Home » ਨਵੀਂ ਦਿੱਲੀ » ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

ਉਤਰਾਖੰਡ ਤੇ ਹਿਮਾਚਲ ਸਰਕਾਰਾਂ ਸਿੱਖ ਯਾਤਰੀਆਂ ਨਾਲ ਹੋ ਰਹੀਆਂ ਵਧੀਕੀਆਂ ਤੁਰੰਤ ਰੋਕਣ: ਤਰਲੋਚਨ ਸਿੰਘ, ਪੁਰੇਵਾਲ, ਰਘਬੀਰ ਸਿੰਘ

SHARE ARTICLE

4 Views

ਨਵੀਂ ਦਿੱਲੀ, 24 ਜੂਨ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥਾ ਯੂਕੇ ਦੇ ਜਥੇਦਾਰ ਤਰਲੋਚਨ ਸਿੰਘ, ਸ੍ਰੀ ਗੁਰੂ ਸਿੰਘ ਸਭਾ ਡਰਬੀ ਦੇ ਪ੍ਰਧਾਨ ਰਘਬੀਰ ਸਿੰਘ ਅਤੇ ਸਿੱਖ ਅਜਾਇਬਘਰ ਡਰਬੀ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਪੁਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਕੁਝ ਵੀਡੀਓਆਂ ‘ਤੇ ਗੰਭੀਰ ਇਤਰਾਜ਼ ਜਤਾਉਂਦਿਆਂ ਕਿਹਾ ਕਿ ਜੇਕਰ ਕਿਸੇ ਵੀਡੀਓ ਵਿੱਚ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਪ੍ਰਤੀ ਅਦਬ ਦੇ ਉਲਟ ਕੋਈ ਦ੍ਰਿਸ਼ ਜਾਂ ਹਰਕਤ ਦਿਖਾਈ ਦਿੰਦੀ ਹੈ ਤਾਂ ਇਹ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਨੋਟਿਸ ਲੈ ਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਧਾਰਮਿਕ ਮਰਯਾਦਾ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਸਪੱਸ਼ਟ ਸੰਦੇਸ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਨਿੱਜੀ ਜਾਂ ਦਲ-ਵਾਦੀ ਸਿਆਸਤ ਤੋਂ ਉੱਪਰ ਉੱਠ ਕੇ ਪੰਥਕ ਅਤੇ ਧਾਰਮਿਕ ਮਸਲਿਆਂ ‘ਤੇ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਜਦੋਂ ਧਾਰਮਿਕ ਸੰਵੇਦਨਾਵਾਂ ਅਤੇ ਸਿੱਖ ਅਸਮਿਤਾ ਨਾਲ ਜੁੜੇ ਮਸਲੇ ਸਾਹਮਣੇ ਆਉਣ ਤਾਂ ਉਨ੍ਹਾਂ ‘ਤੇ ਸਾਂਝਾ, ਸਪੱਸ਼ਟ ਅਤੇ ਦ੍ਰਿੜ੍ਹ ਰੁਖ ਅਪਣਾਇਆ ਜਾਣਾ ਚਾਹੀਦਾ ਹੈ।
ਆਗੂਆਂ ਨੇ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲੇ ਸਿੱਖ ਯਾਤਰੀਆਂ ਨਾਲ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਹੋ ਰਹੀਆਂ ਵਧੀਕੀਆਂ ਦੀ ਵੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ‘ਤੇ ਸਿੱਖ ਯਾਤਰੀਆਂ ਨਾਲ ਬਦਸਲੂਕੀ, ਹਮਲਿਆਂ ਅਤੇ ਧੱਕੇਸ਼ਾਹੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਤੁਰੰਤ ਰੋਕਿਆ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਿੱਖ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਇਸ ਮਸਲੇ ਨੂੰ ਪੂਰੀ ਗੰਭੀਰਤਾ ਨਾਲ ਸੰਬੰਧਿਤ ਸਰਕਾਰਾਂ ਅੱਗੇ ਉਠਾਇਆ ਜਾਵੇ, ਤਾਂ ਜੋ ਸਮਾਜ ਵਿੱਚ ਨਫ਼ਰਤ ਅਤੇ ਬੇਚੈਨੀ ਦਾ ਮਾਹੌਲ ਪੈਦਾ ਨਾ ਹੋਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News