Home » ਨਵੀਂ ਦਿੱਲੀ » ਭਾਈ ਨਿੱਝਰ ਕਤਲ ਤੋਂ ਬਾਅਦ ਗਲੋਬਲ ਸਿੱਖ ਕਾਰਕੁਨਾਂ ਨੂੰ ਮਿਲ਼ ਰਹੀਆਂ ਵਾਰਨਿੰਗਾਂ ਦਾ ਸਿਲਸਿਲਾ ਜਾਰੀ, ਸੁਰੱਖਿਆ ਪ੍ਰਬੰਧਾਂ ’ਤੇ ਉਠੇ ਗੰਭੀਰ ਸਵਾਲ

ਭਾਈ ਨਿੱਝਰ ਕਤਲ ਤੋਂ ਬਾਅਦ ਗਲੋਬਲ ਸਿੱਖ ਕਾਰਕੁਨਾਂ ਨੂੰ ਮਿਲ਼ ਰਹੀਆਂ ਵਾਰਨਿੰਗਾਂ ਦਾ ਸਿਲਸਿਲਾ ਜਾਰੀ, ਸੁਰੱਖਿਆ ਪ੍ਰਬੰਧਾਂ ’ਤੇ ਉਠੇ ਗੰਭੀਰ ਸਵਾਲ

SHARE ARTICLE

4 Views

 

👉 ਨਰਿੰਦਰ ਸਿੰਘ ਰੰਧਾਵਾ ਤੇ ਮਨਜਿੰਦਰ ਸਿੰਘ ਨੂੰ ਮੁੜ ਜਾਨ ਦੇ ਖ਼ਤਰੇ ਸਬੰਧੀ ਪੁਲਿਸ ਚੇਤਾਵਨੀਆਂ ਦਾ ਦਾਅਵਾ

ਨਵੀਂ ਦਿੱਲੀ 21 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਹਰਦੀਪ ਸਿੰਘ ਨਿੱਝਰ ਦੀ ਯਾਦ ਅਤੇ ਇਨਸਾਫ਼ ਦੀ ਮੰਗ ਨਾਲ ਜੁੜੇ ਸਿੱਖ ਕਾਰਕੁਨਾਂ ਦੀ ਸੁਰੱਖਿਆ ਦਾ ਮੁੱਦਾ ਇੱਕ ਵਾਰ ਫਿਰ ਗੰਭੀਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਬ੍ਰਿਟਿਸ਼ ਕੋਲੰਬੀਆ ਵਿੱਚ ਸਰਗਰਮ ਮਨਜਿੰਦਰ ਸਿੰਘ ਅਤੇ ਨਰਿੰਦਰ ਸਿੰਘ ਰੰਧਾਵਾ ਵੱਲੋਂ ਜਨਤਕ ਤੌਰ ’ਤੇ ਪੁਲਿਸ ਤੋਂ ਜਾਨ ਨੂੰ ਖ਼ਤਰੇ ਸਬੰਧੀ ਵਾਰਨਿੰਗ ਮਿਲਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦੋਵੇਂ ਕਾਰਕੁਨ ਕੈਨੇਡਾ ਵਿੱਚ ਸਿੱਖ ਮੁੱਦਿਆਂ ਨਾਲ ਸਬੰਧਤ ਸਰਗਰਮੀਆਂ ਵਿੱਚ ਹਿੱਸਾ ਲੈਂਦੇ ਰਹੇ ਹਨ। ਇਸ ਦੇ ਨਾਲ ਹੀ ਇੱਕ ਵੈੱਬ ਡਿਬੇਟ ਦੌਰਾਨ ਸਿੱਖ ਕਾਰਕੁਨਾਂ ਬਾਰੇ ਕਥਿਤ ਧਮਕੀ ਭਰੇ ਬਿਆਨਾਂ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਚਰਚਾ ਵਿੱਚ ਹੈ। ਜਿਕਰਯੋਗ ਹੈ ਕਿ 18 ਸਤੰਬਰ 2023 ਨੂੰ ਤਤਕਾਲੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸੰਸਦ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਭਾਰਤ ਸਰਕਾਰ ਦੇ ਏਜੰਟਾਂ ਵਿਚਕਾਰ ਸੰਭਾਵਿਤ ਸਬੰਧਾਂ ਬਾਰੇ ਕੈਨੇਡੀਅਨ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੇ ਜਾਣ ਦੀ ਗੱਲ ਕਹੀ ਗਈ ਸੀ। ਭਾਈ ਨਿੱਝਰ ਮਾਮਲੇ ਤੋਂ ਬਾਅਦ ਕੈਨੇਡਾ ਵਿੱਚ ਸਿੱਖ ਕਾਰਕੁਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਲਗਾਤਾਰ ਚਰਚਾ ਵਿੱਚ ਰਹੀਆਂ ਹਨ। ਭਾਈ ਨਰਿੰਦਰ ਸਿੰਘ ਰੰਧਾਵਾ ਜੋ ਕਿ ਗੁਰਦੁਆਰਾ ਸਾਹਿਬ ਦੇ ਮੈਂਬਰ ਵੀ ਹਨ ਅਤੇ ਭਾਈ ਮਨਜਿੰਦਰ ਸਿੰਘ ਐਸਐਫਜੇ ਨੂੰ ਮਿਲੀਆਂ ਦੱਸੀਆਂ ਜਾ ਰਹੀਆਂ ਪੁਲਿਸ ਵਾਰਨਿੰਗਾਂ ਨੇ ਇਹ ਸਵਾਲ ਹੋਰ ਤਿੱਖਾ ਕਰ ਦਿੱਤਾ ਹੈ ਕਿ ਆਖ਼ਿਰ ਅਜਿਹੇ ਕਾਰਕੁਨਾਂ ਦੀ ਸੁਰੱਖਿਆ ਲਈ ਕੈਨੇਡੀਅਨ ਅਧਿਕਾਰੀਆਂ ਵੱਲੋਂ ਕੀ ਕਦਮ ਚੁੱਕੇ ਜਾ ਰਹੇ ਹਨ। ਧਮਕੀ ਵਾਲੀ ਵੀਡੀਓ ਦੇ ਮਾਮਲੇ ਵਿੱਚ ਵੀ ਪੂਰੇ ਸੰਦਰਭ ਅਤੇ ਸੰਭਾਵਿਤ ਖ਼ਤਰੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ‘ਟੀਮ ਸ਼ਹੀਦ ਨਿੱਝਰ’ ਵੱਲੋਂ ਕਿਹਾ ਗਿਆ ਹੈ ਕਿ ਪੁਲਿਸ ਵਾਰਨਿੰਗਾਂ ਜਾਂ ਧਮਕੀਆਂ ਦੇ ਮਾਹੌਲ ਦੇ ਬਾਵਜੂਦ ਸਿੱਖ ਕਾਰਕੁਨ ਇਨਸਾਫ਼, ਜਵਾਬਦੇਹੀ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਦੇ ਹੱਕ ਦੀ ਆਵਾਜ਼ ਉਠਾਉਂਦੇ ਰਹਿਣਗੇ। ਟੀਮ ਨਿੱਝਰ ਦਾ ਕਹਿਣਾ ਹੈ ਕਿ ਕਿਸੇ ਵੀ ਭਾਈਚਾਰੇ ਦੀ ਸਿਆਸੀ ਜਾਂ ਸਮਾਜਿਕ ਆਵਾਜ਼ ਨੂੰ ਧਮਕੀਆਂ ਜਾਂ ਦਬਾਅ ਰਾਹੀਂ ਨਹੀਂ, ਸਗੋਂ ਕਾਨੂੰਨੀ ਅਤੇ ਲੋਕਤੰਤਰਿਕ ਪ੍ਰਕਿਰਿਆ ਰਾਹੀਂ ਸੰਬੋਧਿਤ ਕੀਤਾ ਜਾਣਾ ਚਾਹੀਦਾ ਹੈ। ਇਸੇ ਸੰਦਰਭ ਵਿੱਚ ਓਨ੍ਹਾ ਵਲੋਂ 18 ਅਕਤੂਬਰ 2026 ਨੂੰ ਐਡਮੰਟਨ, ਅਲਬਰਟਾ ਵਿੱਚ ਖਾਲਿਸਤਾਨ ਰੈਫਰੈਂਡਮ ਕਰਵਾਏ ਜਾਣ ਦੀ ਜਾਣਕਾਰੀ ਸਾਂਝੀ ਕਰਣ ਨਾਲ ਇਸ ਨੂੰ ਭਾਰੀ ਗਿਣਤੀ ਵਿਚ ਵੋਟਿੰਗ ਕਰਕੇ ਸਫਲ ਬਣਾਉਣ ਦੀ ਅਪੀਲ ਕੀਤੀ ਗਈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ