Home » ਸੰਸਾਰ » ਵਰਲਡ ਸਿੱਖ ਪਾਰਲੀਮੈਂਟ ਵੱਲੋਂ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸੋਚ ਤੋਂ ਭਟਕੇ ਹਰਨਾਮ ਸਿੰਘ ਧੁੰਮਾ ਦੀਆਂ ਸਰਕਾਰ-ਪ੍ਰਸਤ ਨੀਤੀਆਂ ਦਾ ਵਿਰੋਧ ਅਤੇ ਸਿੱਖ ਕੌਮ ਨੂੰ ਸੁਚੇਤ ਰਹਿਣ ਦੀ ਅਪੀਲ ।

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸੋਚ ਤੋਂ ਭਟਕੇ ਹਰਨਾਮ ਸਿੰਘ ਧੁੰਮਾ ਦੀਆਂ ਸਰਕਾਰ-ਪ੍ਰਸਤ ਨੀਤੀਆਂ ਦਾ ਵਿਰੋਧ ਅਤੇ ਸਿੱਖ ਕੌਮ ਨੂੰ ਸੁਚੇਤ ਰਹਿਣ ਦੀ ਅਪੀਲ ।

SHARE ARTICLE

12 Views

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸੋਚ ਤੋਂ ਭਟਕੇ ਹਰਨਾਮ ਸਿੰਘ ਧੁੰਮਾ ਦੀਆਂ ਸਰਕਾਰ-ਪ੍ਰਸਤ ਨੀਤੀਆਂ ਦਾ ਵਿਰੋਧ ਅਤੇ ਸਿੱਖ ਕੌਮ ਨੂੰ ਸੁਚੇਤ ਰਹਿਣ ਦੀ ਅਪੀਲ ।

ਨਿਊਯਾਰਕ / ਅੰਮ੍ਰਿਤਸਰ, 15 ਜੂਨ 2026 – ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ , ਭਾਈ ਜਤਿੰਦਰ ਸਿੰਘ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਮਨਬੀਰ ਸਿੰਘ ਸੰਧੂ ,ਭਾਈ ਭਗਤ ਸਿੰਘ ਕਨੇਡਾ ,ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ , ਹਰਜੋਤ ਸਿੰਘ ਸੰਧੂ ਹਾਲੈਡ , ਭਾਈ ਸਤਨਾਮ ਸਿੰਘ , ਭਾਈ ਸ਼ਿਗਾਰਾ ਸਿੰਘ ਮਾਨ ਫਰਾਂਸ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਵਿੱਚ ਦਮਦਮੀ ਟਕਸਾਲ (ਮਹਿਤਾ) ਦੇ ਮੌਜੂਦਾ ਮੁਖੀ ਹਰਨਾਮ ਸਿੰਘ ਧੁੰਮਾ ਵੱਲੋਂ ਲਗਾਤਾਰ ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਬਚਨਾਂ ਸਿੱਖਾਂ ਗਲੋ ਗੁਲਾਮੀ ਲਹਾਉਣ ਤੇ ਸ਼੍ਰੀ ਦਰਬਾਰ ਸਾਹਿਬ ਤੇ ਭਾਰਤੀ ਫੌਜਾਂ ਦੇ ਹਮਲੇ ਤੋਂ ਬਾਅਦ ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ ਜਿਸ ਤੇ ਮਹਿਲ ਉਸਾਰਨ ਲਈ ਹਜਾਰਾਂ ਸੂਰਬੀਰ ਯੋਧਿਆਂ ਨੇ ਸ਼ਹਾਦਤਾਂ ਦਿੱਤੀਆਂ ਉਸ ਰਸਤੇ ਤੋਂ ਭਟਕ ਕੇ ਕੀਤੀਆਂ ਜਾ ਰਹੀਆਂ ਪੰਥ ਵਿਰੋਧੀ ਅਤੇ ਭਾਰਤ ਸਰਕਾਰ-ਪ੍ਰਸਤ ਸਰਗਰਮੀਆਂ ਦਾ ਸਖ਼ਤ ਵਿਰੋਧ ਕਰਦਿਆ ਹੋਇਆਂ ਕਿਹਾ ਕਿ ਦਮਦਮੀ ਟਕਸਾਲ ਦੇ ਸਿੰਘਾਂ ਦਾ ਪੰਥ ਦੀ ਅਜ਼ਾਦੀ ਦੀ ਲੜਾਈ ਵਿੱਚ ਹਮੇਸ਼ਾ ਅਹਿਮ ਰੋਲ ਰਿਹਾ ਹੈ,ਰਿਹਾ ਹੈ ਪਰ ਟਕਸਾਲ ਦੇ ਮੌਜੂਦਾ ਪ੍ਰਬੰਧਕਾਂ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਹੋਰ ਪੰਥ-ਵਿਰੋਧੀ ਤਾਕਤਾਂ ਨਾਲ ਸਾਂਝ ਪਾ ਕੇ ਜਿੱਥੇ ਇਸ ਮਹਾਨ ਸੰਸਥਾ ਦੇ ਇਤਿਹਾਸ ਅਤੇ ਵੱਕਾਰ ਨੂੰ ਢਾਹ ਲਾਈ ਜਾ ਰਹੀ ਹੈ, ਉੱਥੇ ਹੀ ਟਕਸਾਲ ਦਾ ਨਾਮ ਵਰਤ ਕੇ ਆਪਣੇ-ਆਪ ਨੂੰ ਸਹੀ ਠਹਿਰਾ ਕੇ ਭੋਲੀਆਂ ਸੰਗਤਾਂ ਨੂੰ ਗੁੰਮਰਾਹ ਵੀ ਕੀਤਾ ਜਾ ਰਿਹਾ ਹੈ।

ਜਿਸ ਪੰਜਾਬ ਅਤੇ ਪੰਥ ਵਿਰੋਧੀ ਭਾਜਪਾ ਸਰਕਾਰ ਨਾਲ ਮੌਜੂਦਾ ਟਕਸਾਲ ਮੁਖੀ ਵੱਲੋਂ ਸਾਂਝ ਪਾਈ ਜਾ ਰਹੀ ਹੈ, ਉਸੇ ਹਕੂਮਤ ਨੇ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕੀਤੇ ਸਨ। ਇਨ੍ਹਾਂ ਕਾਨੂੰਨਾਂ ਵਿਰੁੱਧ ਪੰਜਾਬੀਆਂ ਨੇ ਇੱਕ ਇਤਿਹਾਸਕ ਅੰਦੋਲਨ ਵਿੱਢਿਆ ਸੀ, ਜਿਸ ਦੌਰਾਨ ਸਾਡੇ ਸੈਂਕੜੇ ਕਿਸਾਨ ਆਪਣੀਆਂ ਜਾਨਾਂ ਗਵਾ ਬੈਠੇ। ਉਸ ਸਮੇਂ ਭਾਜਪਾ ਸਰਕਾਰ ਨੇ ਪੰਜਾਬੀਆਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਹਰ ਹੀਲਾ ਵਰਤਿਆ, ਸੜਕਾਂ ਪੁੱਟੀਆਂ ਅਤੇ ਇੱਕ ਕੱਟੜ ਦੁਸ਼ਮਣ ਵਾਂਗ ਸਲੂਕ ਕੀਤਾ ਸੀ।

ਇਸ ਦੇ ਨਾਲ ਹੀ, ਸਾਡੇ ਬਹੁਤ ਸਾਰੇ ਬੰਦੀ ਸਿੰਘ ਆਪਣੀਆਂ ਬਣਦੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਅਜੇ ਵੀ ਭਾਰਤੀ ਜੇਲ੍ਹਾਂ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਰੁਲ ਰਹੇ ਹਨ। ਅਜਿਹੇ ਹਾਲਾਤਾਂ ਵਿੱਚ ਟਕਸਾਲ ਮੁਖੀ ਹਰਨਾਮ ਸਿੰਘ ਧੁੰਮਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਤੀਰਾ ਇਹ ਦਰਸਾਉਂਦਾ ਹੈ ਕਿ ਉਹਨਾਂ ਨੂੰ ਸਰਕਾਰ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ‘ਤੇ ਕੋਈ ਇਤਰਾਜ਼ ਨਹੀਂ ਹੈ। ਉਹਨਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਨਾਲ ਸਹਿਮਤੀ ਜਤਾਉਣਾ ਅਤੇ ਉਸੇ ਸਿਆਸੀ ਧਿਰ ਦੇ ਆਗੂਆਂ ਦਾ ਸਨਮਾਨ ਕਰਨਾ ਸਿੱਖ ਕੌਮ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ।

ਵਿਦੇਸ਼ਾਂ ਵਿੱਚ ਜਿਨ੍ਹਾਂ ਭਾਰਤੀ ਅਧਿਕਾਰੀਆਂ ਦੀ ਦੇਖ-ਰੇਖ ਹੇਠ ਅਜ਼ਾਦੀ-ਪਸੰਦ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ, ਭਾਈ ਹਰਦੀਪ ਸਿੰਘ ਨਿੱਜਰ ਨੂੰ ਕੈਨੇਡਾ ਅਤੇ ਭਾਈ ਪਰਮਜੀਤ ਸਿੰਘ ਪੰਜਵੜ ਨੂੰ ਲਾਹੌਰ ਵਿੱਚ ਸ਼ਹੀਦ ਕੀਤਾ ਗਿਆ ਅਤੇ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਗਈ, ਪਿਛਲੇ ਦਿਨੀਂ ਉਸੇ ਭਾਰਤੀ ਰਾਜਦੂਤ ਨੂੰ ਟਕਸਾਲ ਮੁਖੀ ਵੱਲੋਂ ਸਿਰੋਪੇ ਦੇ ਕੇ ਸਨਮਾਨਿਤ ਕਰਨਾ, ਸਰਕਾਰ ਦਾ ਪੱਖ ਪੂਰਨ ਦੀ ਇੱਕ ਹੋਰ ਸਪੱਸ਼ਟ ਅਤੇ ਨਿੰਦਣਯੋਗ ਮਿਸਾਲ ਹੈ।

ਇਸ ਤੋਂ ਵੀ ਵੱਧ ਸ਼ਰਮਨਾਕ ਘਟਨਾ ਜੂਨ 1984 ਦੇ ਤੀਜੇ ਘੱਲੂਘਾਰੇ ਦੇ ਸ਼ਹੀਦੀ ਸਮਾਗਮਾਂ ਦੌਰਾਨ ਵਾਪਰੀ। ਇਤਿਹਾਸ ਗਵਾਹ ਹੈ ਕਿ ਜਦੋਂ ਭਾਰਤੀ ਫੌਜ ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕੀਤਾ ਸੀ, ਤਾਂ ਫੌਜ ਵੱਲੋਂ ਪਵਿੱਤਰ ਅਸਥਾਨ ‘ਤੇ ਭਾਰਤੀ ਝੰਡਾ ਲਹਿਰਾ ਕੇ ਕੌਮ ਦੀ ਗ਼ੈਰਤ ਨੂੰ ਵੰਗਾਰਿਆ ਗਿਆ ਸੀ। ਹੁਣ ਭਾਰਤੀ ਹਕੂਮਤ ਦੇ ਨੁਮਾਇੰਦਿਆਂ ਨੂੰ ਟਕਸਾਲ ਵੱਲੋਂ ਚੌਂਕ ਮਹਿਤਾ ਵਿਖੇ ਰੱਖੇ ਸ਼ਹੀਦੀ ਸਮਾਗਮ ਵਿੱਚ ਮੁੱਖ ਮਹਿਮਾਨਾਂ ਵਜੋਂ ਬੁਲਾਇਆ ਗਿਆ, ਜਿੱਥੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਪ੍ਰਧਾਨਾਂ ਦੀ ਮੌਜੂਦਗੀ ਵਿੱਚ ਉਹਨਾਂ ਨੇ ਬੇਖੌਫ਼ ਹੋ ਕੇ ਸਟੇਜ ਤੋਂ ‘ਜੈ ਹਿੰਦ’ ਦੇ ਨਾਅਰੇ ਲਗਾਏ। ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨਾਲ ਜੁੜੇ ਅਸਥਾਨ ‘ਤੇ ਸਰਕਾਰੀ ਨੁਮਾਇੰਦਿਆਂ ਵੱਲੋਂ ਅਜਿਹਾ ਵਰਤਾਰਾ ਕਰਨਾ ਅਤੇ ਪ੍ਰਬੰਧਕਾਂ ਵੱਲੋਂ ਉਸ ਨੂੰ ਚੁੱਪ-ਚਾਪ ਨਾ ਸਿਰਫ ਪ੍ਰਵਾਨ ਕਰਨਾ ਬਲਕਿ ਉਤਸ਼ਾਹਿਤ ਕਰਨਾ, ਸਿੱਖ ਕੌਮ ਅਤੇ ਸਾਡੇ ਮਹਾਨ ਸ਼ਹੀਦਾਂ ਦਾ ਸਿੱਧਾ ਅਤੇ ਘਿਨਾਉਣਾ ਅਪਮਾਨ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਵਰਲਡ ਸਿੱਖ ਪਾਰਲੀਮੈਂਟ ਸਮੁੱਚੀ ਸਿੱਖ ਸੰਗਤ, ਪੰਥਕ ਜਥੇਬੰਦੀਆਂ ਅਤੇ ਟਕਸਾਲ ਦੇ ਸੁਹਿਰਦ ਵਿਦਿਆਰਥੀਆਂ ਨੂੰ ਪੁਰਜ਼ੋਰ ਅਪੀਲ ਕਰਦੀ ਹੈ ਕਿ ਉਹ ਆਪਣੀ ਪੰਥਕ ਜ਼ਿੰਮੇਵਾਰੀ ਸਮਝਦਿਆਂ ਇਸ ਪੰਥ ਵਿਰੋਧੀ ਵਰਤਾਰੇ ਦੀ ਡਟ ਕੇ ਨਿਖੇਧੀ ਕਰਨ।

ਅਸੀਂ ਵਿਸ਼ੇਸ਼ ਤੌਰ ‘ਤੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਸੱਦਾ ਦਿੰਦੇ ਹਾਂ ਕਿ ਉਹ ਇਨ੍ਹਾਂ ਗਤੀਵਿਧੀਆਂ ਪ੍ਰਤੀ ਆਪਣਾ ਵਿਰੋਧ ਦਰਜ ਕਰਵਾਉਣ। ਸਾਡਾ ਕੌਮੀ ਫ਼ਰਜ਼ ਬਣਦਾ ਹੈ ਕਿ ਭਾਜਪਾ ਸਰਕਾਰ ਦਾ ਪੱਖ ਪੂਰ ਰਹੇ ਅਜਿਹੇ ਅਨਸਰਾਂ ਨੂੰ ਗੁਰਦੁਆਰਾ ਸਾਹਿਬਾਨਾਂ ਦੀਆਂ ਸਟੇਜਾਂ ਤੋਂ ਦੂਰ ਰੱਖਿਆ ਜਾਵੇ, ਤਾਂ ਜੋ ਉਹ ਸਿੱਖ ਸੰਗਤਾਂ ਵਿੱਚ ਭਾਰਤੀ ਹਕੂਮਤ ਦਾ ਕੂੜ-ਪ੍ਰਚਾਰ ਨਾ ਫੈਲਾ ਸਕਣ। ਮੌਜੂਦਾ ਸਿੱਖ ਵਿਰੋਧੀ ਭਾਜਪਾ ਸਰਕਾਰ ਦੇ ਸਮਰਥਕਾਂ ਨੂੰ ਪੰਥ ਵਿੱਚ ਸਵੀਕਾਰਯੋਗ ਬਣਾਉਣ ਦੀ ਹਰ ਕੋਸ਼ਿਸ਼ ਨੂੰ ਨਾਕਾਮ ਕਰਨਾ ਸਮੇਂ ਦੀ ਮੁੱਖ ਮੰਗ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਬਾਬਾ ਮੱਖਣ ਸ਼ਾਹ ਜੀ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈੰਕਫ਼ੋਰਟ ਵੱਲੋਂ ਸੰਤ ਬਾਬਾ ਪ੍ਰੇਮ ਸਿੰਘ ਜੀ ਖਾਲਸਾ ਮੁਰਾਲ਼ੇ ਵਾਲਿਆਂ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ।