੋਧੀ ਭਗਵੰਤ ਮਾਨ ਨੂੰ ਪੰਜਾਬ ’ਤੇ ਰਾਜ ਕਰਨ ਦਾ ਹੱਕ ਨਹੀਂ’, ਅਸਤੀਫੇ ਦੀ ਮੰਗ: ਸਰਨਾ

ਗੁਰੂ ਦੋਖੀ ਅਤੇ ਪੰਥ ਵਿਰੋਧੀ ਭਗਵੰਤ ਮਾਨ ਨੂੰ ਪੰਜਾਬ ’ਤੇ ਰਾਜ ਕਰਨ ਦਾ ਹੱਕ ਨਹੀਂ’, ਅਸਤੀਫੇ ਦੀ ਮੰਗ: ਸਰਨਾ

SHARE ARTICLE

5 Views

ਨਵੀਂ ਦਿੱਲੀ 16 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਪਾਰਟੀ ਦਫਤਰ ਵਿਖ਼ੇ ਕੀਤੀ ਇਕ ਭਰਵੀਂ ਪ੍ਰੈਸ ਨਾਲ ਮਿਲਣੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ “ਗੁਰੂ ਦੋਖੀ” ਅਤੇ “ਖ਼ਾਲਸਾ ਪੰਥ ਵਿਰੋਧੀ” ਕਰਾਰ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਰਹਿੰਦਾ। ਸਰਨਾ ਨੇ ਕਿਹਾ ਕਿ ਭਗਵੰਤ ਮਾਨ ਦਾ ਅਹੁਦੇ ’ਤੇ ਕਾਇਮ ਰਹਿਣਾ ਸਿੱਖ ਭਾਈਚਾਰੇ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਅਪਮਾਨ ਹੈ। ਸਰਨਾ ਨੇ ਦਾਅਵਾ ਕੀਤਾ ਕਿ ਵਿਵਾਦਿਤ ਵਾਇਰਲ ਵੀਡੀਓ ਦੀ ਦੋ ਸੁਤੰਤਰ ਫੋਰੈਂਸਿਕ ਲੈਬਾਂ ਵੱਲੋਂ ਜਾਂਚ ਕੀਤੀ ਗਈ ਹੈ, ਜਿਸ ਅਨੁਸਾਰ ਵੀਡੀਓ ਨਾਲ ਕੋਈ ਛੇੜਛਾੜ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਲਏ ਗਏ ਫ਼ੈਸਲੇ ਤੋਂ ਬਾਅਦ ਹੁਣ ਕਿਸੇ ਤਰ੍ਹਾਂ ਦੀ ਦੁਵਿਧਾ ਨਹੀਂ ਰਹਿ ਗਈ ਅਤੇ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਫ਼ਾਈਆਂ ਮਾਮਲੇ ਨੂੰ ਹੋਰ ਗੰਭੀਰ ਬਣਾ ਰਹੀਆਂ ਹਨ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਵੱਲੋਂ 29 ਜੂਨ ਨੂੰ ਤਲਬ ਕੀਤੇ ਗਏ ਸਿੱਖ ਵਿਧਾਇਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਹਾਜ਼ਰ ਹੋਣ ਦੀ ਅਪੀਲ ਕੀਤੀ ਅਤੇ ਸਿੱਖ ਸੰਗਤ ਨੂੰ ਜਥੇਦਾਰ ਦੇ ਸੱਦੇ ਅਨੁਸਾਰ ਭਗਵੰਤ ਮਾਨ ਨਾਲ ਸਮਾਜਿਕ ਦੂਰੀ ਬਣਾਈ ਰੱਖਣ ਲਈ ਕਿਹਾ। ਸਰਨਾ ਨੇ ਕਿਹਾ ਕਿ ਸੰਗਤ ਨੂੰ ਭਗਵੰਤ ਮਾਨ ਨਾਲ ਮੰਚ ਸਾਂਝਾ ਕਰਨ, ਉਨ੍ਹਾਂ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਗੁਰਦੁਆਰਿਆਂ ਵਿੱਚ ਉਨ੍ਹਾਂ ਦਾ ਸਨਮਾਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਮੰਜੀਤ ਸਿੰਘ ਜੀਕੇ, ਪਰਮਜੀਤ ਸਿੰਘ ਖੁਰਾਣਾ, ਸਤਨਾਮ ਸਿੰਘ ਖੀਵਾ, ਪਰਮਜੀਤ ਸਿੰਘ ਵੀਰਜੀ, ਕਰਤਾਰ ਸਿੰਘ ਵਿਕੀ ਚਾਵਲਾ ਸਮੇਤ ਵਡੀ ਗਿਣਤੀ ਵਿਚ ਪਾਰਟੀ ਕਾਰਕੁਨ ਹਾਜਿਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਬਾਬਾ ਮੱਖਣ ਸ਼ਾਹ ਜੀ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈੰਕਫ਼ੋਰਟ ਵੱਲੋਂ ਸੰਤ ਬਾਬਾ ਪ੍ਰੇਮ ਸਿੰਘ ਜੀ ਖਾਲਸਾ ਮੁਰਾਲ਼ੇ ਵਾਲਿਆਂ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ।