ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਮੁਕਾਬਲੇ 18 ਨੂੰ
ਤਰਨ ਤਾਰਨ, 13 ਅਗਸਤ /ਗੁਰਪ੍ਰੀਤ ਸਿੰਘ ਸੈਡੀ
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਾਈ ਭਾਰਤ, ਤਰਨ ਤਾਰਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਭਾਰਤ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ “ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ” ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਇਹ ਪ੍ਰੋਗਰਾਮ 18 ਅਗਸਤ 2026 ਨੂੰ ਸਵੇਰੇ 09:00 ਵਜੇ ਸ੍ਰੀ ਗੁਰੂ ਅਰਜਨ ਦੇਵ ਕਾਲਜ, ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾਵੇਗਾ।
ਨੌਜਵਾਨਾਂ ਦੀ ਪ੍ਰਤਿਭਾ ਅਤੇ ਰਚਨਾਤਮਕਤਾ ਨੂੰ ਮੰਚ ਪ੍ਰਦਾਨ ਕਰਨ ਲਈ ਵਾਦ-ਵਿਵਾਦ, ਨਾਅਰਾ ਲਿਖਣ, ਪੇਂਟਿੰਗ, ਸਲੈਮ ਪੋਇਟਰੀ, ਲੋਕ ਸੰਗੀਤ (ਗਰੁੱਪ), ਲੋਕ ਨਾਚ (ਗਰੁੱਪ), ਰੀਲ ਅਤੇ ਨੁੱਕੜ ਨਾਟਕ ਸਮੇਤ ਅੱਠ ਮੁਕਾਬਲੇ ਕਰਵਾਏ ਜਾਣਗੇ।
ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਉਮਰ 20 ਜੁਲਾਈ 2026 ਨੂੰ 15 ਤੋਂ 29 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਉਹ ਜ਼ਿਲ੍ਹਾ ਤਰਨ ਤਾਰਨ ਦੇ ਵਸਨੀਕ ਹੋਣੇ ਚਾਹੀਦੇ ਹਨ। ਸਾਰੇ ਭਾਗੀਦਾਰਾਂ ਲਈ ‘ਮਾਈ ਭਾਰਤ’ ਪੋਰਟਲ ’ਤੇ ਰਜਿਸਟਰਡ ਹੋਣਾ ਲਾਜ਼ਮੀ ਹੈ।
ਇੱਛੁਕ ਨੌਜਵਾਨ ਪਹਿਲਾਂ ‘ਮਾਈ ਭਾਰਤ’ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਤੋਂ ਬਾਅਦ ਗੂਗਲ ਫਾਰਮ ਰਾਹੀਂ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਸ ਦਾ ਰਜਿਸਟ੍ਰੇਸ਼ਨ ਲਿੰਕ https://l1nk.dev/6ra72i9 ਹੈ। ਮੁਕਾਬਲਿਆਂ ਦੇ ਜੇਤੂਆਂ ਨੂੰ ਮੋਮੈਂਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਹਰੇਕ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਜੇਤੂ ਰਾਜ ਪੱਧਰੀ ਮੁਕਾਬਲੇ ਵਿੱਚ ਜ਼ਿਲ੍ਹਾ ਤਰਨ ਤਾਰਨ ਦੀ ਨੁਮਾਇੰਦਗੀ ਕਰੇਗਾ। ‘ਮਾਈ ਭਾਰਤ’ ਨੇ ਜ਼ਿਲ੍ਹੇ ਦੇ ਸਾਰੇ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਉਤਸ਼ਾਹ ਨਾਲ ਭਾਗ ਲੈਣ। ‘ਮਾਈ ਭਾਰਤ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਯੋਗ ਨੌਜਵਾਨਾਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








