Home » ਨਵੀਂ ਦਿੱਲੀ » ਨਿਹੰਗ ਸਿੰਘ ਮਾਮਲਾ: ਉੱਤਰਾਖੰਡ ਮੁੱਖਮੰਤਰੀ ਨਾਲ ਦਿਲੀ ਗੁਰਦੁਆਰਾ ਕਮੇਟੀ ਵਫਦ ਦੀ ਮੁਲਾਕਾਤ: ਕਾਲਕਾ, ਕਾਹਲੋਂ

ਨਿਹੰਗ ਸਿੰਘ ਮਾਮਲਾ: ਉੱਤਰਾਖੰਡ ਮੁੱਖਮੰਤਰੀ ਨਾਲ ਦਿਲੀ ਗੁਰਦੁਆਰਾ ਕਮੇਟੀ ਵਫਦ ਦੀ ਮੁਲਾਕਾਤ: ਕਾਲਕਾ, ਕਾਹਲੋਂ

SHARE ARTICLE

6 Views

ਨਵੀਂ ਦਿੱਲੀ, 23 ਜੂਨ (ਮਨਪ੍ਰੀਤ ਸਿੰਘ ਖਾਲਸਾ): ਕਰਨਪ੍ਰਯਾਗ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਏ ਟਕਰਾਅ ਦੇ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਵਫਦ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਵਫਦ ਨੇ ਨਿਹੰਗ ਸਿੰਘਾਂ ਨਾਲ ਕਥਿਤ ਦੁਰਵਿਵਹਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ, ਜਿਸ ’ਤੇ ਮੁੱਖ ਮੰਤਰੀ ਨੇ ਜਾਂਚ ਪੂਰੀ ਹੋਣ ਤੱਕ ਦੋਸ਼ੀ ਅਧਿਕਾਰੀਆਂ ਨੂੰ ਸਸਪੈਂਡ ਕਰਨ ਦਾ ਭਰੋਸਾ ਦਿੱਤਾ। ਮਾਮਲੇ ਦੀ ਜਾਂਚ ਡੀਆਈਜੀ ਯਸ਼ਵੰਤ ਚੌਹਾਨ ਅਤੇ ਐਸਐਸਪੀ ਨਵਨੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਸਮੇਤ ਉੱਤਰਾਖੰਡ ਦੇ ਸਾਰੇ ਗੁਰਧਾਮਾਂ ਦੀ ਯਾਤਰਾ ਸ਼ਾਂਤਮਈ ਢੰਗ ਨਾਲ ਜਾਰੀ ਰਹੇਗੀ ਅਤੇ ਸੰਗਤ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਸਿੱਖ ਮਸਲਿਆਂ ਦੀ ਪੈਰਵੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਧਾਮੀ ਨੇ ਵੀ ਭਰੋਸਾ ਦਿੱਤਾ ਕਿ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਸਰਕਾਰ ਵਚਨਬੱਧ ਹੈ ਅਤੇ ਇਸ ਮਾਮਲੇ ਦੀ ਨਿਗਰਾਨੀ ਖੁਦ ਮੁੱਖ ਮੰਤਰੀ ਅਤੇ ਡੀਜੀਪੀ ਪੱਧਰ ’ਤੇ ਕੀਤੀ ਜਾ ਰਹੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News