Home » ਨਵੀਂ ਦਿੱਲੀ » ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਗਿਆ ਵਿਸ਼ਾਲ ਗੁਰੂ ਕਾ ਲੰਗਰ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਗਿਆ ਵਿਸ਼ਾਲ ਗੁਰੂ ਕਾ ਲੰਗਰ

SHARE ARTICLE

41 Views

👉 ਬੀਬੀ ਰਣਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਦਿੱਤਾ ਨਿਸ਼ਕਾਮ ਸੇਵਾ ਦਾ ਸੰਦੇਸ਼, ਸੈਂਕੜਿਆਂ ਸੰਗਤਾਂ ਅਤੇ ਰਾਹਗੀਰਾਂ ਨੇ ਛਕਿਆ ਗੁਰੂ ਕਾ ਅਟੁੱਟ ਲੰਗਰ

ਨਵੀਂ ਦਿੱਲੀ, 4 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਾਹਪੁਰਾ ਵਿਖੇ ਬੀਬੀ ਰਣਜੀਤ ਕੌਰ ਅਤੇ ਗੁਰਪ੍ਰੀਤ ਸਿੰਘ (ਪਰੀ ਇਵੈਂਟ ਪ੍ਰਾਈਵੇਟ ਲਿਮਿਟੇਡ) ਦੇ ਸਹਿਯੋਗ ਨਾਲ ਲੋੜਵੰਦਾਂ ਅਤੇ ਸੰਗਤ ਲਈ ਵਿਸ਼ਾਲ ਗੁਰੂ ਕਾ ਲੰਗਰ ਲਗਾਇਆ ਗਿਆ। ਇਸ ਸੇਵਾ ਵਿੱਚ ਵੱਡੀ ਗਿਣਤੀ ਵਿੱਚ ਸੰਗਤ, ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੇ ਸ਼ਮੂਲੀਅਤ ਕਰਕੇ ਗੁਰੂ ਦਾ ਅਟੁੱਟ ਲੰਗਰ ਛਕਿਆ ਅਤੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਲੰਗਰ ਸੇਵਾ ਦੌਰਾਨ ਸੰਗਤ ਨੂੰ ਵਿਸ਼ੇਸ਼ ਤੌਰ ‘ਤੇ ਮਿੱਸੀ ਰੋਟੀ ਅਤੇ ਠੰਡੀ ਲੱਸੀ ਦਾ ਪ੍ਰਸਾਦ ਵਰਤਾਇਆ ਗਿਆ। ਸੇਵਾਦਾਰਾਂ ਨੇ ਪੂਰੇ ਸਮਰਪਣ, ਪਿਆਰ ਅਤੇ ਨਿਮਰਤਾ ਨਾਲ ਸੰਗਤ ਦੀ ਸੇਵਾ ਕਰਦਿਆਂ ਸਿੱਖ ਧਰਮ ਦੀ ਮਹਾਨ ਲੰਗਰ ਪਰੰਪਰਾ ਨੂੰ ਸਾਕਾਰ ਕੀਤਾ। ਇਸ ਮੌਕੇ ਸਮਾਜ ਵਿੱਚ ਭਾਈਚਾਰੇ, ਬਰਾਬਰੀ, ਮਨੁੱਖਤਾ ਅਤੇ ਨਿਸ਼ਕਾਮ ਸੇਵਾ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੇ ਸਿਧਾਂਤ ਰਾਹੀਂ ਧਰਮ ਦੀ ਰੱਖਿਆ, ਮਨੁੱਖਤਾ ਦੀ ਸੇਵਾ ਅਤੇ ‘ਸਰਬੱਤ ਦਾ ਭਲਾ’ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸੇਵਾ ਕਰਨਾ ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਕਾ ਲੰਗਰ ਸਿੱਖ ਧਰਮ ਦੀ ਉਹ ਮਹਾਨ ਪਰੰਪਰਾ ਹੈ, ਜਿੱਥੇ ਬਿਨਾਂ ਕਿਸੇ ਜਾਤ-ਪਾਤ, ਧਰਮ ਜਾਂ ਵਰਗ ਦੇ ਭੇਦਭਾਵ ਤੋਂ ਹਰ ਵਿਅਕਤੀ ਨੂੰ ਇੱਕੋ ਪੰਗਤ ਵਿੱਚ ਬਿਠਾ ਕੇ ਭੋਜਨ ਛਕਾਇਆ ਜਾਂਦਾ ਹੈ। ਇਹ ਪਰੰਪਰਾ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦਾ ਜੀਵੰਤ ਪ੍ਰਤੀਕ ਹੈ। ਉਨ੍ਹਾਂ ਨੌਜਵਾਨਾਂ ਨੂੰ ਸਮਾਜ ਸੇਵਾ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਵੀ ਦਿੱਤਾ। ਵਰਨਣਯੋਗ ਹੈ ਕਿ ਬੀਬੀ ਰਣਜੀਤ ਕੌਰ ਦਿੱਲੀ ਕਮੇਟੀ ਦੀ ਸੀਨੀਅਰ ਮੈਂਬਰ ਹੋਣ ਦੇ ਨਾਲ-ਨਾਲ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਲਗਾਤਾਰ ਸਰਗਰਮ ਭੂਮਿਕਾ ਨਿਭਾ ਰਹੇ ਹਨ। ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ, ਸਿੱਖ ਪੰਥ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਇਲਾਕੇ ਭਰ ਵਿੱਚ ਭਰਪੂਰ ਸ਼ਲਾਘਾ ਕੀਤੀ ਜਾਂਦੀ ਹੈ। ਪ੍ਰੋਗਰਾਮ ਦੇ ਅੰਤ ਵਿੱਚ ਹਾਜ਼ਰ ਸੰਗਤ ਨੇ ਲੰਗਰ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਸਮੂਹ ਸੇਵਾਦਾਰਾਂ, ਸਹਿਯੋਗੀਆਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਇਸ ਪੁੰਨ ਦੇ ਕਾਰਜ ਦੀ ਭਰਪੂਰ ਪ੍ਰਸ਼ੰਸਾ ਕੀਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ