ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲੇ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ
ਮੁੱਖ ਸੰਚਾਲਕ ਸ: ਬੁੱਢਾ ਸਿੰਘ ਸਿੰਘ ਅਤੇ ਕਲਗੀਧਰ ਪਬਲਿਕ ਸਕੂਲ ਦੇ ਪ੍ਰਬੰਧਕ ਸ: ਨਵਤੇਜ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ |
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਾਈ ਤਾਰੂ ਸਿੰਘ ਜੀ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਪਹੂਵਿੰਡ ਕਰਵਾਏ ਗਏ ਗੁਰਮਤਿ ਮੁਕਾਬਲੇ ਵਿੱਚ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ।ਜਿਸ ਵਿੱਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀ ਵਿਸ਼ਾਲਪ੍ਰੀਤ ਸਿੰਘ ਨੇ 32 ਬਾਣੀਆਂ ਗਾ ਕੇ ਵਿਸ਼ੇਸ਼ ਨਕਦ ਇਨਾਮ ਸਨਮਾਨਿਤ ਪ੍ਰਾਪਤ ਕੀਤਾ ਅਤੇ ਅਭਿਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲੇ ਵਿੱਚ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਸ਼ੀਲਡਾਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਵਿਦਿਆਰਥੀਆਂ ਦੇ ਸਕੂਲ ਪਹੁੰਚਣ ‘ਤੇ ਕਲਗੀਧਰ ਸਕੂਲ ਦੇ ਮੁੱਖ ਸੰਚਾਲਕ ਸ: ਬੁੱਢਾ ਸਿੰਘ ਸਿੰਘ ਅਤੇ ਕਲਗੀਧਰ ਪਬਲਿਕ ਸਕੂਲ ਦੇ ਪ੍ਰਬੰਧਕ ਸ: ਨਵਤੇਜ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ | ਇਸ ਮੌਕੇ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੀ ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ ਅਤੇ ਪ੍ਰਿੰਸੀਪਲ ਅਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹੋਰ ਪ੍ਰਾਪਤੀਆਂ ਲਈ ਉਤਸ਼ਾਹਿਤ ਕੀਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਵਿਦਿਆਰਥੀਆਂ ਦੇ ਨਾਲ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਦੀਆਂ ਬਾਰੀਕੀਆਂ ਸਿਖਾਉਣ ਵਾਲੇ ਉਸਤਾਦ ਅਧਿਆਪਕ ਸੁਖਪਾਲ ਸਿੰਘ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।