Home » ਨਵੀਂ ਦਿੱਲੀ » ਵੰਦੇ ਮਾਤਰਮ ਅਤੇ ਜਨ ਗਣ ਮਨ ਸਿੱਖ ਕੌਮ ‘ਤੇ ਨਹੀਂ ਥੋਪੇ ਜਾ ਸਕਦੇ, ਸਿੱਖ ਆਪਣੀ ਵੱਖਰੀ ਪਛਾਣ ਅਤੇ ਹੱਕਾਂ ਲਈ ਸੰਘਰਸ਼ ਰੱਖਣਗੇ ਜਾਰੀ: ਮਾਨ

ਵੰਦੇ ਮਾਤਰਮ ਅਤੇ ਜਨ ਗਣ ਮਨ ਸਿੱਖ ਕੌਮ ‘ਤੇ ਨਹੀਂ ਥੋਪੇ ਜਾ ਸਕਦੇ, ਸਿੱਖ ਆਪਣੀ ਵੱਖਰੀ ਪਛਾਣ ਅਤੇ ਹੱਕਾਂ ਲਈ ਸੰਘਰਸ਼ ਰੱਖਣਗੇ ਜਾਰੀ: ਮਾਨ

SHARE ARTICLE

27 Views

ਨਵੀਂ ਦਿੱਲੀ, 31 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਕੌਮ ਕਿਸੇ ਵੀ ਦੇਵੀ-ਦੇਵਤੇ, ਵੰਦੇ ਮਾਤਰਮ ਜਾਂ ਜਨ ਗਣ ਮਨ ਵਰਗੇ ਗਾਇਨਾਂ ਦੀ ਪੂਜਾਰੀ ਨਹੀਂ, ਸਗੋਂ ਕੇਵਲ ਇੱਕ ਅਕਾਲ ਪੁਰਖ, ਦਸ ਗੁਰੂ ਸਾਹਿਬਾਨ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹੀ ਪੂਰਨ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ‘ਤੇ ਅਜਿਹੇ ਗਾਇਨ ਥੋਪੇ ਜਾਣ ਮਨਜ਼ੂਰ ਨਹੀਂ ਹੋਣਗੇ ਅਤੇ ਸਿੱਖ ਪੰਥ ਆਪਣੀ ਵੱਖਰੀ ਪਛਾਣ, ਸਰਬੱਤ ਦੇ ਭਲੇ ਅਤੇ ਮਨੁੱਖਤਾ ਦੀ ਸੇਵਾ ਦੇ ਸਿਧਾਂਤਾਂ ‘ਤੇ ਅਡੋਲ ਰਹੇਗਾ। ਮਾਨ ਨੇ ਦੋਸ਼ ਲਾਇਆ ਕਿ 1947 ਤੋਂ ਬਾਅਦ ਸਿੱਖਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ ਅਤੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕਿਆਂ, ਸਿੱਖ ਨੁਮਾਇੰਦਗੀ ਅਤੇ ਹੋਰ ਸੰਵਿਧਾਨਕ ਹੱਕਾਂ ਦੇ ਮਾਮਲਿਆਂ ਵਿੱਚ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖਾਂ ‘ਤੇ ਹਮਲਿਆਂ ਦੇ ਬਾਵਜੂਦ ਦੋਸ਼ੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੁੰਦੀ, ਜਿਸ ਨਾਲ ਸਿੱਖ ਭਾਈਚਾਰੇ ਵਿੱਚ ਬੇਇਨਸਾਫ਼ੀ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਖਾਲਿਸਤਾਨ ਦੀ ਮੰਗ ਦੁਹਰਾਉਂਦਿਆਂ ਕਿਹਾ ਕਿ ਸਿੱਖਾਂ ਨਾਲ ਕੀਤੇ ਇਤਿਹਾਸਕ ਵਾਅਦੇ ਪੂਰੇ ਕੀਤੇ ਜਾਣ। ਮਾਨ ਨੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ 2 ਅਗਸਤ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਹੋਣ ਵਾਲੀ ਕਾਰ ਰੈਲੀ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਣ ਵਾਲੇ ਇਕੱਠ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਚੰਡੀਗੜ੍ਹ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਦਰਜ ਕੀਤੇ ਕੇਸਾਂ ਦੀ ਨਿੰਦਾ ਕਰਦਿਆਂ ਉਨ੍ਹਾਂ ਨੂੰ ਵਾਪਸ ਲੈਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਕੀਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।