Home » ਨਵੀਂ ਦਿੱਲੀ » ਜਥੇਦਾਰ ਗੜਗੱਜ ਅੱਗੇ ਪੰਜਾਬ ਦੇ ਹੱਕਾਂ ਦੀ ਉਠੀ ਗੂੰਜ, ਬਹੁਜਨ ਦ੍ਰਾਵਿੜ ਪਾਰਟੀ ਨੇ ਚੁੱਕੇ 7 ਵੱਡੇ ਗੰਭੀਰ ਮੁੱਦੇ

ਜਥੇਦਾਰ ਗੜਗੱਜ ਅੱਗੇ ਪੰਜਾਬ ਦੇ ਹੱਕਾਂ ਦੀ ਉਠੀ ਗੂੰਜ, ਬਹੁਜਨ ਦ੍ਰਾਵਿੜ ਪਾਰਟੀ ਨੇ ਚੁੱਕੇ 7 ਵੱਡੇ ਗੰਭੀਰ ਮੁੱਦੇ

SHARE ARTICLE

148 Views

ਨਵੀਂ ਦਿੱਲੀ 7 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੀਵਨ ਸਿੰਘ ਤਮਿਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਇਕ ਮੁਲਾਕਾਤ ਦੌਰਾਨ ਪੱਤਰ ਦੇ ਕੇ ਪੰਜਾਬ ਦੇ ਲੰਬੇ ਸਮੇਂ ਦੇ ਹਿੱਤਾਂ, ਲੋਕਤੰਤਰੀ ਜਵਾਬਦੇਹੀ ਅਤੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਮਾਰਗਦਰਸ਼ਨ ਦੀ ਬੇਨਤੀ ਕੀਤੀ ਹੈ। ਪੱਤਰ ਵਿੱਚ ਵਿਧਾਇਕਾਂ ਨੂੰ ਦਿੱਤੀ ਗਈ ਹਾਲੀਆ ਤਾੜਨਾ ਦੀ ਸ਼ਲਾਘਾ ਕਰਦਿਆਂ ਇਸ ਨੂੰ ਨਿਆਂ, ਜਵਾਬਦੇਹੀ ਅਤੇ ਲੋਕ-ਹਿੱਤ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਕਰਾਰ ਦਿੱਤਾ ਗਿਆ। ਪੱਤਰ ਵਿੱਚ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਮੂਹ ਸਿੱਖ ਰਾਜਨੀਤਿਕ ਆਗੂਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਦੀ ਪੁਸ਼ਟੀ, ਪੰਜਾਬੀ ਭਾਸ਼ਾ ਦੀ ਸੁਰੱਖਿਆ ਅਤੇ ਲਾਜ਼ਮੀ ਸਿੱਖਿਆ, ਗੁਆਂਢੀ ਦੇਸ਼ਾਂ ਨਾਲ ਸ਼ਾਂਤੀਪੂਰਨ ਵਪਾਰ, ਵੰਸ਼ਵਾਦੀ ਰਾਜਨੀਤੀ ਅਤੇ ਸ਼ਕਤੀ ਦੇ ਕੇਂਦਰੀਕਰਨ ‘ਤੇ ਰੋਕ, ਬੰਦੀ ਸਿੰਘਾਂ ਦੀ ਰਿਹਾਈ ਲਈ ਸਰਬਸੰਮਤੀ ਮਤਾ, ਖੇਤੀਬਾੜੀ ਲਈ ਸਥਾਈ ਮਾਹਿਰ ਕਮਿਸ਼ਨ ਦੀ ਸਥਾਪਨਾ ਅਤੇ ਪੰਜਾਬ ਦੇ ਜਲ ਸਰੋਤਾਂ ‘ਤੇ ਪੂਰੇ ਅਧਿਕਾਰ ਵਾਲਾ ਖ਼ੁਦਮੁਖ਼ਤਿਆਰ ਜਲ ਨਿਯੰਤਰਣ ਬੋਰਡ ਬਣਾਉਣ ਵਰਗੇ ਮੁੱਦਿਆਂ ‘ਤੇ ਇਕਜੁੱਟ ਹੋ ਕੇ ਵਿਧਾਨਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਲਈ ਪ੍ਰੇਰਿਤ ਕਰਨ ਦੀ ਬੇਨਤੀ ਕੀਤੀ ਹੈ। ਜੀਵਨ ਸਿੰਘ ਤਾਮਿਲ ਨੇ ਕਿਹਾ ਕਿ ਪੰਜਾਬ ਦੇ ਭਵਿੱਖ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਸਾਰੀਆਂ ਰਾਜਨੀਤਿਕ ਧਿਰਾਂ ਨੂੰ ਪਾਰਟੀਗਤ ਹਿੱਤਾਂ ਤੋਂ ਉੱਪਰ ਉੱਠ ਕੇ ਇਕਸੁਰ ਹੋਣ ਦੀ ਲੋੜ ਹੈ ਤਾਂ ਜੋ “ਸਰਬੱਤ ਦੇ ਭਲੇ” ਦੀ ਭਾਵਨਾ ਅਨੁਸਾਰ ਸੂਬੇ ਦੇ ਹਿੱਤਾਂ ਦੀ ਪ੍ਰਭਾਵਸ਼ਾਲੀ ਰੱਖਿਆ ਕੀਤੀ ਜਾ ਸਕੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News