Home » ਮਾਝਾ » ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਸਰਵਨ ਸਿੰਘ ਧੁੰਨ* ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ‘ਚ ਖ਼ੁਦ ਨਿੱਤਰੇ ਹਲਕਾ ਵਿਧਾਇਕ ਖੇਮਕਰਨ

ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਸਰਵਨ ਸਿੰਘ ਧੁੰਨ* ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ‘ਚ ਖ਼ੁਦ ਨਿੱਤਰੇ ਹਲਕਾ ਵਿਧਾਇਕ ਖੇਮਕਰਨ

SHARE ARTICLE

28 Views

*ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਸਰਵਨ ਸਿੰਘ ਧੁੰਨ*

 

‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ‘ਚ ਖ਼ੁਦ ਨਿੱਤਰੇ ਹਲਕਾ ਵਿਧਾਇਕ ਖੇਮਕਰਨ

 

ਭਿੱਖੀਵਿੰਡ ਖਾਲੜਾ ਗੁਰਪ੍ਰੀਤ ਸਿੰਘ ਸੈਡੀ

 

ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਵੱਲੋਂ ਅੱਜ ਨਗਰ ਪੰਚਾਇਤ ਖੇਮਕਰਨ ਵਿਖੇ ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਸਫ਼ਾਈ ਕਰਮੀਆਂ, ਮੈਂਬਰਾਂ ਅਤੇ ਸ਼ਹਿਰ ਵਾਸੀਆਂ ਸਮੇਤ ਪੂਰੀ ਸਰਗਰਮੀ ਨਾਲ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਸ਼ਹਿਰ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਤਹੱਈਆ ਕੀਤਾ।

 

ਸਫ਼ਾਈ ਮੁਹਿੰਮ ਦੌਰਾਨ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਨਗਰ ਪੰਚਾਇਤ ਖੇਮਕਰਨ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 8 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਉਦੇਸ਼ ਲੋਕਾਂ ਦੀ ਭਾਗੀਦਾਰੀ ਨਾਲ ਸ਼ਹਿਰਾਂ ਅਤੇ ਕਸਬਿਆਂ ਵਿੱਚ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਖ਼ਤਮ ਕਰਨਾ ਅਤੇ ਉਨ੍ਹਾਂ ਨੂੰ ਦੁਬਾਰਾ ਬਣਨ ਤੋਂ ਰੋਕਣਾ ਹੈ ਤਾਂ ਜੋ ਪੰਜਾਬ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕੇ।

 

ਉਨ੍ਹਾਂ ਨੇ ਸਫ਼ਾਈ ਕਰਮੀਆਂ ਦੀ ਮਿਹਨਤ ਦਾ ਸਨਮਾਨ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੂੜਾ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਇਧਰ-ਉਧਰ ਨਾ ਸੁੱਟ ਕੇ ਸਫਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਅਤੇ ਸਫਾਈ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਅਤੇ ਜੋ ਥਾਵਾਂ ਸਾਫ਼ ਹੋ ਚੁੱਕੀਆਂ ਹਨ, ਉਨ੍ਹਾਂ ਥਾਵਾਂ ’ਤੇ ਮੁੜ ਕੂੜਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ।

 

ਇਸ ਮੌਕੇ ਪ੍ਰਧਾਨ ਕੁਲਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਮੰਗਤ ਰਾਮ ਗੁਲਾਟੀ, ਚੈਅਰਮੈਨ ਮਾਰਕੀਟ ਕਮੇਟੀ ਖੇਮਕਰਨ ਭਗਵੰਤ ਸਿੰਘ ਅਤੇ ਹੋਰਨਾ ਸ਼ਖਸੀਅਤਾਂ ਨੇ ਵੀ ਸਫ਼ਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News