ਜਰਮਨੀ 21 ਜੂਨ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਸਾਰਲੈਂਡ ਜਰਮਨੀ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਗੁਰਦੇਵ ਧੰਨ ਧੰਨ ਗੁਰੂ ਅਰਜਨ ਸਾਹਿਬ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਦੇ ਨਾਲ ਸਮੂਹ ਸੰਗਤਾਂ ਦੇ ਵੱਲੋਂ ਮਨਾਇਆ ਗਿਆ ਇਸ ਮੌਕੇ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜੇ, ਸਜੇ ਹੋਏ ਦੀਵਾਨ ਵਿੱਚ ਬੱਚਿਆਂ ਦੇ ਵੱਲੋਂ ਗੁਰੂ ਅਰਜਨ ਸਾਹਿਬ ਮਹਾਰਾਜ ਜੀ ਦੇ ਜੀਵਨ ਦੇ ਨਾਲ ਸਬੰਧਤ ਵੀਹ ਸੁਆਲ ਜੁਆਬ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਭਾਗ ਲੈ ਕੇ ਉਹਨਾਂ ਦੇ ਜੀਵਨ ਅਤੇ ਸ਼ਹੀਦੀ ਦੇ ਨਾਲ ਸੰਬੰਧਿਤ ਸਵਾਲਾਂ ਦੇ ਬਹੁਤ ਵਧੀਆ ਤਰੀਕੇ ਦੇ ਨਾਲ ਜਵਾਬ ਦਿੱਤੇ ਗਏ, ਉਪਰੰਤ ਬੱਚਿਆਂ ਦੇ ਵੱਲੋਂ ਗੁਰਬਾਣੀ ਕੀਰਤਨ ਕੀਤੇ ਗਏ , ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਖਾਲੜਾ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤ ਵਿਚਾਰਾਂ ਦੀ ਸਾਂਝ ਕਰਦਿਆਂ ਗੁਰੂ ਅਰਜਨ ਸਾਹਿਬ ਮਹਾਰਾਜ ਜੀ ਦੇ ਜੀਵਨ ਸਿਧਾਂਤਾਂ ਅਤੇ ਸ਼ਹੀਦੀ ਦੇ ਕਾਰਨਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਇਸ ਵਕਤ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤੇ,



















Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








