Home » ਮਾਝਾ » ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ ਪੰਜਾਬ ਦਾ ਪੰਜਵਾਂ ਸਲਾਨਾ ਸਮਾਗਮ ਚੜਦੀ ਕਲਾ ਨਾਲ ਹੋਇਆ ਸੰਪੰਨ ।

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ ਪੰਜਾਬ ਦਾ ਪੰਜਵਾਂ ਸਲਾਨਾ ਸਮਾਗਮ ਚੜਦੀ ਕਲਾ ਨਾਲ ਹੋਇਆ ਸੰਪੰਨ ।

SHARE ARTICLE

16 Views

ਇਲਾਕੇ ਦੇ 15 ਸਕੂਲਾਂ ਦੇ ਲਗਭਗ 400 ਦੇ ਕਰੀਬ ਬੱਚਿਆਂ ਸੰਗਤਾਂ ਅਤੇ ਪੰਥਕ ਸ਼ਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ।

ਝਬਾਲ 2 ਸਤੰਬਰ ( ਗੁਰਪ੍ਰੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿ: ਪੰਜਾਬ ਵੱਲੋਂ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਮਨਾਉਂਦਿਆਂ ਹੋਇਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਇਲਾਕਾ ਨਿਵਾਸੀ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਭਗਤ ਸੈਣ ਜੀ ਪਿੰਡ ਸੋਹਲ (ਤਰਨ ਤਾਰਨ) ਵਿਖੇ ਪੰਜਵਾਂ ਸਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੀਆਂ 13 ਸਕੂਲਾਂ ਦੀਆਂ ਟੀਮਾਂ ਵਿਚਕਾਰ ਸਵਾਲ ਜਵਾਬ ਅਤੇ 15 ਸਕੂਲਾਂ ਦੇ ਬੱਚਿਆਂ ਵਿਚਕਾਰ ਦਸਤਾਰ, ਦੁਮਾਲਾ ਮੁਕਾਬਲੇ ਕਰਵਾਏ ਗਏ। ਸਵਾਲ ਜਵਾਬ ਮੁਕਾਬਲਿਆਂ ਵਿੱਚੋਂ ਗੁਰੂ ਹਰਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੋਬਲੀਆ ਅੱਡਾ, ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਬੀੜ ਸਾਹਿਬ, ਸ੍ਰੀ ਗੁਰੂ ਹਰਗੋਬਿੰਦ ਖਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ ਨੇ ਪਹਿਲਾਂ, ਸ਼ਿਵਾਲਿਕ ਪਬਲਿਕ ਸਕੂਲ ਝਬਾਲ ਨੇ ਦੂਸਰਾ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੈਂਡਰੀ ਸਕੂਲ ਸੁਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਜਿਨਾਂ ਨੂੰ ਪਾਰਟੀ ਟੀਮ 3100 , 2500 ,2100 ਅਤੇ ਬਾਕੀ ਸਾਰੀਆਂ ਟੀਮਾਂ ਨੂੰ 600 ਰੁਪਏ ਨਗਦ ਰਾਸ਼ੀ ਅਤੇ ਨਾਲ ਸ਼ੀਲਡਾਂ ਦੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਦਸਤਾਰ ਦੁਮਾਲਾ ਮੁਕਾਬਲੇ ਦੇ ਚਾਰ ਗਰੁੱਪਾਂ ਦੇ ਜੇਤੂ ਬੱਚਿਆਂ ਨੂੰ ਦਸਤਾਰਾਂ ਅਤੇ ਸ਼ੀਲਡਾਂ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਾਰੇ ਸਕੂਲਾਂ ਨੂੰ ਨਿਤਨੇਮ ਸਟੀਕ ਅਤੇ ਮੈਡਲਾਂ ਦੇ ਨਾਲ ਹੌਸਲਾ ਅਫਜਾਈ ਕੀਤੀ ਗਈ।
ਅੱਜ ਦੇ ਇਹਨਾਂ ਗੁਰਮਤਿ ਸਮਾਗਮਾਂ ਅੰਦਰ ਵਿਸ਼ੇਸ਼ ਤੌਰ ਤੇ ਸਿੰਘ ਸਾਹਿਬ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਹੈਡ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਪ੍ਰੋਫੈਸਰ ਸੁਖਵਿੰਦਰ ਸਿੰਘ ਦਦੇਹਰ ਵਾਈਸ ਪ੍ਰਿੰਸੀਪਲ ਗੁਰਮਤ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ, ਸਰਦਾਰ ਸੁਖਵਰਸ ਸਿੰਘ ਪੰਨੂ ਮੈਂਬਰ ਧਰਮ ਪ੍ਰਚਾਰ ਕਮੇਟੀ ਅਤੇ ਚੀਫ ਖਾਲਸਾ ਦੀਵਾਨ ਦੀ ਕਮੇਟੀ ਦੇ ਮੈਂਬਰ ਸਰਦਾਰ ਗੁਰਬੀਰ ਸਿੰਘ ਢਿੱਲੋ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ। ਉਹਨਾਂ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੁਸਾਇਟੀ ਦੇ ਵੀਰਾਂ ਵੱਲੋਂ ਕੀਤੇ ਜਾ ਰਹੇ ਕਾਰਜ ਸਮੁੱਚੇ ਖਾਲਸਾ ਪੰਥ ਲਈ ਮਾਣ ਵਾਲੇ ਕਾਰਜ ਹਨ। ਉਹਨਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਮਾਝੇ, ਮਾਲਵੇ ਅਤੇ ਦੁਆਬੇ ਵਿੱਚ ਸਰਗਰਮ ਇਹਨਾਂ ਸੁਸਾਇਟੀ ਦੇ ਵੀਰਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੇ ਰਾਹੀਂ ਇੱਕ ਬੜਾ ਵੱਡਾ ਬਦਲਾਅ ਬੱਚਿਆਂ ਅੰਦਰ ਆ ਰਿਹਾ ਹੈ ਕਿ ਉਹ ਆਪਣੀ ਮਹਾਨ ਵਿਰਾਸਤ ਤੋਂ ਜਾਣੂੰ ਹੋ ਰਹੇ ਹਨ , ਗੁਰਬਾਣੀ ਪੜਨ, ਸਮਝਣ ਅਤੇ ਵਿਚਾਰਨ ਵਾਲੇ ਪਾਸੇ ਤੁਰ ਰਹੇ ਹਨ। ਇਸ ਦੇ ਨਾਲ ਹੀ ਧਾਰਮਿਕ ਸਮਾਜਿਕ ਖੇਤਰ ਵਿੱਚ ਸੇਵਾਵਾਂ ਨਿਭਾ ਰਹੀਆਂ ਸੰਸਥਾਵਾਂ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਤੋਂ ਭਾਈ ਗੁਰਜੀਤ ਸਿੰਘ ਆਜ਼ਾਦ , ਸਹਿਜ ਪਾਠ ਸੇਵਾ ਸੋਸਾਇਟੀ ਅੰਮ੍ਰਿਤਸਰ ਤੋਂ ਭਾਈ ਦਿਲਬਾਗ ਸਿੰਘ, ਮਨੁੱਖਤਾ ਦੀ ਸੇਵਾ ਖੂਨਦਾਨ ਕਮੇਟੀ ਪੱਟੀ ਤੋਂ ਵੀਰ ਸੁਖਬੀਰ ਸਿੰਘ, ਭਾਈ ਗੁਰਦੇਵ ਸਿੰਘ, ਵੀਰ ਸਰਬਜੀਤ ਸਿੰਘ, ਮਾਸਟਰ ਗੁਰਵਿੰਦਰ ਸਿੰਘ, ਵੀਰ ਮਲਕੀਤ ਸਿੰਘ, , ਪੰਥ ਖਾਲਸਾ ਮੁਕਤੀ ਕੇਂਦਰ ਚੰਦੜ ਤੋਂ ਭਾਈ ਸਤਨਾਮ ਸਿੰਘ ਚੰਦੜ, ਭਾਈ ਪਰਗਟ ਸਿੰਘ ਮੁੱਦਕੀ ਅਤੇ ਪ੍ਰਭ ਆਸਰਾ ਸੰਸਥਾ ਕੁਰਾਲੀ ਤੋਂ ਭਾਈ ਸ਼ਮਸ਼ੇਰ ਸਿੰਘ ਨੂੰ ਉੱਜਲ ਦੀਦਾਰ ਨਿਰਮਲ ਬੁੱਧ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਸਵਾਲ ਜਵਾਬ ਮੁਕਾਬਲਿਆਂ ਵਿੱਚ ਜਜਮੈਂਟ ਦੀ ਭੂਮਿਕਾ ਪ੍ਰੋਫੈਸਰ ਸੁਖਵਿੰਦਰ ਸਿੰਘ ਦਦੇਹਰ ਅਤੇ ਭਾਈ ਜਗਜੀਤ ਸਿੰਘ ਅਹਿਮਦਪੁਰ ਵੱਲੋਂ ਅਤੇ ਦਸਤਾਰ ਦੁਮਾਲਾ ਮੁਕਾਬਲੇ ਵਿੱਚ ਜੱਜਮੈਂਟ ਦੀਆਂ ਸੇਵਾਵਾਂ ਹਰਜੀਤ ਸਿੰਘ ਲਹਰੀ ਹਰਪ੍ਰੀਤ ਸਿੰਘ ਪੱਟੀ, ਨਿੰਦਰਪਾਲ ਸਿੰਘ ਮਖੂ ਵਜ਼ੀਰ ਸਿੰਘ ਆਸਲ ਹਰਮਨਦੀਪ ਸਿੰਘ, ਹੁਸਨਦੀਪ ਸਿੰਘ ਸੁਖਮਨਦੀਪ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ , ਪਰਮਜੀਤ ਸਿੰਘ ਝਬਾਲ ਵੱਲੋਂ ਬਾਖੂਬੀ ਨਿਭਾਈ ਗਈ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਹੀਰਾ ਸਿੰਘ ਸੋਹਲ, ਸਕੱਤਰ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਖਜਾਨਚੀ ਗੁਰਜੰਟ ਸਿੰਘ ਭਿੱਖੀਵਿੰਡ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਸ਼ੈਡੀ ਅਤੇ ਮੁੱਖ ਬੁਲਾਰੇ ਸੁਖਵਿੰਦਰ ਸਿੰਘ ਖਾਲੜਾ ਵੱਲੋਂ ਅੱਜ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਾਲੇ ਸਕੂਲਾਂ ਦੇ ਪ੍ਰਿੰਸੀਪਲ ਅਧਿਆਪਕ ਸਾਹਿਬਾਨ ਸਿੱਖ ਸੰਸਥਾਵਾਂ ਦੇ ਸਮੂਹ ਅਹੁਦੇਦਾਰ, ਸਿੱਖ ਪ੍ਰਚਾਰਕਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਉਹਨਾਂ ਦੀਆਂ ਆਸਾਂ ਤੇ ਪੂਰੇ ਉਤਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪ੍ਰਚਾਰਕ ਬਿਕਰਮਜੀਤ ਸਿੰਘ, ਰਣਜੀਤ ਸਿੰਘ ਵਾਂ, ਲੰਗਰ ਚੱਲੇ ਗੁਰ ਸ਼ਬਦ ਸੰਸਥਾ ਵੱਲੋਂ ਸੁਖਦੀਪ ਸਿੰਘ ਚੀਚਾ, ਪ੍ਰਚਾਰਕ ਨਿਸ਼ਾਨ ਸਿੰਘ ਮਾਲੂਵਾਲ , ਗੁਰਪ੍ਰੀਤ ਸਿੰਘ ਜੋਤੀ ਸ਼ਾਹ , ਮਨਪ੍ਰੀਤ ਸਿੰਘ ਸੰਗਵਾਂ, ਗੁਰਮਤ ਗਿਆਨ ਸਭਾ ਦੇ ਭਾਈ ਮੇਜਰ ਸਿੰਘ, ਭਾਈ ਦਿਲਬਾਗ ਸਿੰਘ ਡਲ, ਭਾਈ ਰਸ਼ਪਾਲ ਸਿੰਘ, ਭਾਈ ਚਾਨਣ ਸਿੰਘ , ਭਾਈ ਦਲਵਿੰਦਰ ਸਿੰਘ ਰਾਣਾ ਡਲ, ਭਾਈ ਮਨਪ੍ਰੀਤ ਸਿੰਘ ਚੀਮਾ, ਭਾਈ ਅਮਰਜੀਤ ਸਿੰਘ ਸੁਰ ਸਿੰਘ, ਭਾਈ ਦਿਲਬਾਗ ਸਿੰਘ ਧਾਲੀਵਾਲ, ਭਾਈ ਸੁਰਜੀਤ ਸਿੰਘ ਭੁਚਰ, , ਜਤਿੰਦਰ ਸਿੰਘ ਮਾਹਨੇ ਮਲੀਆਂ , ਭਾਈ ਗੁਰਮੀਤ ਸਿੰਘ ਮਾਲੂਵਾਲ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਤਰਲੋਚਨ ਸਿੰਘ ਸੋਹਲ, ਗ੍ਰੰਥੀ ਭਾਈ ਗੁਰਵੇਲ ਸਿੰਘ , ਖਜਾਨਚੀ ਹੁਸਨਦੀਪ ਸਿੰਘ, ਸੇਵਾਦਾਰ ਚੰਚਲ ਸਿੰਘ , ਮਖਤੂਲ ਸਿੰਘ ਅਤੇ ਹੋਰ ਅਹੁਦੇਦਾਰਾਂ ਵੱਲੋਂ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਹਰੇਕ ਪੱਖ ਤੋਂ ਸਹਿਯੋਗ ਦੇਣ ਦਾ
ਭਰੋਸਾ ਦਵਾਇਆ। ਅਖੀਰ ਤੇ ਇਲਾਕੇ ਦੇ ਸਮੂਹ ਪੱਤਰਕਾਰ, ਸਿੱਖ ਪ੍ਰਚਾਰਕ ਸਿੱਖ ਸੰਸਥਾਵਾਂ ਦੇ ਅਹੁਦੇਦਾਰ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਗ੍ਰੰਥ ਸਾਹਿਬ ਜੀ, ਦੀ ਸਰਬਉੱਚਤਾ ਦੀ ਪਹਿਰੇਦਾਰੀ , ਅਕਾਲ ਤਖ਼ਤ ਸਾਹਿਬ ਜੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਪੰਥ ਸੇਵਕਾਂ ਨੂੰ 21 ਸਤੰਬਰ ਨੂੰ ਸਟੁਟਗਾਰਟ ਵਿਖੇ ਹੋ ਰਹੀ ਇਕੱਤਰਤਾ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ