ਖਾਲੜਾ 25 ਜੂਨ (ਖਿੜਿਆ ਪੰਜਾਬ ) ਅੰਗਰੇਜ ਸਰਕਾਰ ਦੇ ਸਮੇਂ ਗੁਰੂਦੁਆਰਾ ਸਾਹਿਬ ਤੇ ਕਾਬਜ ਮਹੰਤਾਂ ਤੋਂ ਗੁਰੂਘਰਾਂ ਨੂੰ ਆਜ਼ਾਦ ਕਰਵਾਉਣ ਲਈ ਚੱਲੀ ਗੁਰੂਦੁਆਰਾ ਸੁਧਾਰ ਲਹਿਰ ਦੇ ਨਤੀਜੇ ਵੱਜੋਂ ਗੁਰੂਦੁਆਰਾ ਐਕਟ 1925 ਬਣਿਆ। ਇਸੇ ਤਰਾਂ ਆਜ਼ਾਦੀ ਤੋਂ ਬਾਅਦ ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਮਹਾਰਾਸ਼ਟਰ ਵਿਚ ਹੋਰ ਇਤਿਹਾਸਕ ਗੁਰੂਘਰਾਂ ਦੇ ਪ੍ਰਬੰਧਾਂ ਲਈ 1956 ਵਿੱਚ ਇਕ 17 ਮੈਂਬਰੀ ਪ੍ਰਬੰਧਕ ਬੋਰਡ ਬਣਾਇਆ ਗਿਆ ਜਿਸ ਵਿੱਚ ਸ਼ਰੋਮਣੀ ਕਮੇਟੀ, ਚੀਫ ਖਾਲਸਾ ਦੀਵਾਨ, ਸਿੱਖ ਸਾਂਸਦ ਅਤੇ ਦੋ ਲੋਕਲ ਸਹਿਜਧਾਰੀ ਮੈਂਬਰ ਸਾਮਿਲ ਕੀਤੇ ਜਾਂਦੇ ਹਨ। ਪਰ ਹੁਣ ਮਹਾਰਾਸ਼ਟਰ ਸਰਕਾਰ ਵੱਲੋਂ ਇਕ ਨਵਾਂ ਐਕਟ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਧਿਨਿਯਮ 2026 ਲਿਆਂਦਾ ਜਾ ਰਿਹਾ ਹੈ ਜਿਸ ਅਨੁਸਾਰ ਪ੍ਰਬੰਧਕੀ ਬੋਰਡ ਵਿਚ ਸ੍ਰੋਮਣੀ ਕਮੇਟੀ, ਚੀਫ ਖਾਲਸਾ ਦੀਵਾਨ ਦੀ ਨੁਮਾਇੰਦਗੀ ਘਟਾ ਕੇ 10 ਮੈਂਬਰ ਸਹਿਜਧਾਰੀ ਸਾਮਿਲ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ, ਜਿਸ ਨਾਲ ਸਿੱਖ ਕੌਮ ਦੇ ਹੱਥੋਂ ਮਹਾਰਾਸ਼ਟਰ ਸਥਿਤ ਗੁਰੂਦੁਆਰਾ ਸਾਹਿਬ ਦਾ ਪ੍ਰਬੰਧ ਨਿਕਲ ਜਾਵੇਗਾ। ਇਸ ਗੰਭੀਰ ਮਸਲੇ ਤੇ ਦੇਸ਼ ਭਰ ਦੇ ਸਿੱਖ ਭਾਈਚਾਰੇ, ਰਾਜਨੀਤਕ, ਧਾਰਮਿਕ ਸੰਸਥਾਵਾਂ ਨੂੰ ਇਕਜੁੱਟ ਹੋ ਕੇ ਸਖਤ ਵਿਰੋਧ ਕਰਨਾ ਚਾਹੀਦਾ ਹੈ। ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਪਹਿਲੇ ਜਥੇਦਾਰ, ਗੁਰੂਦੁਆਰਾ ਸੁਧਾਰ ਲਹਿਰ ਦੇ ਮੋਢੀ, ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਵਿਚਾਰ ਪ੍ਰਗਟ ਕਰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕੁੱਝ ਗੁਰੂਘਰਾਂ ਤੇ ਸਮੇਂ ਦੀਆਂ ਸਰਕਾਰਾਂ ਨੇ ਧੱਕੇਸ਼ਾਹੀਆਂ ਕੀਤੀਆਂ ਜਿਸ ਵਿਚ ਹਰਿਦੁਆਰ ਸਥਿਤ ਗੁਰੂਦੁਆਰਾ ਗਿਆਨ ਗੋਦੜੀ ਢਾਹ ਦਿੱਤਾ, ਗੁਰੂਘਰ ਡਾਂਗਮਾਰ ਸਿੱਕਮ ਬੰਦ ਕਰ ਦਿੱਤਾ, ਗੁਰੂਘਰ ਚੁੰਗਥਾਨ ਬੰਦ ਕਰ ਦਿੱਤਾ, ਗੁਰੂਘਰ ਆਰਤੀ ਸਾਹਿਬ ਜਗਨਨਾਥ ਪੁਰੀ ਉੜੀਸਾ ਬੰਦ ਕੀਤਾ ਗਿਆ। ਹੁਣ ਸਮੇਂ ਦੀ ਲੋੜ ਹੈ ਕਿ ਪੂਰੀ ਸਿੱਖ ਕੌਮ ਇਕਜੁੱਟ ਹੋ ਕੇ ਤਖ਼ਤ ਸ੍ਰੀ ਹਜੂਰ ਸਾਹਿਬ ਦੇ ਐਕਟ 1956 ਨੂੰ ਬਚਾਇਆ ਜਾਵੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








