Home » ਸੰਸਾਰ » ਜਰਮਨੀ » ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

SHARE ARTICLE

11 Views

ਫਰੈਂਕਫਰਟ, 2 ਸਤੰਬਰ (ਖਿੜਿਆ ਪੰਜਾਬ) ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ-ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨੀ ਜਥੇ ਦੇ ਭਾਈ ਸੁਖਦੇਵ ਸਿੰਘ ਜੀ, ਭਾਈ ਸਤ ਕਰਤਾਰ ਸਿੰਘ ਜੀ ਅਤੇ ਭਾਈ ਕੁਲਦੀਪ ਸਿੰਘ ਜੀ ਨੇ ਰੱਬੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਨਿਹਾਲ ਕੀਤਾ। ਸਮੁੱਚਾ ਗੁਰੂ-ਘਰ “ਧੁਰ ਕੀ ਬਾਣੀ ਆਈ॥ ਤਿਨਿ ਸਗਲੀ ਚਿੰਤ ਮਿਟਾਈ॥” ਦੇ ਪਵਿੱਤਰ ਸੰਦੇਸ਼ ਨਾਲ ਗੂੰਜ ਉੱਠਿਆ।

ਇਸ ਮੌਕੇ ਗੁਰੂ-ਘਰ ਦੇ ਪ੍ਰਬੰਧਕਾਂ—ਖ਼ਜ਼ਾਨਚੀ ਭਾਈ ਕਰਨੈਲ ਸਿੰਘ ਜੀ ਪਰਦੇਸੀ, ਮੁੱਖ ਸੇਵਾਦਾਰ ਭਾਈ ਅਨੂਪ ਸਿੰਘ ਜੀ, ਚੇਅਰਮੈਨ ਭਾਈ ਗੁਰਦਿਆਲ ਸਿੰਘ ਜੀ ਲਾਲੀ, ਲੰਗਰ ਇੰਚਾਰਜ ਭਾਈ ਸਤਨਾਮ ਸਿੰਘ ਜੀ ਅਤੇ ਸਟੇਜ ਸਕੱਤਰ ਭਾਈ ਹੀਰਾ ਸਿੰਘ ਮੱਤੇਵਾਲ—ਵੱਲੋਂ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ।

ਪ੍ਰਬੰਧਕਾਂ ਨੇ ਸਮਾਗਮ ਵਿੱਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਅਤੇ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸਮੂਹ ਸੇਵਾਦਾਰਾਂ ਦਾ ਦਿਲੋਂ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਪੂਰਾ ਸਮਾਗਮ ਗੁਰਬਾਣੀ, ਸੇਵਾ, ਸਿਮਰਨ ਅਤੇ ਆਪਸੀ ਭਾਈਚਾਰੇ ਦਾ ਸੁੰਦਰ ਸੰਦੇਸ਼ ਦਿੰਦਾ ਹੋਇਆ ਯਾਦਗਾਰੀ ਹੋ ਨਿਬੜਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਗ੍ਰੰਥ ਸਾਹਿਬ ਜੀ, ਦੀ ਸਰਬਉੱਚਤਾ ਦੀ ਪਹਿਰੇਦਾਰੀ , ਅਕਾਲ ਤਖ਼ਤ ਸਾਹਿਬ ਜੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਪੰਥ ਸੇਵਕਾਂ ਨੂੰ 21 ਸਤੰਬਰ ਨੂੰ ਸਟੁਟਗਾਰਟ ਵਿਖੇ ਹੋ ਰਹੀ ਇਕੱਤਰਤਾ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ