Home » ਪੰਜਾਬ » ਨਾਂਦੇੜ ਵਿਖੇ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਨਾਂਦੇੜ ਵਿਖੇ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

SHARE ARTICLE

5 Views

ਅੰਮ੍ਰਿਤਸਰ, 13 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਨਾਲ ਦਰਸ਼ਨ ਦੀਦਾਰ ਕਰਨ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਨਜ਼ਦੀਕ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News