Home » Blog » ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਤਾਕਤ ਦਾ ਆਧਾਰ: ਕਾਲਕਾ, ਕਾਹਲੋਂ

ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਤਾਕਤ ਦਾ ਆਧਾਰ: ਕਾਲਕਾ, ਕਾਹਲੋਂ

SHARE ARTICLE

7 Views

👉 ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਵੀਂ ਦਿੱਲੀ, 30 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਕਮੇਟੀ ਦੇ ਪ੍ਰਬੰਧਾਂ ਹੇਠ ਵੱਖ-ਵੱਖ ਗੁਰੂ ਘਰਾਂ ਵਿੱਚ ਗੁਰਮਤਿ ਸਮਾਗਮ ਸਜਾਏ ਗਏ, ਜਦਕਿ ਮੁੱਖ ਸਮਾਗਮ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਹੋਇਆ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਸੰਗਤ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਮੀਰੀ-ਪੀਰੀ ਦਾ ਮਹਾਨ ਸਿਧਾਂਤ ਬਖ਼ਸ਼ ਕੇ ਰੂਹਾਨੀਅਤ ਅਤੇ ਸ਼ਕਤੀ ਦਾ ਅਦੁੱਤੀ ਸੰਤੁਲਨ ਸਥਾਪਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ, ਨਿਆਂ ਦਾ ਕੇਂਦਰ ਅਤੇ ਪੰਥਕ ਏਕਤਾ ਦਾ ਪ੍ਰਤੀਕ ਹੈ, ਜਿਸ ਦੇ ਫ਼ੈਸਲੇ ਸਮੁੱਚੀ ਕੌਮ ਲਈ ਸਰਵੋਪਰੀ ਹਨ। ਉਨ੍ਹਾਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਨਾਮ ਬਾਣੀ ਦੇ ਨਾਲ-ਨਾਲ ਜ਼ੁਲਮ ਦੇ ਟਾਕਰੇ ਲਈ ਸ਼ਸਤਰਧਾਰੀ ਬਣਨ ਦੀ ਪ੍ਰੇਰਣਾ ਦਿੱਤੀ। ਅੱਜ ਵੀ ਗੁਰਬਾਣੀ, ਗੁਰਮਤਿ ਜੀਵਨ ਅਤੇ ਸਵੈ-ਰੱਖਿਆ ਦਾ ਇਹ ਸੰਦੇਸ਼ ਹਰ ਸਿੱਖ ਲਈ ਉਤਨਾ ਹੀ ਪ੍ਰਸੰਗਿਕ ਹੈ। ਉਨ੍ਹਾਂ ਸਮੁੱਚੀ ਸੰਗਤ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੰਮ੍ਰਿਤ ਛੱਕ ਕੇ ਗੁਰੂ ਸਾਹਿਬ ਦੇ ਦਰਸਾਏ ਗੁਰਮਤਿ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਜਸਬੀਰ ਸਿੰਘ ਜੱਸੀ ਐਮ.ਸੀ., ਰਮਿੰਦਰ ਸਿੰਘ ਸਵੀਟਾ, ਸਤਨਾਮ ਸਿੰਘ ਜੱਗਾ, ਅਮਰਜੀਤ ਸਿੰਘ ਪਿੰਕੀ, ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News