Home » ਮਾਝਾ » ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰ

ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰ

SHARE ARTICLE

20 Views

ਸੱਤ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰ

 

ਰਿਸ਼ਵਤ ਲੈਣ ਦਾ ਮਾਮਲਾ; ਦੋ ਐੱਸਐੱਚਓ ਤੇ ਦੋ ਵਿਚੋਲਿਆਂ ਖ਼ਿਲਾਫ਼ ਕੇਸ ਦਰਜ; ਤਿੰਨ ਫ਼ਰਾਰ

ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਆਪਣੇ ਹੀ ਵਿਭਾਗ ਦੇ ਦੋ ਥਾਣਾ ਮੁਖੀਆਂ ਅਤੇ ਦੋ ਵਿਚੋਲਿਆਂ ਖ਼ਿਲਾਫ਼ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲਿਆਂ ਵਿੱਚ ਇੱਕ ਮੁਲਜ਼ਮ ਨੂੰ ਤਫ਼ਤੀਸ਼ ਦੌਰਾਨ ਕਥਿਤ ਤੌਰ ‘ਤੇ ਨਾਜਾਇਜ਼ ਲਾਭਪਹੁੰਚਾਉਣ ਬਦਲੇ ਵਿਚੋਲਿਆਂ ਰਾਹੀਂ ਕੁੱਲ ਸੱਤ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਹਮਣੇ ਆਏ ਹਨ । ਇਸ ਮਾਮਲੇ ਵਿੱਚ ਥਾਣਾ ਕੱਚਾ ਪੱਕਾ ਦੇ ਐੱਸ ਐੱਚ ਓ ਐੱਸ ਆਈ ਕਿਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਥਾਣਾ ਵਲਟੋਹਾ ਦੇ ਐੱਸ ਐੱਚ ਓ ਐੱਸ ਆਈ ਬਲਜਿੰਦਰ ਸਿੰਘ ਸਮੇਤ ਤਿੰਨ ਮੁਲਜ਼ਮ ਫ਼ਰਾਰ ਹਨ।

 

 

ਐੱਸ ਐੱਸ ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਪੁਲੀਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਪੁਲੀਸ ਮੁਲਾਜ਼ਮ ਵੱਲੋਂ ਅਹੁਦੇ ਦੀ ਦੁਰਵਰਤੋਂ ਜਾਂ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਸਬੰਧੀ ਥਾਣਾ ਵਲਟੋਹਾ ਵਿੱਚ ਮੁਕੱਦਮਾ ਨੰਬਰ 123, ਮਿਤੀ 13 ਸਤੰਬਰ 2026, ਧਾਰਾ 7 ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਧਾਰਾ 255 ਭਾਰਤੀ ਨਿਆਂ ਸੰਹਿਤਾ ਤਹਿਤ ਦਰਜ ਕੀਤਾ ਗਿਆ ਹੈ

 

ਪੁਲੀਸ ਮੁਤਾਬਕ ਗੁਰਮੀਤ ਸਿੰਘ ਉਰਫ਼ ਗੀਤੂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਦੋ ਮਾਮਲੇ ਦਰਜ ਹਨ । ਥਾਣਾ ਵਲਟੋਹਾ ਦੇ ਮੁਕੱਦਮਾ ਨੰਬਰ 117 ਵਿੱਚ 14 ਕਿਲੋ 110 ਗ੍ਰਾਮ ਅਫ਼ੀਮ ਦੀ ਬਰਾਮਦਗੀ ਹੋਈ ਸੀ, ਜਦਕਿ ਥਾਣਾ ਕੱਚਾ ਪੱਕਾ ਦੇ ਮੁਕੱਦਮਾ ਨੰਬਰ 76 ਵਿੱਚ ਦੋ ਕਿਲੋ ਅਫ਼ੀਮ ਬਰਾਮਦ ਹੋਈ ਸੀ । ਦੋਸ਼ਾਂ ਅਨੁਸਾਰ ਐੱਸ ਆਈ ਬਲਜਿੰਦਰ ਸਿੰਘ ਨੇ ਰੌਬਿਨ ਸਿੰਘ ਰਾਹੀਂ ਗੁਰਮੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਤਿੰਨ ਲੱਖ ਰੁਪਏ ਅਤੇ ਐੱਸ ਆਈ ਕਿਰਪਾਲ ਸਿੰਘ ਨੇ ਪੂਰਨ ਸਿੰਘ ਰਾਹੀਂ ਚਾਰ ਲੱਖ ਰੁਪਏ ਲਏ ।

 

ਰੌਬਿਨ ਸਿੰਘ ਵਾਸੀ ਮਾੜੀ ਮੇਘਾ ਅਤੇ ਪੂਰਨ ਸਿੰਘ ਵਾਸੀ ਦਾਓਕੇ ‘ ਕਥਿਤ ਤੌਰ ‘ਤੇ ਵਿਚੋਲਿਆਂ ਦੀ ਭੂਮਿਕਾ ਨਿਭਾਉਣ ਦੇ ਦੋਸ਼ ਹਨ।

 

ਐੱਸਐੱਸਪੀ ਅਨੁਸਾਰ ਮਾਮਲੇ ਦੀ ਜਾਂਚ ਡੀਐੱਸਪੀ ਸਬ-ਡਵੀਜ਼ਨ ਭਿੱਖੀਵਿੰਡ ਅਤੁਲ ਸੋਨੀ ਕਰ ਰਹੇ ਹਨ । ਫ਼ਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਵੱਲੋਂ ਕਾਰਵਾਈ ਜਾਰੀ ਹੈ।

ਉਧਰ ਡੀਐੱਸਪੀ ਅਤੁਲ ਸੋਨੀ ਨੇ ਕਿਹਾ ਕਿ ਮਾਮਲੇ ਦੀ ਬਰੀਕੀ ਅਤੇ ਪੂਰੀ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮਾਮਲੇ ਨਾਲ ਸਬੰਧਤ ਹਰੇਕ ਤੱਥ ਨੂੰ ਬਰੀਕੀ ਨਾਲ ਵਾਚਿ

ਆ ਜਾ ਰਿਹਾ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News