Home » ਨਵੀਂ ਦਿੱਲੀ » ਸ੍ਰੀ ਦਰਬਾਰ ਸਾਹਿਬ ‘ਤੇ ਪਹਿਲੇ ਭਾਰਤੀ ਫੌਜੀ ਹਮਲੇ ਦੀ ਯਾਦ ਵਿਚ 4 ਜੁਲਾਈ ਨੂੰ ਵੈਨਕੂਵਰ ਭਾਰਤੀ ਅੰਬੈਸੀ ਮੂਹਰੇ ਰੋਸ ਪ੍ਰਦਰਸ਼ਨ ਦਾ ਐਲਾਨ

ਸ੍ਰੀ ਦਰਬਾਰ ਸਾਹਿਬ ‘ਤੇ ਪਹਿਲੇ ਭਾਰਤੀ ਫੌਜੀ ਹਮਲੇ ਦੀ ਯਾਦ ਵਿਚ 4 ਜੁਲਾਈ ਨੂੰ ਵੈਨਕੂਵਰ ਭਾਰਤੀ ਅੰਬੈਸੀ ਮੂਹਰੇ ਰੋਸ ਪ੍ਰਦਰਸ਼ਨ ਦਾ ਐਲਾਨ

SHARE ARTICLE

5 Views

ਨਵੀਂ ਦਿੱਲੀ 28 ਜੂਨ (ਮਨਪ੍ਰੀਤ ਸਿੰਘ ਖਾਲਸਾ):— ਭਾਈ ਨਰਿੰਦਰ ਸਿੰਘ ਰੰਧਾਵਾ ਵੱਲੋਂ ਭੇਜੀ ਜਾਣਕਾਰੀ ਅਨੁਸਾਰ 4 ਜੁਲਾਈ 2026 ਨੂੰ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਯੋਜਕਾਂ ਵੱਲੋਂ ਜਾਰੀ ਪ੍ਰਚਾਰ ਸਮੱਗਰੀ ਵਿੱਚ 4 ਜੁਲਾਈ 1955 ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਦਸਿਆ ਗਿਆ ਕਿ ਉਸ ਦਿਨ ਸ੍ਰੀ ਦਰਬਾਰ ਸਾਹਿਬ ‘ਤੇ ਪਹਿਲਾ ਭਾਰਤੀ ਫੌਜੀ ਹਮਲਾ ਹੋਇਆ ਸੀ, ਜਿਸ ਵਿੱਚ 200 ਤੋਂ ਵੱਧ ਸਿੱਖ ਸ਼ਹੀਦ ਹੋਏ, 2,000 ਤੋਂ ਵੱਧ ਜ਼ਖ਼ਮੀ ਹੋਏ ਅਤੇ 57,000 ਤੋਂ ਵੱਧ ਗ੍ਰਿਫ਼ਤਾਰੀਆਂ ਹੋਈਆਂ। ਇਸ ਪਿਛੋਕੜ ਨੂੰ ਉਭਾਰਦਿਆਂ ਸੰਗਤ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਭਾਈ ਨਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸਕ ਜ਼ੁਲਮਾਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲੇਗੀ ਅਤੇ ਜਦੋਂ ਤੱਕ ਭਾਈ ਨਿੱਝਰ ਦੇ ਕਤਲ ਵਿਚ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਕੌਮ ਦੀ ਆਵਾਜ਼ ਦੁਨੀਆ ਦੇ ਹਰ ਮੰਚ ‘ਤੇ ਗੂੰਜਦੀ ਰਹੇਗੀ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਂਦੀ ਰਹੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News