ੴ ਸਤਿ ਗੁਰ ਪ੍ਰਸਾਦਿ ॥
ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ/ਜਰਮਨੀ ਵਿਖੇ
ਭਾਈ ਕੁਲਦੀਪ ਸਿੰਘ ਮੁਲਤਾਨੀ ਜੋ ਕਿ ਪਿੱਛੇ ਪਿੰਡ ਮਿਆਣੀ ਦੇ ਰਹਿਣ ਵਾਲੇ ਸਨ ਮਿਤੀ 18 ਜੂਨ 2026 ਨੂੰ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਣਾਂ ਵਿੱਚ ਜਾ ਬਿਰਾਜੇ ਸਨ। ਉਨਾਂ ਦਾ ਅੰਤਿਮ ਸਸਕਾਰ ਮਿਤੀ 01 ਜੁਲਾਈ 2026 ਨੂੰ ਦਿਨ ਦੇ 11:30 ਵਜੇ Neuer Freiedhof:
Mühlheimer Strassse 425, Offenbach ਵਿਖੇ ਹੋਵੇਗਾ। ਉਪਰੰਤ ਸਹਿਜ ਪਾਠ ਦੇ ਭੋਗ, ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ/ਜਰਮਨੀ ਵਿਖੇ ਹੋਵੇਗੀ।
ਪਤਾ:-ਗੁਰਦੁਆਰਾ ਸਿੱਖ ਸੈਂਟਰ ਸੀਲੋ ਸਟ੍ਰਾਸੇ 64
65929 ਫਰੈਂਕਫੋਰਟ/ਜਰਮਨੀ।
ਦੁਖੀ ਹਿਰਦੇ ਨਾਲਃ- ਬੀਬੀ ਬੇਅੰਤ ਕੌਰ ਪਤਨੀ,
ਰਮਨਦੀਪ ਸਿੰਘ ਸਪੁੱਤਰ, ਸਰਬਜੀਤ ਸਿੰਘ ਸਪੁੱਤਰ, ਸੁਖਬੀਰ ਸਿੰਘ ਜਵਾਈ, ਸਨਮੀਤ ਕੌਰ ਸਪੁੱਤਰੀ ਅਤੇ ਸਮੂਹ ਮੁਲਤਾਨੀ ਪਰਿਵਾਰ ਤੇ ਸਾਕ ਸੰਬੰਧੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








