Home » ਮਾਝਾ » ਐਤਵਾਰ ਨੂੰ ਸਮੂਹ ਪੋਲਿੰਗ ਬੂਥਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ – ਸੰਜੀਵ ਸ਼ਰਮਾ

ਐਤਵਾਰ ਨੂੰ ਸਮੂਹ ਪੋਲਿੰਗ ਬੂਥਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ – ਸੰਜੀਵ ਸ਼ਰਮਾ

SHARE ARTICLE

45 Views

ਐਤਵਾਰ ਨੂੰ ਸਮੂਹ ਪੋਲਿੰਗ ਬੂਥਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ – ਸੰਜੀਵ ਸ਼ਰਮਾ

 

ਤਰਨ ਤਾਰਨ, 17 ਜੁਲਾਈ (ਗੁਰਪ੍ਰੀਤ ਸਿੰਘ) –

ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ 19 ਜੁਲਾਈ, 2026 (ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਨ੍ਹਾਂ ਕੈਂਪਾਂ ਦੀਆਂ ਤਿਆਰੀਆਂ ਸਬੰਧੀ

ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣਗੇ। ਇਸ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਤੇ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ। ਕਦੇ ਬਣਾ ਕੇ ਉਨ੍ਹਾਂ ਸਮੂਹ ਬੀ.ਐਲ.ਓਜ਼ ਨੂੰ ਇਸ ਕੰਮ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ।

 

ਨੋਡਲ ਇੰਚਾਰਜ ਐਸ.ਆਈ.ਆਰ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਉਹ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਾਪਤੀ ਅਤੇ ਜੇਕਰ ਕੋਈ ਤਰੁੱਟੀਆਂ ਜਾਂ ਕਮੀਆਂ ਹਨ ਤਾਂ ਉਨ੍ਹਾਂ ਨੂੰ ਦੂਰ ਕਰਨ ‘ਤੇ ਵਿਸ਼ੇਸ਼ ਧਿਆਨ ਦੇਣਗੇ, ਜਦਕਿ ਜਿਨ੍ਹਾਂ ਬੂਥਾਂ ‘ਤੇ ਫਾਰਮਾਂ ਦੀ ਪ੍ਰਾਪਤੀ ਜਾਂ ਡਿਜੀਟਾਈਜ਼ੇਸ਼ਨ ਦਾ ਕੰਮ ਅਜੇ ਬਾਕੀ ਹੈ, ਉਥੇ ਇਸ ਕਾਰਜ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਸੁਪਰਡੈਂਟ ਕਰਮਜੀਤ ਕੌਰ, ਏ.ਐਲ.ਐਮ.ਟੀ ਮਲਕੀਤ ਸਿੰਘ, ਮਨਜਿੰਦਰ ਸਿੰਘ,ਅਯੂਬ ਭੱਟੀ, ਸੁਨੀਲ ਅਤੇ ਜਸਕਰਨ ਸਿੰਘ ਹਾਜ਼ਰ ਸਨ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ