Home » ਨਵੀਂ ਦਿੱਲੀ » ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਜੱਗੀ ਜੌਹਲ ਸਮੇਤ ਹੋਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼, ਅਗਲੀ ਸੁਣਵਾਈ 21 ਅਗਸਤ ਨੂੰ

ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਜੱਗੀ ਜੌਹਲ ਸਮੇਤ ਹੋਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼, ਅਗਲੀ ਸੁਣਵਾਈ 21 ਅਗਸਤ ਨੂੰ

SHARE ARTICLE

36 Views

ਨਵੀਂ ਦਿੱਲੀ, 5 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਜਗਤਾਰ ਸਿੰਘ “ਜੱਗੀ” ਜੌਹਲ ਅਤੇ ਅਮਨਿੰਦਰ ਸਿੰਘ ਸਮੇਤ ਯੂਏਪੀਏ ਅਤੇ ਕਥਿਤ “ਟਾਰਗੇਟ ਕਿਲਿੰਗ” ਜਾਂ ਕਤਲ ਦੀਆਂ ਕੋਸ਼ਿਸ਼ਾਂ ਨਾਲ ਸਬੰਧਤ ਅੱਠ ਮਾਮਲਿਆਂ ਦੀ ਸੁਣਵਾਈ ਕੇਂਦਰੀ ਦਿੱਲੀ ਸਥਿਤ ਰਾਉਜ਼ ਐਵੇਨਿਊ ਅਦਾਲਤ ਕੰਪਲੈਕਸ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਦੀ ਵਿਸ਼ੇਸ਼ ਅਦਾਲਤ ਅੰਦਰ ਹੋਈ। ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ, ਜਗਤਾਰ ਸਿੰਘ “ਜੱਗੀ” ਜੌਹਲ ਅਤੇ ਅਮਨਿੰਦਰ ਸਿੰਘ ਨੂੰ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਮਾਨਤ ‘ਤੇ ਬਾਹਰ ਚੱਲ ਰਹੇ ਹੋਰ ਮੁਲਜ਼ਮਾਂ, ਜਿਨ੍ਹਾਂ ਵਿੱਚ ਪਹਾੜ ਸਿੰਘ, ਮਲੂਕ ਤੋਮਰ, ਪਰਵੇਜ਼, ਅਰਸ਼ਦ ਅਲੀ, ਜਾਵੇਦ ਅਤੇ ਹੋਰ ਸ਼ਾਮਲ ਹਨ, ਨੇ ਵੀ ਆਪਣੀ-ਆਪਣੀ ਸਥਿਤੀ ਅਨੁਸਾਰ ਘਰਾਂ ਜਾਂ ਜੇਲ੍ਹਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰੀ ਭਰੀ। ਭਾਈ ਮੰਝਪੁਰ ਨੇ ਦੱਸਿਆ ਕਿ ਇਹ ਸਾਰੇ ਮਾਮਲੇ ਪਹਿਲਾਂ ਪਟਿਆਲਾ ਹਾਊਸ ਅਦਾਲਤ ਵਿੱਚ ਚੱਲ ਰਹੇ ਸਨ, ਪਰ ਹੁਣ ਇਨ੍ਹਾਂ ਨੂੰ ਰਾਉਜ਼ ਐਵੇਨਿਊ ਅਦਾਲਤ ਕੰਪਲੈਕਸ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਸੁਣਵਾਈ ਦੌਰਾਨ ਕਿਸੇ ਵੀ ਮਾਮਲੇ ਵਿੱਚ ਕੋਈ ਅਹਿਮ ਕਾਰਵਾਈ ਨਹੀਂ ਹੋ ਸਕੀ, ਜਿਸ ਕਾਰਨ ਵਿਸ਼ੇਸ਼ ਅਦਾਲਤ ਨੇ ਸਾਰੇ ਅੱਠ ਮਾਮਲਿਆਂ ਦੀ ਅਗਲੀ ਸੁਣਵਾਈ ਲਈ 21 ਅਗਸਤ ਦੀ ਤਰੀਕ ਮੁਕਰਰ ਕਰ ਦਿੱਤੀ। ਇਸ ਮੌਕੇ ਭਾਈ ਜਸਪਾਲ ਸਿੰਘ ਮੰਝਪੁਰ ਦੇ ਨਾਲ ਸੀਨੀਅਰ ਵਕੀਲ ਭਾਈ ਪਰਮਜੀਤ ਸਿੰਘ ਵੀ ਅਦਾਲਤ ਵਿੱਚ ਹਾਜ਼ਰ ਰਹੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ