Home » ਨਵੀਂ ਦਿੱਲੀ » ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਅਤੇ ਖ਼ਾਲਿਸਤਾਨ ਦੇ ਸੰਘਰਸ਼ ਨੂੰ ਪ੍ਰਚੰਡ ਕਰਨ ਦਾ ਜ਼ੋਰਦਾਰ ਹੋਕਾ: ਪੰਥਕ ਜਥੇਬੰਦੀਆਂ ਜਰਮਨੀ

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਅਤੇ ਖ਼ਾਲਿਸਤਾਨ ਦੇ ਸੰਘਰਸ਼ ਨੂੰ ਪ੍ਰਚੰਡ ਕਰਨ ਦਾ ਜ਼ੋਰਦਾਰ ਹੋਕਾ: ਪੰਥਕ ਜਥੇਬੰਦੀਆਂ ਜਰਮਨੀ

SHARE ARTICLE

8 Views

ਨਵੀਂ ਦਿੱਲੀ 28 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਜ਼ੁਲਮ ਦੇ ਰਾਜ ਦਾ ਖ਼ਾਤਮਾ ਕਰਕੇ ਸਿੱਖ ਕੌਮ ਦੀ ਆਨ-ਬਾਨ ਅਤੇ ਸ਼ਾਨ ਨੂੰ ਮੁੜ ਬਹਾਲ ਕਰਨ ਵਾਲੇ ਸਦੀ ਦੇ ਮਹਾਨ ਨਾਇਕ, ਅਮਰ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ 31ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਜਰਮਨੀ ਦੇ ਪ੍ਰਮੁੱਖ ਪੰਥਕ ਆਗੂਆਂ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਨੌਜਵਾਨੀ ਨੂੰ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੁੰਮ-ਹੁਮਾ ਕੇ ਪਹੁੰਚਣ ਅਤੇ ਸਿੱਖ ਕੌਮ ਦੇ ਸਰਵਉੱਚ ਨਿਸ਼ਾਨੇ—ਆਜ਼ਾਦ ਖ਼ਾਲਿਸਤਾਨ ਦੀ ਸਥਾਪਤੀ ਦੇ ਸੰਘਰਸ਼ ਵਿੱਚ ਸਰਗਰਮ ਹਿੱਸਾ ਪਾਉਣ ਦਾ ਇੱਕ ਪ੍ਰਚੰਡ ਹੋਕਾ ਦਿੱਤਾ ਗਿਆ ਹੈ। ਜਰਮਨੀ ਦੀਆਂ ਮੁੱਖ ਪੰਥਕ ਜਥੇਬੰਦੀਆਂ ਦੇ ਆਗੂਆਂ—ਜਿਨ੍ਹਾਂ ਵਿੱਚ ਬੱਬਰ ਖ਼ਾਲਸਾ ਜਰਮਨੀ ਦੇ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਰਾਜਿੰਦਰ ਸਿੰਘ ਬੱਬਰ, ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਦਲ ਖਾਲਸਾ ਇੰਟਰਨੈਸ਼ਨਲ ਜਰਮਨੀ ਦੇ ਪ੍ਰਧਾਨ ਭਾਈ ਹਰਮੀਤ ਸਿੰਘ, ਭਾਈ ਅੰਗਰੇਜ਼ ਸਿੰਘ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਮੱਲ੍ਹੀ, ਭਾਈ ਸੁਖਵਿੰਦਰ ਸਿੰਘ ਕਲੋਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਹੀਰਾ ਸਿੰਘ ਮੱਤੇਵਾਲ ਅਤੇ ਭਾਈ ਰਾਜਵਿੰਦਰ ਸਿੰਘ ਰਾਜੂ ਵੱਲੋਂ ਜਾਰੀ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਈ ਦਿਲਾਵਰ ਸਿੰਘ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਪੰਨਾ ਹੈ, ਜਿਸਨੇ ਪੰਜਾਬ ਦੀ ਧਰਤੀ ‘ਤੇ ਸਿੱਖ ਨਸਲਕੁਸ਼ੀ ਕਰਨ ਵਾਲੇ ਸਰਕਾਰੀ ਤੰਤਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਸਨ।
ਪੰਥਕ ਆਗੂਆਂ ਨੇ ਆਖਿਆ ਕਿ 1990ਵਿਆਂ ਦੇ ਦੌਰ ਵਿੱਚ ਜਦੋਂ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਦੇ ਜ਼ਾਲਮਾਨਾ ਰਾਜ ਹੇਠ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿੱਚ ਸ਼ਹੀਦ ਕੀਤਾ ਜਾ ਰਿਹਾ ਸੀ, ਧੀਆਂ-ਭੈਣਾਂ ਦੀ ਪੱਤ ਰੋਲ਼ੀ ਜਾ ਰਹੀ ਸੀ ਅਤੇ ਕਾਨੂੰਨ ਦੇ ਸਾਰੇ ਰਾਹ ਬੰਦ ਹੋ ਚੁੱਕੇ ਸਨ, ਤਾਂ ਉਸ ਕਾਲੇ ਦੌਰ ਦਾ ਖ਼ਾਤਮਾ ਕਰਨ ਲਈ ਭਾਈ ਦਿਲਾਵਰ ਸਿੰਘ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ‘ਮਨੁੱਖੀ ਬੰਬ’ ਬਣ ਕੇ ਜ਼ਾਲਮ ਨੂੰ ਉਸਦੇ ਕੀਤੇ ਪਾਪਾਂ ਦੀ ਸਜ਼ਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਕੌਮੀ ਸ਼ਹੀਦ’ ਐਲਾਨੇ ਜਾ ਚੁੱਕੇ ਭਾਈ ਦਿਲਾਵਰ ਸਿੰਘ ਦੀ ਕੁਰਬਾਨੀ ਆਤਮਘਾਤ ਨਹੀਂ, ਸਗੋਂ ਜ਼ੁਲਮ ਦੇ ਨਾਸ ਲਈ ਅਤੇ ਮਜ਼ਲੂਮਾਂ ਦੀ ਰਾਖੀ ਲਈ ਦਿੱਤੀ ਗਈ ਇੱਕ ਮਹਾਨ ਇਨਕਲਾਬੀ ਆਹੂਤੀ ਸੀ, ਜਿਸ ‘ਤੇ ਸਮੁੱਚੀ ਕੌਮ ਸਦੀਆਂ ਤੱਕ ਮਾਣ ਕਰਦੀ ਰਹੇਗੀ। ਜਰਮਨੀ ਦੇ ਸਮੂਹ ਪੰਥਕ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਸਿੱਖ ਨੌਜਵਾਨੀ ਨੂੰ ਵੰਗਾਰਦਿਆਂ ਕਿਹਾ ਕਿ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ, ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਅਤੇ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵਰਗੇ ਮਹਾਨ ਯੋਧਿਆਂ ਨੇ ਜਿਸ ਨਿਸ਼ਾਨੇ ਲਈ ਆਪਣੀਆਂ ਜਾਨਾਂ ਕੌਮ ਦੇ ਲੇਖੇ ਲਾਈਆਂ, ਉਹ ਨਿਸ਼ਾਨਾ ਕੇਵਲ ਤੇ ਕੇਵਲ ‘ਆਜ਼ਾਦ ਸਿੱਖ ਰਾਜ—ਖ਼ਾਲਿਸਤਾਨ’ ਦੀ ਸਥਾਪਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਾਕਮਾਂ ਦੇ ਜਬਰ, ਨਸਲਕੁਸ਼ੀ ਅਤੇ ਸਿੱਖੀ ਹਸਤੀ ਨੂੰ ਮਿਟਾਉਣ ਦੀਆਂ ਸਾਜ਼ਿਸ਼ਾਂ ਦਾ ਇੱਕੋ-ਇੱਕ ਪੱਕਾ ਇਲਾਜ ਖ਼ਾਲਿਸਤਾਨ ਹੈ। ਜਿੰਨਾ ਚਿਰ ਸਿੱਖ ਕੌਮ ਆਪਣੀ ਭੂਮੀ ‘ਤੇ ਖ਼ੁਦਮੁਖਤਿਆਰ ਨਹੀਂ ਹੁੰਦੀ, ਓਨਾ ਚਿਰ ਸਿੱਖਾਂ ਦੇ ਮਨੁੱਖੀ ਅਧਿਕਾਰ, ਧਰਮ ਅਤੇ ਅਣਖ ਕਦੇ ਵੀ ਸੁਰੱਖਿਅਤ ਨਹੀਂ ਰਹਿ ਸਕਦੇ। ਇਸ ਲਈ ਅੱਜ ਸਮਾਂ ਮੰਗ ਕਰਦਾ ਹੈ ਕਿ ਦੇਸ਼-ਵਿਦੇਸ਼ ਦੀ ਸਮੁੱਚੀ ਸਿੱਖ ਨੌਜਵਾਨੀ ਸਾਰੀਆਂ ਮੱਤਭੇਦਾਂ ਨੂੰ ਭੁਲਾ ਕੇ ਖ਼ਾਲਿਸਤਾਨ ਦੀ ਸਥਾਪਤੀ ਲਈ ਚੱਲ ਰਹੇ ਰਾਜਨੀਤਿਕ, ਕੂਟਨੀਤਿਕ ਅਤੇ ਪ੍ਰਚਾਰਕ ਸੰਘਰਸ਼ ਵਿੱਚ ਤਨ, ਮਨ ਅਤੇ ਧਨ ਨਾਲ ਜੁੜੇ। ਜਰਮਨੀ ਦੀਆਂ ਪੰਥਕ ਜਥੇਬੰਦੀਆਂ ਦੇ ਉਪਰੋਕਤ ਆਗੂਆਂ ਨੇ ਪੰਜਾਬ ਅਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿ ਰਹੇ ਸਿੱਖ ਨੌਜਵਾਨਾਂ, ਮਾਤਾਵਾਂ, ਭੈਣਾਂ ਅਤੇ ਬਜ਼ੁਰਗਾਂ ਨੂੰ ਸੱਦਾ ਦਿੱਤਾ ਹੈ ਕਿ ਮਿਤੀ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਵਿਖੇ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਕੌਮੀ ਸ਼ਹੀਦ ਨੂੰ ਆਪਣਾ ਸਿਜਦਾ ਭੇਟ ਕਰਨ।
ਸਰਕਾਰੀ ਤਸ਼ੱਦਦ ਅਤੇ ਜ਼ੁਲਮ ਵਿਰੁੱਧ ਉੱਠਣ ਵਾਲੀ ਇਸ ਆਵਾਜ਼ ਨੂੰ ਬੁਲੰਦ ਰੱਖਣ ਲਈ ਆਪਣੀ ਕੌਮੀ ਹਾਜ਼ਰੀ ਦਰਜ ਕਰਵਾਉਣ। ਅਖੀਰ ਵਿੱਚ ਜਰਮਨੀ ਦੇ ਪੰਥਕ ਆਗੂਆਂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਨ੍ਹਾਂ ਦਾ ਵਜੂਦ ਮਿਟ ਜਾਂਦਾ ਹੈ। ਅੱਜ ਦੇ ਸਮੇਂ ਵਿੱਚ ਜਦੋਂ ਸਿੱਖੀ ਸਿਧਾਂਤਾਂ ਅਤੇ ਪੰਥਕ ਹਸਤੀ ‘ਤੇ ਚੌਤਰਫ਼ਾ ਹਮਲੇ ਹੋ ਰਹੇ ਹਨ, ਤਾਂ ਭਾਈ ਦਿਲਾਵਰ ਸਿੰਘ ਵਰਗੇ ਸੂਰਮਿਆਂ ਦੀ ਯਾਦ ਮਨਾਉਣਾ ਅਤੇ ਖ਼ਾਲਿਸਤਾਨ ਦੇ ਲਾਟ ਨੂੰ ਮਘਦਾ ਰੱਖਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਸਮੁੱਚੀ ਸਿੱਖ ਨੌਜਵਾਨੀ ਨੂੰ ਅਪੀਲ ਕੀਤੀ ਕਿ ਉਹ ਪੰਥ ਵਿਰੋਧੀ ਤਾਕਤਾਂ ਨੂੰ ਪਛਾੜਨ ਲਈ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਸਾਹਿਬ ਹੇਠ ਇਕੱਤਰ ਹੋ ਕੇ ਆਪਣੀ ਕੌਮੀ ਏਕਤਾ ਅਤੇ ਖ਼ਾਲਿਸਤਾਨ ਦੇ ਸੰਕਲਪ ਦਾ ਸਬੂਤ ਦੇਣ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News