Home » Blog » ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸਕੂਲਾਂ ਦੇ ਸਵਾਲ-ਜਵਾਬ ਸੈਮੀਫਾਈਨਲ ਮੁਕਾਬਲੇ 28 ਜੁਲਾਈ ਤੋਂ ਆਰੰਭ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸਕੂਲਾਂ ਦੇ ਸਵਾਲ-ਜਵਾਬ ਸੈਮੀਫਾਈਨਲ ਮੁਕਾਬਲੇ 28 ਜੁਲਾਈ ਤੋਂ ਆਰੰਭ

SHARE ARTICLE

13 Views

ਭਿੱਖੀਵਿੰਡ 25 ਜੁਲਾਈ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਵਾਲ-ਜਵਾਬ ਮੁਕਾਬਲਿਆਂ ਦੇ ਸੈਮੀਫਾਈਨਲ 28 ਜੁਲਾਈ 2026 ਤੋਂ ਆਰੰਭ ਕੀਤੇ ਜਾ ਰਹੇ ਹਨ। ਇਨ੍ਹਾਂ ਸੈਮੀਫਾਈਨਲ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੁਰ ਸਿੰਘ, ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੈਂਡਰੀ ਸਕੂਲ ਦੋਬਲੀਆ , ਬਾਬਾ ਬੀਰ ਸਿੰਘ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਗੱਗੋਬੂਹਾ , ਰਵਿੰਦਰਾ ਇੰਟਰਨੈਸ਼ਨਲ ਸਕੂਲ ਪੰਜਵੜ, ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪੰਜਵੜ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੈਂਡਰੀ ਸਕੂਲ ਝਬਾਲ, ਹਾਵਰਡ ਲੇਨ ਸੀਨੀ ਸੈਕੰ ਸਕੂਲ ਠੱਠਾ, ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਬੀੜ ਸਾਹਿਬ, ਬੇਦੀ ਸੀਨੀਅਰ ਸੈਕੈਂਡਰੀ ਸਕੂਲ ਮੀਆਂਪੁਰ, ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਕਸੇਲ, ਸ੍ਰੀ ਗੁਰੂ ਹਰਗੋਬਿੰਦ ਖਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ ਅਤੇ ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸੋਹਲ 13 ਪ੍ਰਮੁੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ। ਸੋਸਾਇਟੀ ਵੱਲੋਂ ਪ੍ਰੋਫੈਸਰ ਸੁਖਵਿੰਦਰ ਸਿੰਘ ਦਦੇਹਰ, ਪ੍ਰੋਫੈਸਰ ਸ਼ਮਸ਼ੇਰ ਸਿੰਘ ਬ੍ਰਹਮਪੁਰਾ, ਭਾਈ ਨਿਰਮਲ ਸਿੰਘ ਸੁਰ ਸਿੰਘ, ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ ਦੀ ਅਗਵਾਈ ਵਿੱਚ ਨਿਯੁਕਤ ਕੀਤੀਆਂ ਗਈਆਂ ਟੀਮਾਂ ਸਕੂਲਾਂ ਵਿੱਚ ਪਹੁੰਚ ਕੇ ਮੁਕਾਬਲੇ ਕਰਵਾਉਣਗੀਆਂ। ਜੇਤੂ ਟੀਮ ਅਤੇ ਬਾਕੀ ਵਿਦਿਆਰਥੀਆਂ ਦਾ ਸਕੂਲ ਵਿੱਚ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਹੀਰਾ ਸਿੰਘ ਸੋਹਲ ਮੀਤ ਪ੍ਰਧਾਨ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਮੁਕਾਬਲਿਆਂ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਧਾਰਮਿਕ ਗਿਆਨ ਪ੍ਰਤੀ ਰੁਚੀ ਪੈਦਾ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਏ ਜਾਣਗੇ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਨੂੰ ਫਾਈਨਲ ਮੁਕਾਬਲੇ ਲਈ ਚੁਣਿਆ ਜਾਵੇਗਾ। ਉਨ੍ਹਾਂ ਨੇ ਸਮੂਹ ਸਕੂਲਾਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਸੰਗਤਾਂ ਨੂੰ ਇਸ ਉਪਰਾਲੇ ਵਿੱਚ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਹਾਜ਼ਰੀ ਭਰਨ ਦੀ ਅਪੀਲ ਕੀਤੀ। ਇਹ ਗੁਰਮਤਿ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਗਿਆਨ ਅਤੇ ਸਿੱਖੀ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਣਗੇ। ਇਸ ਮੌਕੇ ਤੇ ਕੋਆਰਡੀਨੇਟਰ ਭਾਈ ਹਰਪ੍ਰੀਤ ਸਿੰਘ ਪੱਟੀ, ਹਰਜੀਤ ਸਿੰਘ ਲਹਿਰੀ, ਮਨਦੀਪ ਸਿੰਘ ਘੋਲੀਆਂ ਕਲਾਂ, ਵਜ਼ੀਰ ਸਿੰਘ ਆਸਲ, ਹਰਮਨਦੀਪ ਸਿੰਘ, ਸੁਖਮਨਦੀਪ ਸਿੰਘ, ਹੁਸਨਦੀਪ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ, ਸਾਜਨ ਪ੍ਰੀਤ ਸਿੰਘ ਮਰਗਿੰਦਪੁਰਾ,ਰਣਬੀਰ ਸਿੰਘ ਵੀਰਮ, ਭਾਈ ਅਮਨਦੀਪ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਕਿਲਾ ਸਾਹਿਬ ਸਭਰਾ, ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ, ਭਾਈ ਮਨਪ੍ਰੀਤ ਸਿੰਘ ਸੰਗਵਾਂ, ਭਾਈ ਗੁਰਮੀਤ ਸਿੰਘ ਮਾਲੂਵਾਲ, ਭਾਈ ਦਿਲਬਾਗ ਸਿੰਘ ਡੱਲ, ਭਾਈ ਕੰਵਲਜੀਤ ਸਿੰਘ ਭਿੱਖੀਵਿੰਡ, ਗੁਰਪ੍ਰੀਤ ਸਿੰਘ ਸੈਂਡੀ, ਅਜੀਤ ਸਿੰਘ ਘਰਿਆਲਾ ਪੱਤਰਕਾਰ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News