ਨਵੀਂ ਦਿੱਲੀ, 19 ਜੂਨ (ਮਨਪ੍ਰੀਤ ਸਿੰਘ ਖਾਲਸਾ):– ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ ਕਥਿਤ ਪੁਲਿਸ ਜ਼ਿਆਦਤੀਆਂ ਅਤੇ ਪਰੇਸ਼ਾਨੀ ਪ੍ਰਤੀ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਆਪਣੇ ਪੱਤਰ ਵਿੱਚ ਸ ਸਰਨਾ ਨੇ ਕਿਹਾ ਕਿ ਦਹਾਕਿਆਂ ਤੋਂ ਲੱਖਾਂ ਸਿੱਖ ਸ਼ਰਧਾਲੂ ਪੂਰੀ ਸ਼ਰਧਾ ਅਤੇ ਅਨੁਸ਼ਾਸਨ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਦੇ ਆ ਰਹੇ ਹਨ ਅਤੇ ਸਥਾਨਕ ਲੋਕਾਂ ਤੇ ਯਾਤਰੀਆਂ ਵਿਚਕਾਰ ਹਮੇਸ਼ਾ ਆਪਸੀ ਸਤਿਕਾਰ ਦਾ ਮਾਹੌਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਨਪ੍ਰਯਾਗ ਇਲਾਕੇ ਵਿੱਚ ਵਾਪਰੀਆਂ ਹਾਲੀਆ ਘਟਨਾਵਾਂ ਤੋਂ ਬਾਅਦ ਸਿੱਖ ਸ਼ਰਧਾਲੂਆਂ ਨਾਲ ਕਥਿਤ ਤੌਰ ‘ਤੇ ਕੀਤੇ ਗਏ ਦੁਰਵਿਵਹਾਰ ਅਤੇ ਭੇਦਭਾਵ ਦੀਆਂ ਰਿਪੋਰਟਾਂ ਚਿੰਤਾਜਨਕ ਹਨ। ਸ ਸਰਨਾ ਨੇ ਦੋਸ਼ ਲਾਇਆ ਕਿ ਕੁਝ ਸਿੱਖ ਨੌਜਵਾਨਾਂ ਖ਼ਿਲਾਫ਼ ਬਿਨਾਂ ਨਿਰਪੱਖ ਜਾਂਚ ਦੇ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਅਤੇ ਹਿਰਾਸਤ ਦੌਰਾਨ ਉਨ੍ਹਾਂ ਨਾਲ ਮਾੜਾ ਸਲੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਚਿੰਨ੍ਹਾਂ, ਖ਼ਾਸ ਕਰਕੇ ਕਿਰਪਾਨ, ਨਾਲ ਜੁੜੀਆਂ ਰਿਪੋਰਟਾਂ ਨੇ ਦੇਸ਼-ਵਿਦੇਸ਼ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਨੇ ਉੱਤਰਾਖੰਡ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਸਿੱਖ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਤੰਗ-ਪਰੇਸ਼ਾਨੀ ਜਾਂ ਧਾਰਮਿਕ ਆਧਾਰ ‘ਤੇ ਭੇਦਭਾਵ ਤੋਂ ਬਚਾਇਆ ਜਾਵੇ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਿੱਖ ਧਰਮ ਦੇ ਪੰਜ ਕਕਾਰਾਂ ਅਤੇ ਖ਼ਾਸ ਕਰਕੇ ਕਿਰਪਾਨ ਦੀ ਮਹੱਤਤਾ ਬਾਰੇ ਉਚਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਅਤੇ ਯਾਤਰੀਆਂ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਪ੍ਰਣਾਲੀ ਸਥਾਪਤ ਕੀਤੀ ਜਾਵੇ। ਸ ਸਰਨਾ ਨੇ ਕਿਹਾ ਕਿ ਉੱਤਰਾਖੰਡ ਕਰੋੜਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ ਅਤੇ ਇੱਥੇ ਹਰ ਧਰਮ ਦੇ ਲੋਕਾਂ ਨੂੰ ਸੁਰੱਖਿਆ ਅਤੇ ਸਨਮਾਨ ਦਾ ਅਹਿਸਾਸ ਹੋਣਾ ਚਾਹੀਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਉੱਤਰਾਖੰਡ ਸਰਕਾਰ ਸਿੱਖ ਸ਼ਰਧਾਲੂਆਂ ਦਾ ਭਰੋਸਾ ਬਹਾਲ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਜਲਦ ਕਦਮ ਚੁੱਕੇਗੀ।
Author: khireyapunjab
jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN









