Home » ਪੰਜਾਬ » ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਸਮੇਤ ਕਈ ਆਗੂ “ਆਪ” ਦੇ ਜਹਾਜ ਵਿੱਚ ਹੋਏ ਸ਼ਾਮਿਲ।

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਸਮੇਤ ਕਈ ਆਗੂ “ਆਪ” ਦੇ ਜਹਾਜ ਵਿੱਚ ਹੋਏ ਸ਼ਾਮਿਲ।

SHARE ARTICLE

14 Views

ਹਰਗੋਬਿੰਦਪੁਰ 9 ਜੁਲਾਈ (ਖਿੜਿਆ ਪੰਜਾਬ) ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਬਲਵਿੰਦਰ ਸਿੰਘ ਲਾਡੀ ਅਤੇ ਉੱਘੇ ਸਮਾਜ ਸੇਵੀ ਆਰ ਆਈ ਜਤਿੰਦਰ ਸਿੰਘ ਧਾਲੀਵਾਲ ਵੀ ਉਹਨਾਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਵਕਤ ਕੈਬਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਿੱਚ ਆਏ ਹੋਏ ਹਰੇਕ ਉਹ ਵਰਕਰ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News