Home » ਮਾਝਾ » ਸ਼੍ਰੋਮਣੀ ਕਮੇਟੀ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ 2 ਅਕਤੂਬਰ ਨੂੰ ਪਿੰਡ ਭੁੱਚਰ ਖੁਰਦ ਵਿਖੇ ਮਨਾਏਗੀ _ ਸੁਰਜੀਤ ਸਿੰਘ ਭੁੱਚਰ।

ਸ਼੍ਰੋਮਣੀ ਕਮੇਟੀ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ 2 ਅਕਤੂਬਰ ਨੂੰ ਪਿੰਡ ਭੁੱਚਰ ਖੁਰਦ ਵਿਖੇ ਮਨਾਏਗੀ _ ਸੁਰਜੀਤ ਸਿੰਘ ਭੁੱਚਰ।

SHARE ARTICLE

3 Views

ਖਾਲੜਾ 23 ਸਤੰਬਰ ( ਗੁਰਪ੍ਰੀਤ ਸਿੰਘ) ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ, ਗੁਰੂਦੁਆਰਾ ਸੁਧਾਰ ਲਹਿਰ ਦੇ ਮੋਢੀ, ਉੱਘੇ ਅਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ ਸਮਾਗਮ 2 ਅਕਤੂਬਰ ਦਿਨ ਸੁਕਰਵਾਰ ਨੂੰ ਪਿੰਡ ਭੁੱਚਰ ਖੁਰਦ ਵਿਖੇ ਮਨਾਈ ਜਾ ਰਹੀ ਹੈ। ਬਰਸੀ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਦੱਸਿਆ ਕਿ 30 ਸਤੰਬਰ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 1 ਅਕਤੂਬਰ ਵੀਰਵਾਰ ਸਵੇਰੇ 9 ਵਜੇ ਤੋਂ 12-30 ਵਜੇ ਤੱਕ ਸਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ( ਰਜਿ: ) ਪੰਜਾਬ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ ਜਿਸ ਵਿਚ ਦਸਤਾਰ ਮੁਕਾਬਲਾ, ਦੁਮਾਲਾ ਮੁਕਾਬਲਾ, ਪੇਂਟਿੰਗ ਮੁਕਾਬਲਾ ਅਤੇ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਜਾਵੇਗਾ। 2 ਅਕਤੂਬਰ ਸੁਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਆਰੰਭ ਹੋਵੇਗਾ ਜਿਸ ਵਿੱਚ ਕੀਰਤਨ ਜਥਾ, ਢਾਢੀ ਜਥਾ, ਕਵੀਸ਼ਰੀ ਜਥਾ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਨਿਹਾਲ ਕਰਨਗੇ। ਇਸ ਬਰਸੀ ਸਮਾਗਮ ਵਿੱਚ ਸ੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸਾਹਿਬਾਨ ਦੇ ਜਥੇਦਾਰ, ਸ੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਧਾਰਮਿਕ, ਰਾਜਨੀਤਕ, ਸਮਾਜਿਕ ਸਖਸ਼ੀਅਤਾਂ ਜਥੇਦਾਰ ਤੇਜਾ ਸਿੰਘ ਭੁੱਚਰ ਨੂੰ ਸਰਧਾ ਦੇ ਫੁੱਲ ਭੇਂਟ ਕਰਨਗੇ। ਦੱਸਣਯੋਗ ਹੈ ਕਿ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਅਗਵਾਈ ਹੇਠ ਸ੍ਰੋਮਣੀ ਕਮੇਟੀ ਅਤੇ ਸ੍ਰੋਮਣੀ ਅਕਾਲੀ ਦਲ ਦਾ ਗਠਨ ਹੋਇਆ ਸੀ। ਅੰਗਰੇਜ ਸਰਕਾਰ ਵਿਰੁੱਧ ਸੰਘਰਸ਼ ਦੌਰਾਨ ਜਥੇਦਾਰ ਜੀ ਨੇ ਆਪਣੇ ਜੀਵਨ ਦੇ ਲੱਗਭਗ 15 ਸਾਲ ਕੈਦ ਕੱਟੀ। ਬਰਸੀ ਸਮਾਗਮ ਵਿੱਚ ਅਜ਼ਾਦੀ ਘੁਲਾਟੀਏ ਪਰਿਵਾਰ ਵੀ ਹਾਜ਼ਰੀ ਲਗਵਾਉਣਗੇ। ਸਮਾਗਮ ਦੇ ਤਿੰਨੇ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ