Home » ਪੰਜਾਬ » ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਨੂੰ “ਉਜਲ ਦੀਦਾਰ – ਨਿਰਮਲ ਬੁੱਧ ਅਵਾਰਡ” ਨਾਲ ਸਨਮਾਨਿਤ

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਨੂੰ “ਉਜਲ ਦੀਦਾਰ – ਨਿਰਮਲ ਬੁੱਧ ਅਵਾਰਡ” ਨਾਲ ਸਨਮਾਨਿਤ

SHARE ARTICLE

14 Views

ਤਰਨਤਾਰਨ, 2 ਸਤੰਬਰ 2026: ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਗੁਰਦੁਆਰਾ ਜਨਮ ਅਸਥਾਨ ਭਗਤ ਸੈਣ ਜੀ, ਪਿੰਡ ਸੋਹਲ, ਜ਼ਿਲ੍ਹਾ ਤਰਨਤਾਰਨ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਨੂੰ ਗੁਰਮਤਿ ਸਿੱਖਿਆ, ਸਿੱਖ ਸਾਹਿਤ ਅਤੇ ਪੰਥਕ ਪ੍ਰਚਾਰ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ “ਉਜਲ ਦੀਦਾਰ – ਨਿਰਮਲ ਬੁੱਧ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ।

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਲੰਮੇ ਸਮੇਂ ਤੋਂ ਗੁਰਬਾਣੀ, ਸਿੱਖ ਇਤਿਹਾਸ, ਗੁਰਮਤਿ ਸਿਧਾਂਤ ਅਤੇ ਸਿੱਖ ਰਹਿਤ ਮਰਯਾਦਾ ਦੇ ਪ੍ਰਚਾਰ-ਪ੍ਰਸਾਰ ਲਈ ਵੱਖ-ਵੱਖ ਸਿੱਖਿਆ ਅਤੇ ਸਾਹਿਤਕ ਪ੍ਰੋਜੈਕਟਾਂ ਰਾਹੀਂ ਸੇਵਾਵਾਂ ਨਿਭਾ ਰਿਹਾ ਹੈ। ਕਾਲਜ ਦੇ ਪ੍ਰਮੁੱਖ ਪ੍ਰੋਜੈਕਟਾਂ ਵਿੱਚ ਰੈਗੂਲਰ ਸਿੱਖ ਮਿਸ਼ਨਰੀ ਕਾਲਜ, ਦੋ ਸਾਲਾ ਪੱਤਰ-ਵਿਹਾਰ ਕੋਰਸ, ਧਾਰਮਿਕ ਪ੍ਰੀਖਿਆ, ਹਫ਼ਤਾਵਾਰੀ ਗੁਰਮਤਿ ਕਲਾਸਾਂ ਅਤੇ ਸਟੱਡੀ ਸਰਕਲ, ਸਿੱਖ ਮਿਸ਼ਨਰੀ ਹਾਈ ਸਕੂਲ, ‘ਸਿੱਖ ਫੁਲਵਾੜੀ’ ਮਾਸਿਕ ਪੱਤਰ, ਗੁਰਮਤਿ ਸਾਹਿਤ ਦਾ ਪ੍ਰਕਾਸ਼ਨ ਅਤੇ ਮੁਫ਼ਤ ਗੁਰਮਤਿ ਸਾਹਿਤ ਦੀ ਵੰਡ ਆਦਿ ਸ਼ਾਮਲ ਹਨ।

ਇਸ ਸਨਮਾਨ ਨੂੰ ਪ੍ਰਾਪਤ ਕਰਨ ਲਈ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਮੁੱਖ ਦਫ਼ਤਰ ਵੱਲੋਂ ਸੁਪਰੀਮ ਕੌਂਸਲ ਮੈਂਬਰ ਸ. ਜਸਵੰਤ ਸਿੰਘ, ਬੀਬੀ ਸਤਿੰਦਰ ਕੌਰ, ਸ. ਇੰਦਰਜੀਤ ਸਿੰਘ ਬਾਬਾ ਬਕਾਲਾ ਅਤੇ ਕਾਲਜ ਦੇ ਤਕਨੀਕੀ ਵਿਭਾਗ ਦੇ ਇੰਚਾਰਜ ਸ. ਗੁਰਜੀਤ ਸਿੰਘ ਅਜ਼ਾਦ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਦੇ ਤਰਨਤਾਰਨ ਜ਼ੋਨ ਦੇ ਮੈਂਬਰਾਂ ਸਮੇਤ ਅਵਤਾਰ ਸਿੰਘ ਸੋਹਲ, ਭਗਵਾਨ ਸਿੰਘ, ਦੀਦਾਰ ਸਿੰਘ ਚਬਾਲ ਸਰਕਲ ਇੰਚਾਰਜ ਤੇ ਤੁੜ ਸਰਕਲ ਇੰਚਾਰਜ ਤੇ ਬੀੜ ਸਾਹਿਬ ਸਰਕਲ ਦੇ ਸਮੂਹ ਮੈਬਰ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

ਕਾਲਜ ਦੇ ਨੁਮਾਇੰਦਿਆਂ ਨੇ ਇਸ ਸਨਮਾਨ ਲਈ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਿੱਖ ਮਿਸ਼ਨਰੀ ਕਾਲਜ ਨਾਲ ਜੁੜੇ ਸਮੂਹ ਪ੍ਰਚਾਰਕਾਂ, ਅਧਿਆਪਕਾਂ, ਲੇਖਕਾਂ, ਵਿਦਿਆਰਥੀਆਂ, ਸੇਵਾਦਾਰਾਂ, ਸਟੱਡੀ ਸਰਕਲਾਂ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਨਿਭਾਈ ਜਾ ਰਹੀ ਸਾਂਝੀ ਪੰਥਕ ਸੇਵਾ ਦਾ ਮਾਣ ਹੈ।

ਇਸ ਮੌਕੇ ਕਾਲਜ ਵੱਲੋਂ ਭਵਿੱਖ ਵਿੱਚ ਵੀ ਗੁਰਮਤਿ ਸਿੱਖਿਆ, ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ, ਸਿੱਖ ਸਾਹਿਤ ਅਤੇ ਨਵੀਂ ਪੀੜ੍ਹੀ ਨੂੰ ਗੁਰਮਤਿ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਨਿਰੰਤਰ ਯਤਨ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ ਗਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਗ੍ਰੰਥ ਸਾਹਿਬ ਜੀ, ਦੀ ਸਰਬਉੱਚਤਾ ਦੀ ਪਹਿਰੇਦਾਰੀ , ਅਕਾਲ ਤਖ਼ਤ ਸਾਹਿਬ ਜੀ ਪ੍ਰਮਾਣਿਤ ਸਿੱਖ ਰਹਿਤ ਮਰਯਾਦਾ ਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਮਰਪਿਤ ਪੰਥ ਸੇਵਕਾਂ ਨੂੰ 21 ਸਤੰਬਰ ਨੂੰ ਸਟੁਟਗਾਰਟ ਵਿਖੇ ਹੋ ਰਹੀ ਇਕੱਤਰਤਾ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ