Home » ਸੰਸਾਰ » ਜਰਮਨੀ » ਭਾਰਤੀ ਕੌਸਲੇਟ ਫਰੈਂਕਫੋਰਟ ਸਾਹਮਣੇ ਖਾਲਿਸਤਾਨੀ ਜਥੇਬੰਦੀਆਂ ਵੱਲੋਂ 15 ਅਗਸਤ ਤੇ ਭਾਰੀ ਰੋਸ ਮੁਜਾਹਰਾ।

ਭਾਰਤੀ ਕੌਸਲੇਟ ਫਰੈਂਕਫੋਰਟ ਸਾਹਮਣੇ ਖਾਲਿਸਤਾਨੀ ਜਥੇਬੰਦੀਆਂ ਵੱਲੋਂ 15 ਅਗਸਤ ਤੇ ਭਾਰੀ ਰੋਸ ਮੁਜਾਹਰਾ।

SHARE ARTICLE

26 Views

ਜਰਮਨੀ 16 ਅਗਸਤ (ਖਿੜਿਆ ਪੰਜਾਬ) ਜਰਮਨੀ ਦੀਆਂ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਅੱਜ ਫਰੈਂਕਫੋਰਟ ਵਿਖੇ 15 ਅਗਸਤ ਦੇ ਅਜ਼ਾਦੀ ਦਿਵਸ ਦੇ ਜਸ਼ਨ ਮਨਾਉਂਦੇ ਭਾਰਤੀ ਅਧਿਕਾਰੀਆਂ ਨੂੰ ਲਾਹਨਤਾਂ ਪਾਉਂਦਿਆਂ ਭਾਰਤੀ ਡੈਮੋਕਰੇਸੀ ਦਾ ਚਿਹਰਾ ਬੇਨਾਕਾਬ ਕੀਤਾ ਗਿਆ। ਪੰਥਕ ਬੁਲਾਰਿਆਂ ਵਲੋਂ 1947 ਤੋਂ ਲੈਕੇ ਅੱਜ ਤੱਕ ਸਿੱਖਾਂ ਸਮੇਤ ਘੱਟ ਗਿਣਤੀਆਂ ਤੇ ਹੁੰਦੇ ਜ਼ੁਲਮਾਂ ਦੀ ਦਾਸਤਾਨ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਬਿਆਨਿਆ ਗਿਆ। ਉਹ ਭਾਵੇਂ ਪੰਜਾਬ ਜਾਂ ਪੰਜਾਬ ਤੋਂ ਬਾਹਰ ਸਿੱਖਾਂ ਤੇ ਹੋ ਰਹੇ ਹੋਣ, ਭਾਵੇਂ ਜੰਮੂ ਕਸ਼ਮੀਰ ਵਿਚ ਮੁਸਲਮਾਨਾਂ ਤੇ ਹੋਣ, ਭਾਵੇਂ ਮਨੀਪੁਰ ਸਮੇਤ ਨਾਗਾਲੈਂਡ ਵਿੱਚ ਕ੍ਰਿਸਚਨਾ ਤੇ ਹੋਣ ਅਤੇ ਭਾਵੇਂ ਆਦਿਵਾਸੀਆਂ ਸਮੇਤ ਦਲਿਤਾਂ ਤੇ ਹੋਣ। ਭਾਰਤ ਨੂੰ ਅਜ਼ਾਦੀ ਦਿਵਾਉਣ ਵਿੱਚ ਮੋਹਰੀ ਰਹੇ ਸਿੱਖਾਂ ਉੱਤੇ ਇਹ ਜ਼ੁਲਮਾਂ ਦੀ ਦਾਸਤਾਨ ਅਜ਼ਾਦੀ ਮਿਲਣ ਤੋਂ ਤਿੰਨ ਮਹੀਨੇ ਬਾਅਦ ਹੀ ਸ਼ੁਰੂ ਹੋ ਗਈ ਸੀ ਜਦੋਂ ਸੈਕੂਲਰ ਜਾਰੀ ਕਰਦਿਆਂ ਸਿੱਖਾਂ ਨੂੰ ਜ਼ਰਾਇਮ ਪੇਸ਼ਾ ਕੌਮ ਦਾ ਖਿਤਾਬ ਦੇ ਦਿੱਤਾ ਸੀ। ਜੂਨ 1984 ਵਿੱਚ ਭਾਰਤੀ ਫੌਜ ਦਾ ਦਰਬਾਰ ਸਾਹਿਬ ਤੇ ਹਮਲਾ, ਨਵੰਬਰ 1984 ਵਿੱਚ ਪੂਰੇ ਭਾਰਤ ਅੰਦਰ ਕੀਤੀ ਸਿੱਖਾਂ ਦੀ ਨਸਲਕੁਸੀ ਜੋ ਕੇ 1995 ਤੀਕ ਨਿਰੰਤਰ ਜਾਰੀ ਰਹੀ। ਅੱਜ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਹ ਪ੍ਰਦਰਸ਼ਨ ਕਰ ਰਹੇ ਸਿੱਖਾਂ ਤੇ ਚੰਡੀਗੜ੍ਹ ਵਿਖੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ ਅਤੇ ਡਾਂਗਾਂ ਰਾਹੀਂ ਅੰਨਾਂ ਤਸ਼ੱਦਦ ਢਾਇਆ ਗਿਆ। ਇਥੋਂ ਤੱਕ ਕਿ ਬੁੱਢੇ ਜਰਨੈਲ ਪੰਥਕ ਆਗੂ ਸ.ਸਿਮਰਨਜੀਤ ਸਿੰਘ ਮਾਨ ਨੂੰ ਵੀ ਨਹੀ ਬਖਸ਼ਿਆ ਗਿਆ।
ਸਟੇਜ ਦੀ ਕਾਰਵਾਈ ਸਿੱਖ ਫੈਡਰੇਸ਼ਨ ਜਰਮਨੀ ਦੇ ਆਗੂ ਭਾਈ ਗੁਰਦਿਆਲ ਸਿੰਘ ਲਾਲੀ ਨੇ ਬਾਖੂਬੀ ਨਿਭਾਉਦਿਆਂ ਵੱਖ ਵੱਖ ਬੁਲਾਰਿਆਂ ਨੂੰ ਆਪਣੇ ਵਿਚਾਰ ਰੱਖਣ ਦਾ ਮੌਕਾ ਦਿੱਤਾ।ਬੁਲਾਰਿਆਂ ਵਿੱਚ ਦਲ ਖਾਲਸਾ ਜਰਮਨੀ ਦੇ ਪ੍ਰਧਾਨ ਹਰਮੀਤ ਸਿੰਘ ਅਤੇ ਅੰਗਰੇਜ਼ ਸਿੰਘ , ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਧਰਮੀ ਫੌਜੀ ਭਾਈ ਪ੍ਰਿਤਪਾਲ ਸਿੰਘ ਖਾਲਸਾ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਮੱਲ੍ਹੀ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਜਗਤਾਰ ਸਿੰਘ ਮਾਹਲ, ਬੱਬਰ ਖਾਲਸਾ ਦੇ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਪ੍ਰਗਟ ਸਿੰਘ ਬੱਬਰ, ਭਾਈ ਦਲਜੀਤ ਸਿੰਘ ਬੱਬਰ, ਭਾਈ ਰਾਜਿੰਦਰ ਸਿੰਘ ਬੱਬਰ , ਪੰਥਕ ਆਗੂ ਭਾਈ ਪ੍ਰਤਾਪ ਸਿੰਘ ਅਤੇ ਹਰਜੀਤ ਸਿੰਘ ਲਾਡੀ ਨੇ ਆਪਣੇ ਵਿਚਾਰ ਰੱਖੇ। ਇਨ੍ਹਾਂ ਤੋਂ ਇਲਾਵਾ ਭਾਈ ਰਾਮਪਾਲ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਵਿੰਦਰ ਸਿੰਘ ਨਡਾਲੋਂ ਆਸਿਮ ਗੁਜ਼ਰ ਅਤੇ ਅਨੇਕਾਂ ਹੋਰ ਸਿੰਘਾਂ ਨੇ ਭਾਗ ਲਿਆ।ਅੰਤ ਵਿਚ ਸਾਰਿਆਂ ਨੇ ਸਿੱਖ ਮਸਲਿਆਂ ਦਾ ਹੱਲ ਖਾਲਿਸਤਾਨ ਅਲਾਨਦਿਆਂ ਕੌਮ ਨੂੰ ਇੱਕ ਜੁੱਟ ਹੋ ਕੇ ਆਪਣੀ ਅਜ਼ਾਦੀ ਵਲ ਵਧਣ ਦੀ ਅਪੀਲ ਕੀਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News