Home » ਨਵੀਂ ਦਿੱਲੀ » ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ, ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਕਰਨ ਐਲਾਨ: ਕਾਲਕਾ, ਕਾਹਲੋਂ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ, ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਕਰਨ ਐਲਾਨ: ਕਾਲਕਾ, ਕਾਹਲੋਂ

SHARE ARTICLE

7 Views

ਨਵੀਂ ਦਿੱਲੀ, 15 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਕਮੇਟੀ ਨੇ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਆਗਾਮੀ ਪੰਜਾਬ ਦੌਰੇ ਦੌਰਾਨ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਨ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੱਤਰ ਵਿੱਚ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੁਨੀਆ ਭਰ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਅਤਿ ਪਵਿੱਤਰ ਅਸਥਾਨ ਹੈ ਅਤੇ ਲਾਂਘਾ ਬੰਦ ਹੋਣ ਕਾਰਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਵਿਸ਼ੇਸ਼ ਜਥਿਆਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਇਜਾਜ਼ਤ ਦਿੱਤੀ ਹੈ, ਪਰ ਹੁਣ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਵੀ ਜਲਦ ਤੋਂ ਜਲਦ ਬਹਾਲ ਕੀਤੀ ਜਾਣੀ ਚਾਹੀਦੀ ਹੈ। ਕਮੇਟੀ ਨੇ ਕਿਹਾ ਕਿ ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਕੇ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਸੰਗਤਾਂ ਮੁੜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਨਾਲ ਹੀ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਦੌਰੇ ਦੌਰਾਨ ਇਸ ਸਬੰਧੀ ਰਸਮੀ ਐਲਾਨ ਕਰਕੇ ਕਰੋੜਾਂ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਉਡੀਕ ਖ਼ਤਮ ਕਰਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News