Home » ਪੰਜਾਬ » ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ) ਵੱਲੋਂ 51ਵੀਂ ਸਾਲਾਨਾ ਕਨਵੋਕੇਸ਼ਨ ਦਾ ਆਯੋਜਨ ਗੁਰਦੁਆਰਾ ਹਾਪਰਜ਼ ਕਰਾਸਿੰਗ (ਆਸਟ੍ਰੇਲੀਆ) ਦੇ ਗ੍ਰੰਥੀ ਸਿੰਘ ਗੋਲਡ ਮੈਡਲ ਨਾਲ ਸਨਮਾਨਿਤ।, 55 ਸਾਲ ਦੀ ਉਮਰ ਵਿੱਚ ਸੰਸਕ੍ਰਿਤ ਵਿਦਿਆ ਪ੍ਰਾਪਤ ਕਰਕੇ ਕੀਤਾ ਸਨਮਾਨ ਪ੍ਰਾਪਤ।

ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ) ਵੱਲੋਂ 51ਵੀਂ ਸਾਲਾਨਾ ਕਨਵੋਕੇਸ਼ਨ ਦਾ ਆਯੋਜਨ ਗੁਰਦੁਆਰਾ ਹਾਪਰਜ਼ ਕਰਾਸਿੰਗ (ਆਸਟ੍ਰੇਲੀਆ) ਦੇ ਗ੍ਰੰਥੀ ਸਿੰਘ ਗੋਲਡ ਮੈਡਲ ਨਾਲ ਸਨਮਾਨਿਤ।, 55 ਸਾਲ ਦੀ ਉਮਰ ਵਿੱਚ ਸੰਸਕ੍ਰਿਤ ਵਿਦਿਆ ਪ੍ਰਾਪਤ ਕਰਕੇ ਕੀਤਾ ਸਨਮਾਨ ਪ੍ਰਾਪਤ।

SHARE ARTICLE

7 Views

ਖਾਲੜਾ 12 ਜੁਲਾਈ (ਗੁਰਪ੍ਰੀਤ ਸਿੰਘ) ਬਾਰਡਰ ਵਰਗੇ ਪੱਛੜੇ ਤੇ ਸਹੂਲਤਾਂ ਵਿਹੂਣੇ ਇਲਾਕੇ ਵਿੱਚ ਪੈਦਾ ਹੋ ਕੇ ਗੋਲਡ ਮੈਡਲ ਜਿਹੇ ਵੱਕਾਰੀ ਐਵਾਰਡ ਤੱਕ ਪਹੁੰਚਣਾ ਕੋਈ ਸੌਖੀ ਤੇ ਆਮ ਗੱਲ ਨਹੀਂ ਹੁੰਦੀ। ਅਜਿਹੀ ਵਿਸ਼ੇਸ਼ ਪ੍ਰਾਪਤੀ ਭਾਈ ਸੁਰਿੰਦਰ ਸਿੰਘ ਜੀ ਦੇ ਹਿੱਸੇ ਆਈ, ਜਿਨ੍ਹਾਂ ਨੂੰ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਯੋਜਿਤ 51ਵੀਂ ਸਾਲਾਨਾ ਕਨਵੋਕੇਸ਼ਨ ਮੌਕੇ ਐੱਮ. ਏ. ਸੰਸਕ੍ਰਿਤ ਵਿਸ਼ੇ ਵਿੱਚ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ।

ਇਸ ਪ੍ਰਾਪਤੀ ਮੌਕੇ ਭਾਈ ਸੁਰਿੰਦਰ ਸਿੰਘ ਨੇ ਆਪਣੇ ਪਿਛੋਕੜ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਹ ਖੇਤੀਬਾੜੀ ਨਾਲ ਜੁੜੇ ਆਮ ਗੁਰਸਿੱਖ ਪਰਿਵਾਰ ਵਿੱਚ ਪਿੰਡ ਮੁਗਲ ਚੱਕ ਖਾਲੜਾ ਵਿਖੇ ਪੈਦਾ ਹੋਏ। ਸੀਮਿਤ ਸਾਧਨਾਂ ਤੇ ਘੱਟ ਸਹੂਲਤਾਂ ਦੇ ਬਾਵਜੂਦ ਉਨ੍ਹਾਂ ਦਾ ਨਿਸ਼ਚਾ ਅਟੱਲ ਤੇ ਅਡੋਲ ਸੀ। ਇੱਕੋ ਸੁਪਨਾ ਸੀ ਕਿ ਦੁਨਿਆਵੀ ਤੇ ਧਾਰਮਿਕ ਦੋਵਾਂ ਤਰ੍ਹਾਂ ਦੀ ਵਿਦਿਆ ਵਿੱਚ ਨਿਪੁੰਨ ਹੋ ਕੇ ਚੰਗੇ ਤੇ ਆਦਰਸ਼ਕ ਗ੍ਰੰਥੀ ਸਿੰਘ ਤੇ ਕਥਾਵਾਚਕ ਬਣਨਾ ਹੈ। ਇਸ ਸੁਪਨੇ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਧਾਰਮਿਕ ਵਿਸ਼ੇ ਨਾਲ ਗ੍ਰੈਜੂਏਸ਼ਨ ਕਰਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਐੱਮ. ਏ. ਧਰਮ ਅਧਿਐਨ ਦੀ ਡਿਗਰੀ ਪ੍ਰਾਪਤ ਕੀਤੀ। ਨਾਲ ਹੀ ਤਿੰਨ ਸਾਲਾ ਪ੍ਰਚਾਰਕ ਕੋਰਸ ਪੂਰਾ ਕੀਤਾ। ਕੁਝ ਸਮਾਂ ਉਨ੍ਹਾਂ ਨੇ ਗੁਰੂ ਗੋਬਿੰਦ ਖਾਲਸਾ ਕਾਲਜ, ਸਰਹਾਲੀ ਵਿਖੇ ਬਤੌਰ ਪ੍ਰੋਫ਼ੈਸਰ ਵਜੋਂ ਸੇਵਾਵਾਂ ਨਿਭਾਈਆਂ ਤੇ ਨਾਲ-ਨਾਲ ਇਲਾਕੇ ਵਿੱਚ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕੀਤੀ। ਇਸ ਉਪਰੰਤ ਉਨ੍ਹਾਂ ਨੇ ਗੁ. ਸਿੰਘ ਸਭਾ, ਲੰਡਨ ਵਿਖੇ ਲੰਬਾ ਸਮਾਂ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਨਿਭਾਈਆਂ।

ਸੰਨ 2020 ਵਿੱਚ ਜਦੋਂ ਉਹ ਪੰਜਾਬ ਪਰਿਵਾਰ ਨੂੰ ਮਿਲਣ ਆਏ ਤਾਂ ਉਨ੍ਹਾਂ ਦੇ ਮਨ ਵਿੱਚ ਫਿਰ ਤੋਂ ਕੁਝ ਸਮਾਂ ਰੈਗੂਲਰ ਪੜ੍ਹਾਈ ਕਰਨ ਦੀ ਇੱਛਾ ਪੈਦਾ ਹੋਈ। ਉਸ ਸਮੇਂ ਉਨ੍ਹਾਂ ਦੀ ਉਮਰ 49ਵਿਆਂ ਨੂੰ ਅੱਪੜ ਚੁੱਕੀ ਸੀ। ਦੁਬਾਰਾ ਵਿਦਿਆਰਥੀ ਜੀਵਨ ਸ਼ੁਰੂ ਕਰਨ ਦਾ ਮਨੋਰਥ ਸੀ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਾਸ਼ਾਵਾਂ ਦਾ ਡੂੰਘਾ ਅਧਿਐਨ ਕਰਨਾ ਹੈ। ਇਸ ਲਈ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਰਦੂ ਤੇ ਫ਼ਾਰਸੀ ਵਿਭਾਗ ਤੋਂ ਡਾ. ਰਿਹਾਨ ਹਸਨ ਦੀ ਯੋਗ ਅਗਵਾਈ ਅਧੀਨ ਲਗਾਤਾਰ ਤਿੰਨ ਸਾਲ ਉਰਦੂ ਤੇ ਫ਼ਾਰਸੀ ਭਾਸ਼ਾਵਾਂ ਦਾ ਸੂਖਮ ਮੁਤਾਲਿਆ ਕੀਤਾ। ਸੰਨ 2022 ਵਿੱਚ ਸੰਸਕ੍ਰਿਤ ਭਾਸ਼ਾ ਦੇ ਗਿਆਨ ਲਈ ਇਸੇ ਯੂਨੀਵਰਸਿਟੀ ਦੇ ਸੰਸਕ੍ਰਿਤ ਵਿਭਾਗ ਵਿੱਚ ਐੱਮ. ਏ. ਸੰਸਕ੍ਰਿਤ ਵਿੱਚ ਦਾਖਲਾ ਲਿਆ। ਡਾ. ਦਲਬੀਰ ਸਿੰਘ ਤੇ ਡਾ. ਵਿਸ਼ਾਲ ਭਾਰਦਵਾਜ ਜਿਹੇ ਦੂਰਦਰਸ਼ੀ ਵਿਦਵਾਨਾਂ ਦੀ ਦੇਖ-ਰੇਖ ਵਿੱਚ ਯੂਨੀਵਰਸਿਟੀ ਵਿੱਚ ਪਹਿਲੇ ਸਥਾਨ ’ਤੇ ਰਹਿੰਦਿਆਂ ਉਨ੍ਹਾਂ ਨੇ ਇਹ ਡਿਗਰੀ ਸੰਪੰਨ ਕੀਤੀ। ਐੱਮ. ਏ. ਸੰਸਕ੍ਰਿਤ ਮੁਕੰਮਲ ਕਰਨ ਦੇ ਤੁਰੰਤ ਬਾਅਦ ਉਹ ਗੁ. ਸ੍ਰੀ ਗੁਰੂ ਨਾਨਕ ਸਤਿਸੰਗ ਸਭਾ, ਹਾਪਰਜ਼ ਕਰਾਸਿੰਗ (ਆਸਟ੍ਰੇਲੀਆ) ਵਿਖੇ ਗ੍ਰੰਥੀ ਸਿੰਘ ਤੇ ਪ੍ਰਚਾਰਕ ਦੀਆਂ ਸੇਵਾਵਾਂ ਨਿਭਾਉਣ ਲਈ ਚਲੇ ਗਏ ਤੇ ਹੁਣ ਤੱਕ ਉਹ ਉੱਥੇ ਹੀ ਸੇਵਾਵਾਂ ਨਿਭਾ ਰਹੇ ਹਨ।

ਅੱਜ ਆਸਟ੍ਰੇਲੀਆ ਤੋਂ ਉਹ ਵਿਸ਼ੇਸ਼ ਤੌਰ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੱਦੇ ’ਤੇ 51ਵੀਂ ਸਾਲਾਨਾ ਕਨਵੋਕੇਸ਼ਨ ਮੌਕੇ ਐੱਮ. ਏ. ਸੰਸਕ੍ਰਿਤ ਵਿੱਚ ਗੋਲਡ ਮੈਡਲ ਪ੍ਰਾਪਤ ਕਰਨ ਲਈ ਪਹੁੰਚੇ। 55 ਸਾਲ ਦੀ ਉਮਰ ਵਿੱਚ ਇਸ ਵੱਡੀ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਨੇ ਆਪਣੇ ਅਧਿਆਪਕਾਂ ਦੀ ਸੁਯੋਗ ਅਗਵਾਈ, ਸਖਤ ਮਿਹਨਤ ਤੇ ਦ੍ਰਿੜ ਇਰਾਦੇ ਨੂੰ ਦਿੱਤਾ। ਇਨ੍ਹਾਂ ਖ਼ੁਸ਼ੀ ਭਰੇ ਪਲਾਂ ਮੌਕੇ ਉਨ੍ਹਾਂ ਨੇ ਇਸ ਗੱਲ ’ਤੇ ਵਧੇਰੇ ਜ਼ੋਰ ਦਿੰਦਿਆਂ ਆਖਿਆ ਕਿ ਪੜ੍ਹਨ ਦੀ ਕੋਈ ਉਮਰ ਨਿਯਤ ਨਹੀਂ ਹੁੰਦੀ। ਇਨਸਾਨ ਨੂੰ ਜਗਿਆਸਾ ਵੱਸ ਹਮੇਸ਼ਾ ਪੜ੍ਹਦੇ ਰਹਿਣਾ ਚਾਹੀਦਾ ਹੈ। ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਧ ਤੋਂ ਵੱਧ ਵਿਦਿਆ ਗ੍ਰਹਿਣ ਕਰਨੀ ਬਹੁਤ ਜ਼ਰੂਰੀ ਹੈ ਤਾਂ ਜੋ ਗੁਰਮਤਿ ਦੇ ਬਹੁਪੱਖੀ ਫ਼ਲਸਫ਼ੇ ਨੂੰ ਸਮਝ ਕੇ ਸਮੇਂ ਦੇ ਹਾਣ ਦੀ ਗੱਲ ਕੀਤੀ ਜਾ ਸਕੇ। ਇਸ ਉੱਚ ਪ੍ਰਾਪਤੀ ਮੌਕੇ ਉਨ੍ਹਾਂ ਦੇ ਅਧਿਆਪਕਾਂ, ਨਗਰ ਨਿਵਾਸੀਆਂ ਤੇ ਆਸਟ੍ਰੇਲੀਆ ਦੀ ਸੰਗਤ ਵੱਲੋਂ ਵਧਾਈਆਂ ਤੇ ਅਸੀਸਾਂ ਦਿੱਤੀਆਂ ਗਈਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ) ਵੱਲੋਂ 51ਵੀਂ ਸਾਲਾਨਾ ਕਨਵੋਕੇਸ਼ਨ ਦਾ ਆਯੋਜਨ ਗੁਰਦੁਆਰਾ ਹਾਪਰਜ਼ ਕਰਾਸਿੰਗ (ਆਸਟ੍ਰੇਲੀਆ) ਦੇ ਗ੍ਰੰਥੀ ਸਿੰਘ ਗੋਲਡ ਮੈਡਲ ਨਾਲ ਸਨਮਾਨਿਤ।, 55 ਸਾਲ ਦੀ ਉਮਰ ਵਿੱਚ ਸੰਸਕ੍ਰਿਤ ਵਿਦਿਆ ਪ੍ਰਾਪਤ ਕਰਕੇ ਕੀਤਾ ਸਨਮਾਨ ਪ੍ਰਾਪਤ।

ਸਤਲੁਜ’ ਫ਼ਿਲਮ ਵਿੱਚ ਦਰਸਾਏ ਗਏ 25,000 ਲਾਪਤਾ ਜਾਂ ਗੈਰ-ਕਾਨੂੰਨੀ ਤਰੀਕੇ ਨਾਲ ਸਸਕਾਰ ਕੀਤੇ ਗਏ ਲੋਕਾਂ ਦੇ ਅੰਕੜੇ ਦੇ ਸਮਰਥਨ ਵਿੱਚ ਨਿਰਮਾਤਾ ਅਤੇ ਨਿਰਦੇਸ਼ਕ ਦਸਤਾਵੇਜ਼ੀ ਸਬੂਤ, ਸਰਕਾਰੀ ਰਿਕਾਰਡ, ਨਿਆਂਇਕ ਨਤੀਜੇ ਅਤੇ ਪ੍ਰਮਾਣਿਤ ਅੰਕੜੇ ਪੰਜਾਬ ਦੀ ਜਨਤਾ ਸਾਹਮਣੇ ਪੇਸ਼ ਕਰਨ, ਨਹੀਂ ਤਾਂ ਅਸੀਂ ਅਗਲਾ ਕਦਮ ਚੁੱਕਣ ਲਈ ਮਜਬੂਰ ਹੋਵਾਂਗੇ। ਜੇਕਰ ਉਹ ਇਸ ਅੰਕੜੇ ਨੂੰ ਪ੍ਰਮਾਣਿਤ ਕਰ ਦਿੰਦੇ ਹਨ ਤਾਂ ਮੈਂ ਜਨਤਕ ਤੌਰ ’ਤੇ ਮਾਫ਼ੀ ਮੰਗਾਂਗਾ। — ਰਵਨੀਤ ਸਿੰਘ ਬਿੱਟੂ ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ, ਭਾਰਤ ਸਰਕਾਰ