Home » ਸੰਸਾਰ » ਜਰਮਨੀ » ਗੁਰੂ ਗ੍ਰੰਥ ਸਾਹਿਬ ਜੀ, ਦੀ ਸਰਬਉੱਚਤਾ ਦੀ ਪਹਿਰੇਦਾਰੀ , ਅਕਾਲ ਤਖ਼ਤ ਸਾਹਿਬ ਜੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਪੰਥ ਸੇਵਕਾਂ ਨੂੰ 21 ਸਤੰਬਰ ਨੂੰ ਸਟੁਟਗਾਰਟ ਵਿਖੇ ਹੋ ਰਹੀ ਇਕੱਤਰਤਾ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ

ਗੁਰੂ ਗ੍ਰੰਥ ਸਾਹਿਬ ਜੀ, ਦੀ ਸਰਬਉੱਚਤਾ ਦੀ ਪਹਿਰੇਦਾਰੀ , ਅਕਾਲ ਤਖ਼ਤ ਸਾਹਿਬ ਜੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਪੰਥ ਸੇਵਕਾਂ ਨੂੰ 21 ਸਤੰਬਰ ਨੂੰ ਸਟੁਟਗਾਰਟ ਵਿਖੇ ਹੋ ਰਹੀ ਇਕੱਤਰਤਾ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ

SHARE ARTICLE

19 Views

ਫਰੈਂਕਫੋਰਟ 2 ਸਤੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੇ ਸਾਬਕਾ ਪ੍ਰਧਾਨ ਭਾਈ ਬਲਕਾਰ ਸਿੰਘ, ਭਾਈ ਨਰਿੰਦਰ ਸਿੰਘ ਘੋਤੜਾ, ਸ੍ਰ.ਹਰਤਾਜ ਸਿੰਘ ਗਾੜਾ, ਸਾਬਕਾ ਪ੍ਰਧਾਨ ਬਾਬਾ ਮੱਖਣ ਸ਼ਾਹ ਲੁਬਾਣਾ ਸੰਸਥਾ ਫਰੈਂਕਫੋਰਟ, ਭਾਈ ਗੁਰਵਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਜਸਵੰਤ ਸਿੰਘ ਢਿੱਲੋਂ,ਭਾਈ ਦਵਿੰਦਰ ਸਿੰਘ ਬਾਜਵਾ (ਸਿੰਘ ਸਭਾ ਜਰਮਨੀ) ਭਾਈ ਗੁਰਵਿੰਦਰਜੀਤ ਸਿੰਘ ਨੀਟਾ ਨੇ ਸਾਂਝੇ ਬਿਆਨ ਵਿੱਚ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਅਤੇ ਗੁਰਮਤਿ ਪ੍ਰਤੀ ਸੁਹਿਰਦਤਾ ਰੱਖਣ ਵਾਲੇ ਸਮੂਹ ਗੁਰਸਿੱਖਾਂ ਨੂੰ 21 ਸਤੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਨਿਵਾਸ, ਸਟੁਟਗਾਰਟ ਵਿਖੇ ਹੋ ਰਹੀ ਅਹਿਮ ਪੰਥਕ ਇਕੱਤਰਤਾ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਇਕੱਤਰਤਾ ਕਿਸੇ ਵਿਅਕਤੀ ਜਾਂ ਸੰਸਥਾ ਦੇ ਨਿੱਜੀ ਹਿੱਤਾਂ ਲਈ ਨਹੀਂ, ਸਗੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚਤਾ, ਅਕਾਲ ਤਖ਼ਤ ਸਾਹਿਬ ਜੀ ਦੀ ਪੰਥ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ, ਮੂਲ ਨਾਨਕਸ਼ਾਹੀ ਕੈਲੰਡਰ ਅਤੇ ਗੁਰਮਤਿ ਸਿਧਾਂਤਾਂ ਨੂੰ ਸਮਰਪਿਤ ਪੰਥਕ ਏਕਤਾ ਅਤੇ ਸਾਂਝੇ ਤਾਲਮੇਲ ਨੂੰ ਮਜ਼ਬੂਤ ਕਰਨ ਲਈ ਇੱਕ ਸਾਂਝਾ ਯਤਨ ਹੈ।

ਇਕੱਤਰਤਾ ਦੌਰਾਨ ਹੇਠ ਲਿਖੇ ਅਹਿਮ ਪੰਥਕ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ—

* ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚਤਾ ਅਤੇ ਗੁਰਮਤਿ ਸਿਧਾਂਤਾਂ ਦੀ ਪਹਿਰੇਦਾਰੀ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ।
* ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪੰਥ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਨੂੰ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜੀਵਨ ਵਿੱਚ ਸਤਿਕਾਰ ਸਹਿਤ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ।
* ਮੂਲ ਨਾਨਕਸ਼ਾਹੀ ਕੈਲੰਡਰ ਦੀ ਮਹੱਤਤਾ, ਇਸ ਦੇ ਪ੍ਰਚਾਰ ਅਤੇ ਪੰਥਕ ਪੱਧਰ ’ਤੇ ਇਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਸਬੰਧੀ ਵਿਚਾਰ।
* ਜਰਮਨੀ ਦੇ ਗੁਰਦੁਆਰਾ ਸਾਹਿਬਾਨ ਵਿੱਚ ਗੁਰਮਤਿ ਅਨੁਸਾਰ ਸਾਂਝੇ ਤਾਲਮੇਲ, ਸਹਿਯੋਗ ਅਤੇ ਪੰਥਕ ਮਰਯਾਦਾ ਨੂੰ ਮਜ਼ਬੂਤ ਕਰਨ ਲਈ ਸਾਂਝੀ ਦਿਸ਼ਾ ਤੈਅ ਕਰਨੀ।
* ਸਿੱਖ ਪ੍ਰਚਾਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਨੌਜਵਾਨ ਪੀੜ੍ਹੀ ਨੂੰ ਗੁਰਮਤਿ ਅਤੇ ਸਿੱਖ ਵਿਰਸੇ ਨਾਲ ਜੋੜਨ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਸਾਂਝੀ ਰਣਨੀਤੀ ਤਿਆਰ ਕਰਨ ਬਾਰੇ ਵਿਚਾਰ।
* ਗੁਰਦੁਆਰਾ ਪ੍ਰਬੰਧਕਾਂ, ਪ੍ਰਚਾਰਕਾਂ ਅਤੇ ਸੰਗਤ ਵਿਚਕਾਰ ਆਪਸੀ ਸਹਿਯੋਗ, ਸੰਵਾਦ ਅਤੇ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਉਪਰਾਲੇ।
* ਮੌਜੂਦਾ ਪੰਥਕ ਚੁਣੌਤੀਆਂ ਅਤੇ ਭਵਿੱਖ ਦੀ ਸਾਂਝੀ ਦਿਸ਼ਾ ਬਾਰੇ ਵਿਚਾਰ-ਵਟਾਂਦਰਾ ਅਤੇ ਸਾਂਝੇ ਉਪਰਾਲਿਆਂ ਦੀ ਰੂਪ-ਰੇਖਾ ਤਿਆਰ ਕਰਨੀ।
* ਇਸ ਤੋਂ ਇਲਾਵਾ ਹੋਰ ਜ਼ਰੂਰੀ ਪੰਥਕ ਮਸਲਿਆਂ ’ਤੇ ਵਿਚਾਰ, ਜੋ ਇਕੱਤਰਤਾ ਵਿੱਚ ਹਾਜ਼ਰ ਸੰਗਤ ਵੱਲੋਂ ਸੁਝਾਏ ਜਾਣਗੇ।

ਸਾਂਝੇ ਬਿਆਨ ਵਿੱਚ ਕਿਹਾ ਗਿਆ ਕਿ ਅੱਜ ਲੋੜ ਹੈ ਕਿ ਜਰਮਨੀ ਦੀ ਸਿੱਖ ਸੰਗਤ ਵਿਅਕਤੀਗਤ ਅਤੇ ਸੰਸਥਾਗਤ ਵੱਖਰੇਵਿਆਂ ਤੋਂ ਉੱਪਰ ਉੱਠ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਅਕਾਲ ਤਖ਼ਤ ਸਾਹਿਬ ਜੀ ਵੱਲੋ ਪ੍ਰਵਾਨਿਤ ਪੰਥਕ ਮਰਿਆਦਾ ਨੂੰ ਕੇਂਦਰ ਵਿੱਚ ਰੱਖਦਿਆਂ ਸਾਂਝੀ ਸੋਚ ਅਤੇ ਸਾਂਝੇ ਉਪਰਾਲਿਆਂ ਵੱਲ ਅੱਗੇ ਵਧਿਆ ਜਾਵੇ ।

ਉਨ੍ਹਾਂ ਕਿਹਾ ਕਿ ਪੰਥ ਦੀ ਤਾਕਤ ਉਸ ਦੀ ਏਕਤਾ, ਗੁਰਮਤਿ ਪ੍ਰਤੀ ਦ੍ਰਿੜ੍ਹਤਾ ਅਤੇ ਆਪਸੀ ਸਹਿਯੋਗ ਵਿੱਚ ਹੈ। ਇਸ ਲਈ ਜਰਮਨੀ ਦੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ, ਗੁਰਮਤਿ ਨਾਲ ਜੁੜੇ ਸੇਵਾਦਾਰਾਂ ਅਤੇ ਸੁਹਿਰਦ ਗੁਰਸਿੱਖਾਂ ਨੂੰ ਇਸ ਮਹੱਤਵਪੂਰਨ ਪੰਥਕ ਇਕੱਤਰਤਾ ਵਿੱਚ ਪਹੁੰਚ ਕੇ ਆਪਣੇ ਕੀਮਤੀ ਵਿਚਾਰ ਅਤੇ ਸਹਿਯੋਗ ਦੇਣ ਦੀ ਸਤਿਕਾਰ ਸਹਿਤ ਪੁਰਜ਼ੋਰ ਅਪੀਲ ਕੀਤੀ ਗਈ।

ਆਓ, ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚਤਾ, ਅਕਾਲ ਤਖ਼ਤ ਸਾਹਿਬ ਜੀ ਦੀ ਪ੍ਰਵਾਨਿਤ ਪੰਥਕ ਸਿੱਖ ਮਰਿਯਾਦਾ ਅਤੇ ਪੰਥਕ ਏਕਤਾ ਨੂੰ ਸਮਰਪਿਤ ਹੋ ਕੇ ਸਾਂਝੀ ਦਿਸ਼ਾ ਤੈਅ ਕਰੀਏ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਗ੍ਰੰਥ ਸਾਹਿਬ ਜੀ, ਦੀ ਸਰਬਉੱਚਤਾ ਦੀ ਪਹਿਰੇਦਾਰੀ , ਅਕਾਲ ਤਖ਼ਤ ਸਾਹਿਬ ਜੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਪੰਥ ਸੇਵਕਾਂ ਨੂੰ 21 ਸਤੰਬਰ ਨੂੰ ਸਟੁਟਗਾਰਟ ਵਿਖੇ ਹੋ ਰਹੀ ਇਕੱਤਰਤਾ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ