Home » ਸੰਸਾਰ » ਜਰਮਨੀ » ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਓਨਕਿਰਚਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਓਨਕਿਰਚਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

SHARE ARTICLE

106 Views

ਜਰਮਨੀ 5 ਸਤੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਧੰਨ ਸਤਿਗੁਰੂ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿਹਾੜਾ ਸੰਗਤਾਂ ਦੇ ਵੱਲੋਂ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਮਨਾਇਆ ਗਿਆ ਇਸ ਸਮੇਂ ਸੰਗਤਾਂ ਦੇ ਵੱਲੋਂ ਪਿਛਲੇ ਦਿਨਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਉਪਰੰਤ ਬੱਚਿਆਂ ਦੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਇਸ ਸਮੇਂ ਭਾਈ ਰੁਪਿੰਦਰ ਸਿੰਘ ਹੁਰਾਂ ਵੱਲੋਂ ਵੀ ਗੁਰਬਾਣੀ ਕੀਰਤਨ ਦੀ ਹਾਜਰੀ ਭਰੀ ਗਈ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਹੋਰਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤ ਵਿਚਾਰਾਂ ਦੀ ਸਾਂਝ ਸੰਗਤਾਂ ਦੇ ਨਾਲ ਪਾਈ ਗਈ ਉਹਨਾਂ ਨੇ ਗੁਰਮਤ ਵਿਚਾਰ ਕਰਦਿਆਂ ਕਿਹਾ ਕਿ ਸਿੱਖ ਦਾ ਗੁਰੂ ਕੇਵਲ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਹੀ ਹਨ, ਅਜੋਕੇ ਸਮੇਂ ਦੇ ਵਿੱਚ ਕਈ ਪਖੰਡੀ ਡੇਰੇਦਾਰ ਆਪਣੇ ਆਪ ਨੂੰ ਗੁਰੂ ਅਖਵਾਉਣ ਦੀ ਕੋਸ਼ਿਸ਼ ਕਰਦੇ ਹਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਗੱਦੀਆਂ ਲਾ ਕੇ ਆਮ ਸੰਗਤਾਂ ਨੂੰ ਗੁੰਮਰਾਹ ਕਰਦੇ ਹਨ, ਸੋ ਸਿੱਖ ਰੋਜ਼ਾਨਾ ਹੀ ਇਹ ਗੱਲ ਕਹਿੰਦਾ ਹੈ, “ਆਗਿਆ ਭਈ ਅਕਾਲ ਕੀ, ਤਬੈ ਚਲਾਇਓ ਪੰਥ ।। ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ” ਇਸ ਲਈ ਸਾਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਹੀ ਆਪਣਾ ਸੀਸ ਝੁਕਾਉਣਾ ਚਾਹੀਦਾ ਹੈ, ਸਮਾਗਮ ਦੀ ਸਮਾਪਤੀ ਤੇ ਅਰਦਾਸ ਬੇਨਤੀ ਕੀਤੀ ਗਈ ਇਸ ਵਕਤ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਵੀ ਅਰਦਾਸ ਬੇਨਤੀ ਕੀਤੀ ਗਈ, ਗੁਰਪੁਰਬ ਦੌਰਾਨ ਸੰਗਤਾਂ ਨੇ ਦੂਰੋਂ ਨੇੜਿਓਂ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ ਇਸ ਸਮੇਂ ਗੁਰੂ ਕੇ ਲੰਗਰ ਅਤੁੱਟ ਵਰਤੇ, ਅਤੇ ਸਭ ਸੰਗਤਾਂ ਨੇ ਬੜੇ ਚਾਅ ਸ਼ਰਧਾ ਭਾਵਨਾ ਦੇ ਨਾਲ ਗੁਰੂ ਦਰਬਾਰ ਦੇ ਵਿੱਚ ਸੇਵਾਵਾਂ ਕਰਕੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News