ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਪ੍ਰਾਪਤ ਹੋਏ ਪ੍ਰੋਜੈਕਟਾਂ ਸਬੰਧੀ ਕੀਤਾ ਗਿਆ ਵਿਚਾਰ ਵਟਾਂਦਰਾ
ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ।
ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ, ਤਰਨਤਾਰਨ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਵੱਲੋਂ ਮੀਟਿੰਗ ਦੀ ਸ਼ੁਰੂਆਤ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਹੁਣ ਤੱਕ ਪ੍ਰਾਪਤ ਹੋਏ ਪ੍ਰੋਜੈਕਟਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਤਰਨਤਾਰਨ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਸਿਵਲ ਸਰਜਨ, ਤਰਨਤਾਰਨ ਦਫਤਰ ਪਾਸੋਂ 05 ਮੁੱਖ ਕੰਮਾਂ ਦੀ ਚੋਣ ਪ੍ਰਾਪਤ ਹੋਣ ਉਪਰੰਤ ਪ੍ਰੋਜੈਕਟ ਤਿਆਰ ਕਰਕੇ ਅਗਲੀ ਮੀਟਿੰਗ ਵਿੱਚ ਜਿਲ੍ਹਾ ਪੱਧਰੀ ਕੰਨਵਰਜੈਂਸ ਕਮੇਟੀ ਸਾਹਮਣੇ ਪੇਸ਼ ਕਰ ਦਿੱਤੇ ਜਾਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਤਰਨਤਾਰਨ ਵੱਲੋਂ ਦੂਸਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੀਆਂ ਅਗਵਾਈ ਲੀਹਾਂ ਅਨੁਸਾਰ ਪ੍ਰੋਜੈਕਟ ਤਿਆਰ ਕਰਕੇ ਅਗਲੀ ਮੀਟਿੰਗ ਵਿੱਚ ਜਿਲ੍ਹਾ ਪੱਧਰੀ ਕੰਨਵਰਜੈਂਸ ਕਮੇਟੀ ਸਾਹਮਣੇ ਪੇਸ਼ ਕੀਤੇ ਜਾਣ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਬਾਕੀ ਰਹਿੰਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਭੇਜੇ ਜਾਣ।ਸਬੰਧਿਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਵਰਤੋਂ ਸਰਟੀਫਿਕੇਟ 26 ਜਨਵਰੀ, 2024 ਨੂੰ (ਸ਼ੁੱਕਰਵਾਰ) ਤੱਕ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਤਰਨਤਾਰਨ-ਕਮ-ਪ੍ਰੋਜੈਕਟ ਡਾਇਰੈਕਟਰ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਨੂੰ ਅਗਲੇਰੀ ਕਾਰਵਾਈ ਹਿੱਤ ਪੇਸ਼ ਕਰ ਦਿੱਤੇ ਜਾਣਗੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।