ਪੱਟੀ 20 ਸਤੰਬਰ: ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ ਅਧਿਆਪਕ ਅਵਾਰਡ ਸਮਾਰੋਹ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਮਜੀਠਾ ਬਾਈਪਾਸ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ ਜਿਸ ਵਿੱਚ ਚੀਫ ਖਾਲਸਾ ਦੀਵਾਨ ਦੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਸਾਹਿਬਾਨ ਨੇ ਸ਼ਮੂਲੀਅਤ ਕੀਤੀ। ਇਸ ਵਿੱਚ ਜਿੱਥੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਸਾਹਿਬਾਨ ਨੂੰ ਅਵਾਰਡ ਦਿੱਤੇ ਗਏ ਉੱਥੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦੇ ਮੁੱਖ ਪ੍ਰਚਾਰਕ ਅਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਧਾਰਮਿਕ ਅਧਿਆਪਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੂੰ “ਬੈਸਟ ਟੀਚਰ ਅਵਾਰਡ” ਅਤੇ ਧਾਰਮਿਕ ਪੋਥੀਆਂ ਦੀ ਸੁਧਾਈ ਲਈ “ਪ੍ਰਸੰਸਾ ਸਨਮਾਨ” ਦੇ ਕੇ ਸਨਮਾਨਿਤ ਕੀਤਾ ਗਿਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਦੇ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਜਦੋਂ ਵੀ ਕੋਈ ਇਨਸਾਨ ਪੂਰੀ ਇਮਾਨਦਾਰੀ ਅਤੇ ਤਨ ਦੇਹੀ ਦੇ ਨਾਲ ਕਿਸੇ ਵੀ ਖੇਤਰ ਵਿੱਚ ਕਾਰਜ ਕਰਦਾ ਹੈ ਤਾਂ ਸਮੇਂ ਅਨੁਸਾਰ ਉਸ ਨੂੰ ਉਸ ਦਾ ਬਣਦਾ ਹੋਇਆ ਫਲ ਜਰੂਰ ਮਿਲਦਾ। ਸੋ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ, ਸਰਬਜੀਤ ਸਿੰਘ ਅਤੇ ਪ੍ਰਿੰਸੀਪਲ ਜਸਬੀਰ ਕੌਰ ਸੈਣੀ ਜੋ ਧਾਰਮਿਕ ਅਧਿਆਪਕ ਜਗਜੀਤ ਸਿੰਘ ਅਹਿਮਦਪੁਰ ਦਾ ਅਵਾਰਡ ਲਈ ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਵਿੱਚ ਨਾਮ ਭੇਜਣਾ ਅਤੇ ਸੰਸਥਾ ਦੇ ਵੱਲੋਂ ਨਾਮ ਨੂੰ ਯੋਗ ਜਾਣਦਿਆਂ ਹੋਇਆਂ ਬੈਸਟ ਟੀਚਰ ਦਾ ਅਵਾਰਡ ਦੇ ਕੇ ਸਨਮਾਨ ਕਰਨਾ ਸਾਡੇ ਲਈ ਬਹੁਤ ਹੀ ਮਾਨ ਵਾਲੀ ਗੱਲ ਹੈ। ਉਹਨਾਂ ਨੇ ਆਪਣੀ ਸੋਸਾਇਟੀ ਦੇ ਪ੍ਰਚਾਰਕ ਅਤੇ ਉਹਨਾਂ ਦੇ ਸਮੁੱਚੇ ਪਰਿਵਾਰ ਨੂੰ ਇਸ ਅਵਾਰਡ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਣ ਲਈ ਸਤਿਗੁਰੂ ਪਾਤਸ਼ਾਹ ਜੀ ਪਾਸ ਕਾਮਨਾ ਕੀਤੀਅਸੀਂ ਇਸ ਕਾਰਜ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਪੱਟੀ ਦੇ ਪ੍ਰਿੰਸੀਪਲ ਮੈਂਬਰ ਇੰਚਾਰਜ ਅਤੇ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕਰਦੇ ਹਾਂ। ਇਸ ਮੌਕੇ ਸੋਸਾਇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








