ਕਤਲ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਲੋੜੀਂਦਾ ਵਿਅਕਤੀ ਤਰਨ ਤਾਰਨ ਪੁਲਿਸ ਨਾਲ ਮੁਕਾਬਲੇ ਦੌਰਾਨ ਜ਼ਖ਼ਮੀ ਕੀਤਾ ਕਾਬੂ
ਤਰਨ ਤਾਰਨ, 19 ਸਤੰਬਰ /ਗੁਰਪ੍ਰੀਤ ਸਿੰਘ ਸੈਡੀ
ਐੱਸ.ਐੱਸ.ਪੀ. ਤਰਨ ਤਾਰਨ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐੱਸ. ਦੀ ਰਹਿਨੁਮਾਈ ਹੇਠ ਤਰਨ ਤਾਰਨ ਪੁਲਿਸ ਵੱਲੋਂ ਲੋੜੀਂਦੇ ਅਪਰਾਧੀਆਂ ਅਤੇ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਰਹਾਲੀ ਅਤੇ ਸੀ.ਆਈ.ਏ. ਸਟਾਫ਼ ਤਰਨ ਤਾਰਨ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ।
ਖ਼ਾਸ ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮਾਂ ਵੱਲੋਂ ਸੱਜਣਪ੍ਰੀਤ ਸਿੰਘ ਉਰਫ਼ ਸੱਜਣ, ਪੁੱਤਰ ਸਰਵਣ ਸਿੰਘ, ਵਾਸੀ ਕੋਟ ਮੁਹੰਮਦ ਖਾਂ, ਥਾਣਾ ਗੋਇੰਦਵਾਲ ਸਾਹਿਬ, ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਗਈ। ਉਕਤ ਮੁਕੱਦਮਾ ਨੰਬਰ 163 ਮਿਤੀ 12.09.2026, ਧਾਰਾ 103 ਅਤੇ 3(5) ਬੀ.ਐੱਨ.ਐੱਸ. ਅਤੇ ਧਾਰਾ 25 ਅਸਲਾ ਐਕਟ, ਥਾਣਾ ਸਰਹਾਲੀ ਵਿੱਚ ਲੋੜੀਂਦਾ ਸੀ।
ਕਾਰਵਾਈ ਦੌਰਾਨ ਪੁਲਿਸ ਟੀਮ ਵੱਲੋਂ ਵਿਅਕਤੀ ਦਾ ਨੌਸ਼ਹਿਰਾ ਪੰਨੂਆਂ ਇਲਾਕੇ ਵਿੱਚ ਪਿੱਛਾ ਕੀਤਾ ਗਿਆ। ਉਸ ਨੇ ਮੋਟਰਸਾਈਕਲ ਤੋਂ ਉਤਰ ਕੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।
ਪੁਲਿਸ ਟੀਮ ਵੱਲੋਂ ਪਹਿਲਾਂ ਸੰਜਮ ਵਰਤਦਿਆਂ ਚੇਤਾਵਨੀ ਵਜੋਂ ਹਵਾਈ ਫਾਇਰ ਕੀਤਾ ਗਿਆ। ਪਰੰਤੂ ਵਿਅਕਤੀ ਵੱਲੋਂ ਫਾਇਰਿੰਗ ਜਾਰੀ ਰੱਖਣ ’ਤੇ ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਕਬਜ਼ੇ ਵਿੱਚੋਂ ਇੱਕ .30 ਬੋਰ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਘਟਨਾ ਸਬੰਧੀ ਨਵਾਂ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।
ਮੁੱਢਲੀ ਜਾਂਚ ਦੌਰਾਨ ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਨੂੰ ਕਾਬੂ ਕਰਨ ਲਈ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਤਰਨ ਤਾਰਨ ਪੁਲਿਸ ਵੱਲੋਂ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਗੰਭੀਰ ਅਪਰਾਧਿਕ ਗਤੀਵਿਧੀਆਂ ਅਤੇ ਨਾਜਾਇਜ਼ ਹਥਿਆਰਾਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਰਹੇਗੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








