Home » ਮਾਝਾ » 2300 ਨਸ਼ੀਲੀਆਂ ਗੋਲੀਆਂ ਸਮੇਤ ਖਾਲੜਾ ਪੁਲਿਸ ਨੇ ਕੀਤਾ ਇਕ ਦੁਕਾਨਦਾਰ ਕਾਬੂ

2300 ਨਸ਼ੀਲੀਆਂ ਗੋਲੀਆਂ ਸਮੇਤ ਖਾਲੜਾ ਪੁਲਿਸ ਨੇ ਕੀਤਾ ਇਕ ਦੁਕਾਨਦਾਰ ਕਾਬੂ 

SHARE ARTICLE

35 Views

2300 ਨਸ਼ੀਲੀਆਂ ਗੋਲੀਆਂ ਸਮੇਤ ਖਾਲੜਾ ਪੁਲਿਸ ਨੇ ਕੀਤਾ ਇਕ ਦੁਕਾਨਦਾਰ ਕਾਬੂ

 

 

 

ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ਸਰਚ ਅਪਰੇਸ਼ਨ ਤਹਿਤ ਕਾਰਵਾਈ ਕਰਦਿਆਂ ਖਾਲੜਾ ਦੇ ਮੇਨ ਬਾਜ਼ਾਰ ਵਿੱਚ ਇੱਕ ਕਰਿਆਨੇ ਦੀ ਦੁਕਾਨ ਤੋਂ 2300 ਨਸ਼ੀਲੀਆਂ ਟਰਾਮਾਡੋਲ ਗੋਲੀਆਂ ਅਤੇ 2000 ਰੁਪਏ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੁਕਾਨਦਾਰ ਪ੍ਰੇਮ ਪਾਲ ਪੁੱਤਰ ਪਿਆਰਾ ਲਾਲ ਵਾਸੀ ਖਾਲੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਮੁਤਾਬਕ ਥਾਣਾ ਖਾਲੜਾ ਦੇ ਮੁੱਖ ਅਫ਼ਸਰ ਐਸਆਈ ਦਿਲਬਾਗ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮਿਸ਼ਨ ਪ੍ਰਹਾਰ ਤਹਿਤ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਮੁਖਬਰ ਵੱਲੋਂ ਸੂਚਨਾ ਮਿਲੀ ਕਿ ਮੇਨ ਬਾਜ਼ਾਰ ਖਾਲੜਾ ਵਿੱਚ ਕਰਿਆਨੇ ਦੀ ਦੁਕਾਨ ਕਰਨ ਵਾਲਾ ਪ੍ਰੇਮ ਪਾਲ ਆਪਣੀ ਦੁਕਾਨ ਦੀ ਆੜ ਵਿੱਚ ਨਸ਼ੀਲੀਆਂ ਗੋਲੀਆਂ ਵੇਚਦਾ ਹੈ। ਮਿਲੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਦੁਕਾਨ ਦੀ ਤਲਾਸ਼ੀ ਲਈ ਤਾਂ ਇੱਕ ਕਾਲੇ ਰੰਗ ਦੇ ਮੋਮੀ ਲਿਫਾਫੇ ਵਿੱਚੋਂ ਟਰਾਮਾਡੋਲ ਹਾਈਡ੍ਰੋਕਲੋਰਾਈਡ ਟੈਬਲੇਟਸ ਦੇ 230 ਪੱਤੇ ਬਰਾਮਦ ਹੋਏ। ਪੁਲਿਸ ਅਨੁਸਾਰ ਇਨ੍ਹਾਂ ਦੀ ਗਿਣਤੀ 2300 ਗੋਲੀਆਂ ਬਣਦੀ ਹੈ। ਇਸ ਤੋਂ ਇਲਾਵਾ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਦੀ ਜੇਬ ਵਿੱਚੋਂ 2000 ਰੁਪਏ ਭਾਰਤੀ ਕਰੰਸੀ ਵੀ ਮਿਲੀ, ਜਿਸ ਨੂੰ ਪੁਲਿਸ ਨੇ ਡਰੱਗ ਮਨੀ ਦੱਸਦਿਆਂ ਕਬਜ਼ੇ ਵਿੱਚ ਲੈ ਲਿਆ। ਥਾਣਾ ਖਾਲੜਾ ਪੁਲਿਸ ਨੇ ਮੁਲਜ਼ਮ ਪ੍ਰੇਮ ਪਾਲ ਖ਼ਿਲਾਫ਼ ਧਾਰਾ 22, 27-ਏ, 61 ਅਤੇ 85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।