Home » ਸੰਸਾਰ » ਜਰਮਨੀ » ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ ਨੂੰ ਸਮਰਪਿਤ ਸਲਾਨਾ ਸਮਾਗਮ 9ਅਗਸਤ ਐਤਵਾਰ ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਹੋਣਗੇ।

ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ ਨੂੰ ਸਮਰਪਿਤ ਸਲਾਨਾ ਸਮਾਗਮ 9ਅਗਸਤ ਐਤਵਾਰ ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਹੋਣਗੇ।

SHARE ARTICLE

207 Views

ਫਰੈਂਕਫਰਟ 6 ਅਗਸਤ (ਖਿੜਿਆ ਪੰਜਾਬ) ਸ਼ੇਰੇ ਪੰਜਾਬ ਪੰਜਾਬੀ ਸਭਾ ਫਰੈਂਕਫੋਰਟ ਜਰਮਨੀ ਵੱਲੋਂ ਸਿੱਖ ਰਾਜ ਨੂੰ ਸਮਰਪਿਤ ਸਲਾਨਾ ਸਮਾਗਮ 9 ਅਗਸਤ 2026 ਦਿਨ ਐਤਵਾਰ ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਕਰਵਾਇਆ ਜਾ ਰਿਹਾ ਹੈ, ਇਸ ਸਬੰਧੀ 7 ਅਗਸਤ ਦਿਨ ਸ਼ੁਕਰਵਾਰ ਨੂੰ ਸਵੇਰੇ 11:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ , ਜਿਹਨਾਂ ਦੇ ਭੋਗ ਨੂੰ 9 ਅਗਸਤ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ ਉਪਰੰਤ ਦੀਵਾਨ ਸੱਜਣ ਗਏ ਦੀਵਾਨ ਦੇ ਵਿੱਚ ਗੁਰਬਾਣੀ ਕੀਰਤਨ ਤੋਂ ਉਪਰੰਤ ਸਿੱਖ ਕੌਮ ਦੇ ਮਹਾਨ ਵਿਦਵਾਨ ਢਾਡੀ ਜਥਾ ਭਾਈ ਗੁਰਪ੍ਰਤਾਪ ਸਿੰਘ ਪਦਮ ਉਚੇਚੇ ਤੌਰ ਤੇ ਪਹੁੰਚ ਰਹੇ ਹਨ ਜੋ ਕਿ ਖਾਲਸਾ ਰਾਜ ਨਾਲ ਸਬੰਧਤ ਇਤਿਹਾਸਕ ਵਿਚਾਰਾਂ ਢਾਡੀ ਵਾਰਾਂ ਰਾਹੀਂ ਸਮੂਹ ਸੰਗਤਾਂ ਨੂੰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ ਸੋ ਗੁਰੂ ਕੇ ਲੰਗਰ ਅਤੁੱਟ ਵਰਤਣਗੇ ਸਭ ਸੰਗਤਾਂ ਨੇ ਇਹਨਾਂ ਸਮਾਗਮਾਂ ਦੇ ਵਿੱਚ ਹੁਮ ਹੁਮਾ ਕੇ ਪਹੁੰਚਣ ਦੀ ਕਿਰਪਾਲਤਾ ਕਰਨੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News