Home » ਪੰਜਾਬ » ਪ੍ਰਿੰਸੀਪਲ ਗੁਰਬਚਨ ਸਿੰਘ ਪੰਨਵਾਂ ਜੀ ਦੀਆਂ ਦੋ ਨਵੀਆਂ ਕਿਤਾਬਾਂ ਰਿਲੀਜ਼ ਹੋਈਆਂ।

ਪ੍ਰਿੰਸੀਪਲ ਗੁਰਬਚਨ ਸਿੰਘ ਪੰਨਵਾਂ ਜੀ ਦੀਆਂ ਦੋ ਨਵੀਆਂ ਕਿਤਾਬਾਂ ਰਿਲੀਜ਼ ਹੋਈਆਂ।

SHARE ARTICLE

134 Views

ਲੁਧਿਆਣਾ 26 ਅਗਸਤ (ਸੰਦੀਪ ਸਿੰਘ ਖਾਲੜਾ) ਅੱਜ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰਿੰਸੀਪਲ ਗੁਰਬਚਨ ਸਿੰਘ ਪੰਨਵਾਂ ਜੀ ਦੀ ਨਵੀਂ ਕਿਤਾਬ “ਇਤਿਹਾਸ, ਫ਼ਿਲਾਸਫ਼ੀ ਅਤੇ ਗੁਰਬਾਣੀ ਸਬੰਧੀ ਸਵਾਲ-ਜਵਾਬ” ਰਿਲੀਜ਼ ਕੀਤੀ ਗਈ।

ਇਸ ਦੇ ਨਾਲ ਹੀ ਪ੍ਰਿੰਸੀਪਲ ਜੀ ਦੀ ਪੁਰਾਣੀ ਅਤੇ ਮਹੱਤਵਪੂਰਨ ਕਿਤਾਬ “ਜੋ ਦਰਿ ਰਹੇ ਸੋ ਉਬਰੇ” ਦਾ ਅੰਗਰੇਜ਼ੀ ਅਨੁਵਾਦ ਵੀ ਰਿਲੀਜ਼ ਕੀਤਾ ਗਿਆ। ਇਸ ਕਿਤਾਬ ਦਾ ਅੰਗਰੇਜ਼ੀ ਅਨੁਵਾਦ ਭਾਈ ਮੰਗਤ ਸਿੰਘ ਜੀ ਵੱਲੋਂ ਕੀਤਾ ਗਿਆ ਹੈ।

ਇਹ ਦੋਵੇਂ ਕਿਤਾਬਾਂ ਗੁਰਮਤਿ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੁੜੇ ਮਹੱਤਵਪੂਰਨ ਵਿਸ਼ਿਆਂ ਨੂੰ ਸਮਝਣ ਲਈ ਪਾਠਕਾਂ ਵਾਸਤੇ ਲਾਹੇਵੰਦ ਹਨ।

ਕਿਤਾਬਾਂ ਪੜ੍ਹੋ, ਵਿਚਾਰ ਕਰੋ ਅਤੇ ਗੁਰਮਤਿ ਨੂੰ ਸਮਝੋ।
ਕਿਤਾਬਾਂ ਮੰਗਵਾਉਣ ਲਈ ਸੰਪਰਕ ਕਰੋ।
ਮੋ:-98555-68887

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News