🙏 ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥
ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਮਰ ਬੇਨਤੀ ਹੈ ਕਿ “ਸਾਚਾ ਗੁਰੂ ਲਾਧੋ ਰੇ ਦਿਵਸ” ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 4, 5 ਅਤੇ 6 ਸਤੰਬਰ 2026 ਨੂੰ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਕਰਵਾਇਆ ਜਾ ਰਿਹਾ ਹੈ।
4 ਸਤੰਬਰ ਸਵੇਰੇ 10:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ, 5 ਸਤੰਬਰ ਸ਼ਾਮ 6:00 ਤੋਂ 8:00 ਵਜੇ ਤੱਕ ਵਿਸ਼ੇਸ਼ ਕੀਰਤਨ ਸਮਾਗਮ ਅਤੇ 6 ਸਤੰਬਰ ਸਵੇਰੇ 10:30 ਵਜੇ ਸੰਪੂਰਨਤਾ ਉਪਰੰਤ ਵਿਸ਼ੇਸ਼ ਦੀਵਾਨ ਹੋਵੇਗਾ। ਭਾਈ ਕਰਨੈਲ ਸਿੰਘ ਜੀ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਵਿਸ਼ੇਸ਼ ਹਾਜ਼ਰੀ ਭਰਨਗੇ।
🙏 ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਹੁੰਮ-ਹੁਮਾ ਕੇ ਪਹੁੰਚਣ ਦੀ ਬੇਨਤੀ ਹੈ ਜੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








