ਪਿੰਡ ਗਲਾਲੀਪੁਰ ਵਿੱਚ ਸ਼ੱਕੀ ਹਾਲਾਤਾਂ ਚ ਨੌਜਵਾਨ ਦਾ ਕਤਲ
ਚੌਂਕੀ ਮਾਨੋਚਾਹਲ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਲਈ ਕਬਜ਼ੇ ‘ਚ
ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਗਲਾਲੀਪੁਰ ਦੇ ਖੇਤਾਂ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ 35 ਸਾਲਾਂ ਨੌਜਵਾਨ ਦਾ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ । ਨੌਜਵਾਨ ਦੀ ਪਹਿਚਾਨ ਸੁਖਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਹਰੀਕੇ ਵਜੋਂ ਹੋਈ ਹੈ ਜੋ ਕਿ ਪਿੰਡ ਗਲਾਲੀਪੁਰ ਵਿੱਚ ਪਿਛਲੇ 6 ਮਹੀਨਿਆਂ ਤੋਂ ਆਪਣੀ ਭੂਆ ਅਮਰਜੀਤ ਕੌਰ ਪਤਨੀ ਪ੍ਰਗਟ ਸਿੰਘ ਕੋਲ ਰਹਿ ਰਿਹਾ ਸੀ। ਜਿਸ ਦੀ ਅੱਜ ਵਕਤ ਸਵਾ ਦੋ ਦੇ ਕਰੀਬ ਖੇਤਾਂ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਕਰੀਬ 3 ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਸੁਖਪ੍ਰੀਤ ਸਿੰਘ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਨਾਂ ਦੀ ਕੁਝ ਵਿਅਕਤੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਹੈ ਉਹਨਾਂ ਨੂੰ ਸ਼ੱਕ ਹੈ ਕਿ ਉਹਨਾਂ ਦੇ ਲੜਕੇ ਦਾ ਕਤਲ ਵੀ ਉਹਨਾਂ ਨੇ ਹੀ ਕੀਤਾ ਹੈ। ਇਸ ਸਬੰਧੀ ਮ੍ਰਿਤਕ ਸੁਖਪ੍ਰੀਤ ਦੇ ਪਿਤਾ ਗੁਰਚਰਨ ਸਿੰਘ ਨੇ ਪੁਲਿਸ ਪਾਸੋਂ ਇਨਸਾਫ ਦੀ ਗੁਹਾਰ ਲਗਾਉਂਦਿਆਂ ਉਸਦੇ ਨੌਜਵਾਨ ਪੁੱਤਰ ਦਾ ਕਤਲ ਕਰਨ ਵਾਲਿਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਗੱਲ ਕਹੀ ਹੈ ।
ਉੱਥੇ ਹੀ ਮੌਕੇ ਤੇ ਪਹੁੰਚੀ ਚੌਂਕੀ ਮਾਨੋਚਾਹਲ ਦੇ ਇੰਚਾਰਜ ਸਬ ਇੰਸਪੈਕਟਰ ਨਰੇਸ਼ ਕੁਮਾਰ ਨੇ ਮ੍ਰਿਤਕ ਸੁਖਪ੍ਰੀਤ ਸਿੰਘ ਦੀ ਖੇਤਾਂ ਵਿੱਚ ਪਈ ਮ੍ਰਿਤਕ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨ ਵਿਖੇ ਭੇਜ ਕੇ ਪਰਿਵਾਰ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।